ਐਸ.ਐਸ.ਪੀ ਗੁਰਦਾਸਪੁਰ ਵੱਲੋਂ ‘ਸੰਪਰਕ’ ਪ੍ਰੋਗਰਾਮ ਤਹਿਤ ਆਮ ਪਬਲਿਕ ਅਤੇ ਮੋਹਤਬਰਾਂ ਵਿਅਕਤੀਆਂ ਨਾਲ ਮੀਟਿੰਗ

ਗੁਰਦਾਸਪੁਰ

ਨਸ਼ੇ/ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਡਰੱਗ ਹੈਲਪਲਾਈਨ ਨੰਬਰ 78145-45950, ਪੁਲਿਸ ਹੈਲਪਲਾਈਨ 112 ਅਤੇ 97800-02601 ‘ਤੇ ਜਾਣਕਾਰੀ ਦਿੱਤੀ ਜਾਵੇ

ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)– ਦਯਾਮਾ ਹਰੀਸ਼ ਕੁਮਾਰ, ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ‘ਸੰਪਰਕ’ ਪ੍ਰੋਗਰਾਮ ਤਹਿਤ ਆਮ ਪਬਲਿਕ ਅਤੇ ਮੋਹਤਬਰਾਂ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜੁਗਰਾਜ ਸਿੰਘ ਐਸ ਪੀ (ਐੱਚ) ਵੀ ਮੌਜੂਦ ਸਨ। ਇਸ ਮੀਟਿੰਗ ਵਿੱਚ 150 ਦੇ ਕਰੀਬ ਵਿਅਕਤੀ ਸ਼ਾਮਿਲ ਹੋਏ।

ਅੱਜ ਸਥਾਨਕ ਵਰਮਾ ਪੈਲਸ, ਗੁਰਦਾਸਪੁਰ ਵਿਖੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਆਮ ਪਬਲਿਕ ਨਾਲ ਗੱਲ ਕਰਦਿਆਂ ਐਸਐਸਪੀ ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ ਪੁਲਸ ਵੱਲੋਂ ਪੁਲਸ ਪਬਲਿਕ ਪਾਰਟਨਰਸ਼ਿਪ ਪ੍ਰੋਗਰਾਮ ਦਾ ਕਰਵਾਇਆ ਗਿਆ ਹੈ, ਜਿਸ ਵਿੱਚ ਪੁਲਿਸ ਅਤੇ ਜਨਤਾ ਮਿਲ ਕੇ ਨਸ਼ਿਆਂ, ਚੋਰੀਆਂ, ਖੋਹਾਂ, ਪਰਾਲੀ ਸਾੜਨ ਆਦਿ ਵਰਗੀਆਂ ਸਮੱਸਿਆਵਾਂ ਨੂੰ ਸਮਾਜ ਵਿੱਚੋਂ ਖ਼ਤਮ ਕਰਨ ਅਤੇ ਸਮਾਜ ਨੂੰ ਅਪਰਾਧ ਮੁਕਤ ਅਤੇ ਰਹਿਣ ਯੋਗ ਬਣਾਉਣ ਲਈ ਸਾਂਝੇ ਤੌਰ ‘ਤੇ ਲੜਨਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਪੁਲਸ ਅਤੇ ਜਨਤਾ ਦਰਮਿਆਨ ਸਹਿਯੋਗ ਵਧੇਗਾ।

ਐਸ.ਐਸ.ਪੀ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਪੁਲਸ-ਪਬਲਿਕ ਦੇ ਸਬੰਧਾਂ ਵਿੱਚ ਹੋਰ ਨੇੜਤਾ ਲਿਆਉਣਾ ਅਤੇ ਨਸ਼ਿਆਂ ਦੀ ਰੋਕਥਾਮ ਅਤੇ ਭੈੜੇ ਪ੍ਰਭਾਵ ਬਾਰੇ ਜਾਗਰੂਕ ਕਰਨਾ ਹੈ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਦੁੱਖ ਤਕਲੀਫਾਂ ਤੇ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ‘ਤੇ ਹੱਲ ਕੀਤਾ ਗਿਆ।

ਐਸ.ਐਸ.ਪੀ ਗੁਰਦਾਸਪੁਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ/ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਡਰੱਗ ਹੈਲਪਲਾਈਨ ਨੰਬਰ 78145-45950 ਅਤੇ ਪੁਲਸ ਹੈਲਪਲਾਈਨ 112 ਅਤੇ 97800-02601 ਤੇ ਪੁਲਸ ਨੂੰ ਇਤਲਾਹ ਦੇਣ। ਇਤਲਾਹ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਮਾੜੇ ਅਨੁਸਰਾਂ ਖਿਲਾਫ਼ ਠੋਸ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *