ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬਾਰਾਂ ਸਾਲਾਂ ਤੋਂ ਬਾਅਦ ਹੋ ਰਹੀਆਂ ਚੋਣਾਂ ਵਾਸਤੇ 21 ਅਕਤੂਬਰ ਤੋਂ ਵੋਟਾਂ ਬਣਾਉਣ ਦਾ ਕੰਮ ਸ਼ੁਰੂ ਹੋ ਰਿਹਾ ਹੈ ਅਤੇ ਸਰਕਾਰ ਵੱਲੋਂ ਚੋਣਾਂ ਦੇ ਐਲਾਨ ਨਾਲ ਜਿਥੇ ਅਕਾਲੀ ਦਲ ਬਾਦਲ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ, ਕਿਉਂਕਿ ਇਸ ਵਾਰ ਬਾਦਲਕਿਆਂ ਨੂੰ ਦਿੱਲੀ ਦੇ ਇਤਿਹਾਸਕ ਗੁਰਦੁਆਰਾ’ਚ ਕੱਢਣ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਧਾਨ ਸ੍ਰ ਗੁਰਮੀਤ ਸਿੰਘ ਕਾਲਕਾ ਨੇ ਇਲਾਨ ਕਰ ਦਿੱਤਾ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਪੰਜਾਬ ਦੀਆਂ ਐਸ.ਜੀ.ਪੀ.ਸੀ ਚੋਣਾਂ ਵਿੱਚ ਹਿੱਸਾ ਲਵੇਗੀ, ਇਸ ਫੈਸਲੇ ਨਾਲ ਬਾਦਲਕਿਆਂ ਨੂੰ ਦਿੱਲੀ ਗੁਰਦੁਆਰਿਆਂ ਵਿੱਚੋਂ ਕੱਢਣ ਵਾਲੀ ਨੀਤੀ ਤਹਿਤ ਪੰਜਾਬ ਦੇ ਇਤਿਹਾਸਕ ਗੁਰਦੁਆਰਿਆਂ ਵਿਚੋਂ ਕੱਢਣ ਦਾ ਰਾਹ ਪੱਧਰਾ ਹੋ ਗਿਆ ਹੈ, ਅਤੇ ਇਸ ਫੈਸਲੇ ਦਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੂਰਨ ਸਮਰਥਨ ਕਰਦੀ ਹੋਈ ਸਮੂਹ ਬਾਦਲ ਵਿਰੋਧੀਆਂ ਨੂੰ ਅਪੀਲ ਕਰਦੀ ਹੈ ਕਿ ਸਮੁੱਚੀ ਪੰਥਕ ਏਕਤਾ ਤਹਿਤ ਇੱਕ ਪਲੇਟ ਫਾਰਮ ਤੋਂ ਬਾਦਲ ਵਿਰੋਧੀ ਫਰੰਟ ਤਿਆਰ ਕੀਤਾ ਜਾਵੇ ,ਤਾਂ ਕਿ ਬਾਦਲਕਿਆਂ ਨੂੰ ਅਸਾਨੀ ਨਾਲ ਇਤਿਹਾਸਕ ਗੁਰਦੁਆਰਿਆਂ ਵਿੱਚੋਂ ਕੱਢਕੇ ਗੁਰੂ ਘਰਾਂ ਵਿੱਚ ਸਿੱਖ ਰਹਿਤ ਮਰਿਯਾਦਾ ਸਿੱਖੀ ਪ੍ਰੰਪਰਾਵਾਂ ਅਤੇ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਬਹਾਲ ਕੀਤਾ ਜਾ ਸਕੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਬਾਬਾ ਬਕਾਲਾ ਹਲਕਾ ਤੋਂ ਸਿੱਖ਼ੀ ਪ੍ਰਚਾਰ ਜਾਗਰੂਕਤਾ ਲਹਿਰ ਦੇ ਇੰਚਾਰਜ ਭਾਈ ਵਿਰਸਾ ਸਿੰਘ ਖਾਲਸਾ ਨੇ ਸ੍ਰ ਗੁਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਐਸ ਜੀ ਪੀ ਸੀ ਦੀਆਂ ਚੋਣਾਂ ਲੜਨ ਵਾਲੇ ਫੈਸਲੇ ਦੀ ਹਮਾਇਤ ਅਤੇ ਸਮੂਹ ਬਾਦਲ ਵਿਰੋਧੀਆਂ ਨੂੰ ਇੱਕ ਮੰਚ ਤੇ ਇਕੱਠੇ ਹੋ ਕੇ ਚੋਣਾਂ ਲੜਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਸਪਸ਼ਟ ਕੀਤਾ ਬਾਰਾਂ ਸਾਲਾਂ ਤੋਂ ਐਸ ਜੀ ਪੀ ਸੀ ਵਰਗੀ ਸਿਖਾਂ ਦੀ ਮਹਾਨ ਸੰਸਥਾ ਜਿਸਨੂੰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣਿਆ ਜਾਂਦਾ ਹੈ ਤੇ ਸਰਕਾਰਾਂ ਦੀ ਮਿਲੀ ਭੁਗਤ ਨਾਲ ਕਬਜ਼ਾ ਕਰੀ ਬੈਠੇ ਬਾਦਲਕਿਆਂ ਨੂੰ ਹੁਣ ਹੱਥਾਂ ਪੈਰਾਂ ਦੀ ਪੈ ਗਈ ਹੈ ਕਿਉਂਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਬਾਦਲਕਿਆਂ ਨੂੰ ਦਿੱਲੀ ਤੋਂ ਭਜਾਇਆ ਅਤੇ ਹੁਣ ਪੰਜਾਬ ਦੀਆਂ ਐਸ ਜੀ ਪੀ ਸੀ ਚੋਣਾਂ ਤੋਂ ਬਾਅਦ ਬਾਦਲਕਿਆਂ ਨੂੰ ਸਮੂਹ ਪੰਜਾਬ ਦੇ ਇਤਿਹਾਸਕ ਗੁਰਦਵਾਰਿਆਂ ਵਿੱਚੋਂ ਧੱਕੇ ਮਾਰ ਮਾਰ ਕੇ ਬਾਹਰ ਕੱਢਿਆ ਜਾਵੇਗਾ ਅਤੇ ਗਰੀਬ ਦਾ ਮੂੰਹ ਮੇਰੀ ਗੋਲਕ ਵਾਲਾਂ ਗੁਰ ਉਪਦੇਸ਼ ਅਤੇ ਸਿੱਖੀ ਸਿਧਾਂਤਾਂ ਨੂੰ ਸਮੂਹ ਇਤਿਹਾਸਕ ਗੁਰਦੁਆਰਿਆਂ’ਚ ਲਾਗੂ ਕੀਤਾ ਜਾਵੇਗਾ ,ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਐਸ ਜੀ ਪੀ ਸੀ ਚੋਣਾਂ ਲੜਨ ਦੀ ਪੂਰਨ ਹਮਾਇਤ ਕਰਦੀ ਹੈ ਉਥੇ ਸਮੂਹ ਪੰਥ ਦਰਦੀਆਂ ਨੂੰ ਇੱਕ ਮੁੱਠ ਹੋ ਕੇ SGPC ਚੋਣਾਂ ਲੜਨ ਦੀ ਅਪੀਲ ਕਰਦੀ ਹੈ, ਤਾਂ ਕਿ ਬਾਦਲਕਿਆਂ ਨੂੰ ਕਰਾਰੀ ਹਾਰ ਦਿੱਤੀ ਜਾ ਸਕੇ।ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਸੁਰਜੀਤ ਸਿੰਘ ਕਮਾਲਕੇ ਭਾਈ ਅਜੈਬ ਸਿੰਘ ਧਰਮਕੋਟ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਭਾਈ ਜੱਸਾ ਸਿੰਘ ਸੰਗੋਵਾਲ ਆਦਿ ਆਗੂ ਹਾਜਰ ਸਨ।