ਗੁਰਦਾਸਪੁਰ, 22 ਮਈ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਵਿਖੇ ਹਰਮਹਿਨੇ ਦੇ ਜੇਠੇ ਐਤਵਾਰ ਸ਼ਰਧਾਲੂਆਂ ਵੱਲੋਂ ਰੱਖੇ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥਕ ਬੁਲਾਰਿਆਂ ਨੇ ਆਈਆਂ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ, ਸਮੂਹ ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਪ੍ਰੇਰਨਾ ਸਦਕਾ ਉਹਨਾਂ ਦੇ ਸਮੂਤ ਅਤੇ ਗੁਰੂਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਹਰ ਮਹੀਨੇ ਦੇ ਜੇਠੇ ਐਤਵਾਰ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖੀ ਦੇ ਮਹਾਨ ਵਿਰਸੇ ਇਤਿਹਾਸ ਨਾਲ ਜੋੜਨ ਦੀ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ( ਉਹਨਾਂ) ਭਾਈ ਖਾਲਸਾ ਨੇ ਦਸਿਆ ਉਸੇ ਧਾਰਮਿਕ ਲਹਿਰ ਦੀ ਕੜੀ ਤਹਿਤ ਜੇਠ ਮਹੀਨੇ ਦੇ ਧਾਰਮਿਕ ਸਮਾਗਮ ਜੇਠੇ ਐਤਵਾਰ ਅਤੇ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ, ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ 12 ਲੜੀਵਾਰ ਅਖੰਡ ਪਾਠਾਂ ਦੇ ਪਾਠ ਅਰੰਭ ਕੀਤੇ ਗਏ ਸਨ ,ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਜੀ ਦੇ ਰਾਗੀ ਜਥੇ ਦੇ ਸ਼ਬਦ ਗੁਰਬਾਣੀ ਕੀਰਤਨ ਅਤੇ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਹੁਕਮਨਾਮੇ ਦੀ ਕਥਾ ਵਿਚਾਰ ਕਰਨ ਤੋਂ ਉਪਰੰਤ ਹੋਈ ,ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਗੁਰੂਬਾਣੀ ਨਾਲ ਜੋੜਿਆ, ਬਾਬਾ ਸੁਖਵਿੰਦਰ ਸਿੰਘ ਮੁੱਖ ਪ੍ਰਬੰਧਕ ਅਤੇ ਸੰਤ ਬਾਬਾ ਜਰਨੈਲ ਸਿੰਘ ਸਮੇਤ ਆਏ ਪਤਵੰਤਿਆਂ ਵੱਲੋਂ ਸਾਂਝੇ ਤੌਰ ਤੇ ਅਖੰਡ ਪਾਠ ਸ਼ਰਧਾਲੂਆਂ ਤੇ ਪੰਥਕ ਬੁਲਾਰਿਆਂ ਸਮੇਤ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ ਇਸ ਮੌਕੇ ਬਾਬਾ ਸੁਖਵਿੰਦਰ ਸਿੰਘ, ਸੰਤ ਬਾਬਾ ਜਰਨੈਲ ਸਿੰਘ ਤੋਂ ਇਲਾਵਾ ਡਾਕਟਰ ਅਮਰਜੋਤ ਸਿੰਘ ਸੰਧੂ, ਬੀਬੀ ਕਰਮਜੀਤ ਕੌਰ ਸੰਧੂ, ਗਰੇਵਾਲ ਲੁਧਿਆਣਾ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤੋਂ ਇਲਾਵਾ ਸੈਂਕੜੇ ਸੰਤ ਮਹਾਂਪੁਰਸ਼ ਅਤੇ ਪਤਵੰਤੇ ਸੱਜਣ ਹਾਜ਼ਰ ਸਨ ।