ਗੁਰਦਾਸਪੁਰ, 27 ਸਤੰਬਰ, (ਸਰਬਜੀਤ ਸਿੰਘ)– ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਏਕ ਪੇੜ ਮਾਂ ਕੇ ਨਾਂ’ ਗਲੋਬਲ ਮੁਹਿੰਮ ਤਹਿਤ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਅਤੇ ਮੈਡਮ ਰਮਨੀਤ ਕੌਰ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੁਆਰਾ ਜਿਲ੍ਹਾ ਕਚਹਿਰੀਆਂ ਗੁਰਦਾਸਪੁਰ ਦੇ ਸਾਰੇ ਜੱਜ ਸਹਿਬਾਨਾਂ ਅਤੇ ਸਟਾਫ ਨੂੰ ‘ਏਕ ਪੇੜ ਮਾਂ ਕੇ ਨਾਂ’ ਗਲੋਬਲ ਮੁਹਿੰਮ ਅਤੇ “ਪੌਦੇ ਲਗਾਉਣ ” ਮੁਹਿੰਮ ਤਹਿਤ ਪੌਦੇ ਵੰਡੇ ਗਏ ਅਤੇ ਇਨਾਂ ਪੌਦਿਆਂ ਨੂੰ ਲਗਾ ਕੇ ਇਹਨਾਂ ਦੀ ਦੇਖਭਾਲ ਕਰਨ ਨੂੰ ਵੀ ਕਿਹਾ।
ਇਸ ਮੌਕੇ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਜਿਲ੍ਹਾ ਕਚਹਿਰੀਆਂ ਦੇ ਸਮੂਹ ਸਟਾਫ ਨੂੰ ਇਸ ਗਲੋਬਲ ਮੁਹਿੰਮ ਤਹਿਤ ਵੱਧ ਤੋਂ ਵੱਧ ਪੌਦੇ ਲਗਾਉਣ ਬਾਰੇ ਕਿਹਾ ਅਤੇ ਇਹ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ ਵੱਖ ਪਿੰਡਾਂ, ਸ਼ਹਿਰਾਂ ਅਤੇ ਸਕੂਲਾਂ ਵਿੱਚ ਬੂਟੇ ਲਾਏ ਜਾ ਰਹੇ ਹਨ ਅਤੇ ਨਾਲ ਹੀ ਸੈਮੀਨਾਰ ਲਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ।