ਐਤਵਾਰ ਨੂੰ ਛੇਵੇਂ ਪਾਤਸ਼ਾਹ ਦੇ ਚੌਪੈਰੇ ਸਬੰਧ ‘ਚ ਰਲ ਮਿਲ ਕੇ ਸੰਗਤਾਂ ਨੂੰ ਜਾਪ ਕਰਵਾਉਣੇ ਜੱਥੇ ਕੁਲਵੰਤ ਸਿੰਘ ਬੁੱਢਾ ਦਲ ਦਾ ਸ਼ਲਾਘਾਯੋਗ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਫਰੀਦਕੋਟ-ਮੁਕਤਸਰ

ਕੋਟਕਪੂਰਾ, ਗੁਰਦਾਸਪੁਰ, 23 ਜੂਨ ( ਸਰਬਜੀਤ ਸਿੰਘ)– ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਇਤਿਹਾਸਕ ਇਸਥਾਨ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਕੋਟਕਪੂਰਾ ਫਰੀਦਕੋਟ ਵਿਖੇ ਜਿਥੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ’ਚ ਧਾਰਮਿਕ ਸਮਾਗਮ ਕਰਵਾਕੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾ ਰਹੀਆਂ ਹਨ ਅਤੇ ਸੰਗਤਾਂ ਤਨੋਂ ਮਨੋਂ ਸੇਵਾ ਕਰਕੇ ਆਪਣੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਉਣ ਦੇ ਮਹਾਨ ਯਤਨ ਉਪਰਾਲੇ ਕਰ ਰਹੀਆਂ ਹਨ,ਉਥੇ ਅੱਜ ਹਫਤਵਾਰੀ ਛੇਵੇਂ ਪਾਤਸ਼ਾਹ ਜੀ ਦੇ ਚੋਪੈਰੇ ਦੇ ਸਬੰਧ’ਚ ਧਾਰਮਿਕ ਦੀਵਾਨ ਸਜਾਏ ਗਏ, ਸ਼ਹੀਦੀ ਦੇਗਾਂ, ਸਰਦਾਈਆ ਅਤੇ ਠੱਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਕੁਲਵੰਤ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੌੜੀ ਅਤੇ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਜਿਥੇ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਦਿਹਾੜੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ, ਉਥੇ ਐਤਵਾਰ ਨੂੰ ਛੇਵੇਂ ਪਾਤਸ਼ਾਹ ਜੀ ਦੇ ਚੌਪੈਰੇ ਦੇ ਸਬੰਧ ‘ਚ ਵੀ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਭੋਗ ਸੰਗਤਾਂ ਵੱਲੋਂ ਰਲ ਮਿਲ ਕੇ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਤਾਂ ਕਿ ਸੰਗਤਾਂ ਨੂੰ ਸਿੱਖ ਧਰਮ ਅਤੇ ਸਿੱਖੀ ਇਤਿਹਾਸ ਦੇ ਨਾਲ ਨਾਲ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜੇ ਜਾਣ ਵਾਲੀ ਚਲਾਈ ਮਰਯਾਦਾ ਤਹਿਤ ਅੱਜ ਐਤਵਾਰ ਦੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ, ਉਹਨਾਂ ਭਾਈ ਖਾਲਸਾ ਨੇ ਦੱਸਿਆ ਛੇਵੇਂ ਪਾਤਸ਼ਾਹ ਜੀ ਦੇ ਹਫਤਾਵਾਰੀ ਚੌਪੈਰੇ ਸਮਾਗਮ ਦੇ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਪਿਛਲੇ ਦਿਨਾਂ ਤੋਂ ਅਰੰਭ ਕੀਤੇ ਗਏ ਸਨ ਅਤੇ ਅੱਜ ਭੋਗ ਸਮੇਂ ਨੌਵੇਂ ਪਾਤਸ਼ਾਹ ਦੇ ਵੈਰਾਗ ਮਈ ਸਲੋਕ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਕੁਲਵੰਤ ਸਿੰਘ ਤੇ ਹੋਰ ਸੇਵਾਦਾਰਾਂ ਵੱਲੋਂ ਪੜਨ, ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਛੇਵੇਂ ਪਾਤਸ਼ਾਹ ਜੀ ਦੇ ਚੌਪੈਰੇ ਦੇ ਸਬੰਧ’ਚ ਸਮੂਹ ਸੰਗਤਾਂ ਵਲੋਂ ਰਲਮਿਲ ਕੇ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸੁਖਮਣੀ ਸਾਹਿਬ ਦੇ ਪਾਠ ਰਲ ਮਿਲ ਕੇ ਕੀਤੇ ਗਏ, ਭਾਈ ਖਾਲਸਾ ਨੇ ਦੱਸਿਆ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਕੁਲਵੰਤ ਸਿੰਘ ਵੱਲੋਂ ਹੁਕਮਨਾਮੇ ਦੀ ਕਥਾ ਵਿਚਾਰ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਕਥਾ ਵਿਚਾਰ ਨਾਲ ਨਿਹਾਲ ਕੀਤਾ ਅਤੇ ਦੱਸਿਆ ਇਹ ਸਾਰੇ ਧਾਰਮਿਕ ਸਮਾਗਮ ਸੰਗਤਾਂ ਨੂੰ ਪ੍ਰੇਰਿਤ ਕਰਨ ਹਿੱਤ ਕੀਤੇ ਜਾਂਦੇ, ਇਸ ਮੌਕੇ ਤੇ ਗੁਰੂ ਘਰ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾ ਕੇ ਨਿਹਾਲ ਕੀਤਾ, ਸਮਾਗਮ ਦੌਰਾਨ ਕਈ ਹੋਰ ਧਾਰਮਿਕ ਆਗੂਆਂ ਨੇ ਵੀ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ਼ ਜੀ ਦੇ ਜੀਵਨ ਇਤਿਹਾਸ ਤੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਪੰਜਵੇਂ ਪਾਤਸ਼ਾਹ ਜੀ ਤੇ ਹੋਰ ਸ਼ਹੀਦਾਂ ਸਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ, ਇਸ ਮੌਕੇ ਤੇ ਬੋਲਦਿਆਂ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕਿਹਾ ਜਥੇਦਾਰ ਬਾਬਾ ਕੁਲਵੰਤ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨਾ ਬਹੁਤ ਹੀ ਸ਼ਲਾਘਾਯੋਗ ਤੇ ਸਮੇਂ ਦੀ ਲੋੜ ਵਾਲਾਂ ਧਰਮੀ ਕਾਰਜ ਹੈ ਅਤੇ ਏ ਆਈ ਐਸ ਐਸ ਐਫ ਖਾਲਸਾ ਇਸ ਦੀ ਪੂਰਨ ਹਮਾਇਤ ਕਰਦੀ ਹੈ ਇਸ ਵਕਤ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਾਈਆਂ ਗਈਆਂ।

Leave a Reply

Your email address will not be published. Required fields are marked *