ਅਕਾਲੀ ਦਲ ਦੇ ਉਮੀਦਵਾਰ ਡਾ: ਦਲਜੀਤ ਸਿੰਘ ਚੀਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ

ਗੁਰਦਾਸਪੁਰ


ਪ੍ਰੈੱਸ ਕਾਨਫਰੰਸ ਰਾਹੀਂ ਦੋਵਾਂ ਸਰਕਾਰਾਂ ਖਿਲਾਫ ਗੁੱਸਾ ਪ੍ਰਗਟ ਕੀਤਾ

ਗੁਰਦਾਸਪੁਰ, 14 ਮਈ ( ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ: ਦਲਜੀਤ ਸਿੰਘ ਚੀਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਸਾਬਕਾ ਐਮਐਲਏ ਗੁਰਬਚਨ ਸਿੰਘ ਬੱਬੇਹਾਲੀ ਵੀ ਮੌਜੂਦ ਸਨ।‌


ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮੀਦਵਾਰ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਸੱਤਾ ‘ਤੇ ਕਾਬਜ਼ ਭਾਜਪਾ ਸਰਕਾਰ ਲੋਕਾਂ ਨੂੰ ਅਸਲ ਮੁੱਦਿਆਂ ਬਾਰੇ ਸਪੱਸ਼ਟੀਕਰਨ ਦੇਣ ਤੋਂ ਭੱਜ ਰਹੀ ਹੈ | ਅੱਜ ਦੇਸ਼ ‘ਚ ਮਹਿੰਗਾਈ ਆਪਣੇ ਸਿਖਰ ‘ਤੇ ਹੈ। ਭਾਜਪਾ ਦਾ ਕੋਈ ਵੀ ਆਗੂ ਆ ਕੇ ਇਹ ਦੱਸਣ ਲਈ ਤਿਆਰ ਹੈ ਕਿ ਇਸ ਲਈ ਕੌਣ ਜ਼ਿੰਮੇਵਾਰ ਹੈ। ਅੱਜ ਦੇਸ਼ ‘ਚ ਡੀਜ਼ਲ ਅਤੇ ਪੈਟਰੋਲ ਲਗਭਗ 100 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਉਪਲਬਧ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ‘ਤੇ ਕਿੰਨਾ ਟੈਕਸ ਲਗਾਇਆ ਜਾ ਰਿਹਾ ਹੈ। ਅੱਜ ਹਾਲਾਤ ਇਹ ਬਣ ਗਏ ਹਨ ਕਿ ਗਰੀਬ ਵਰਗ ਲਈ ਆਪਣਾ ਘਰ ਚਲਾਉਣਾ ਔਖਾ ਹੋ ਗਿਆ ਹੈ।

Leave a Reply

Your email address will not be published. Required fields are marked *