ਗੁਰਦਾਸਪੁਰ, 18 ਅਕਤੂਬਰ ( ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਪੰਜਾਬ ਸੂਬਾ ਕਮੇਟੀ ਨੇ ਕਿਸਾਨਾਂ ਦੇ ਝੋਨੇ ਦੀ ਖਰੀਦ ਨਾਂ ਹੋਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਦੋਸ਼ੀ ਦੱਸਿਆ ਹੈ।ਇਕ ਪਾਰਟੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੁਖਦੇਵ ਸਿੰਘ ਭਾਗੋਕਾਵਾਂ ਨੇ ਕਿਹਾ ਕਿ ਪੰਜਾਬ ਦੇ ਸ਼ੈਲਰ ਮਾਲਕ ਪਿਛਲੇ 2ਮਹੀਨੇ ਤੋਂ ਖੁਲੇਆਮ ਅਖ਼ਬਾਰੀ ਬਿਆਨਾਂ ਰਾਹੀਂ ਦੋਹਾਂ ਸਰਕਾਰਾਂ ਨੂੰ ਜਾਣਕਾਰੀ ਦੇ ਰਹੇ ਸਨ ਕਿ ਜੇਕਰ ਸੈਂਲਰਾਂ ਦਾ ਚੌਲ ਨਾਂ ਚੁਕਿਆ ਗਿਆ ਤਾਂ ਉਹ ਆਉਣ ਵਾਲ਼ੀ ਝੋਨੇ ਦੀ ਫ਼ਸਲ ਦੀ ਖਰੀਦ ਨਹੀਂ ਕਰ ਸਕਣਗੇ ਕਿਉਂਕਿ ਉਨ੍ਹਾਂ ਪਾਸ ਨਵੀਂ ਫ਼ਸਲ ਦੀਆਂ ਧਾਕਾਂ ਲਾਉਣ ਦੀ ਜਗ੍ਹਾ ਹੀ ਨਹੀਂ ਹੈ।ਪਰ ਇਸ ਸਮਸਿਆ ਨੂੰ ਹੱਲ ਕਰਨ ਲਈ ਨਾਂ ਤਾਂ ਪੰਜਾਬ ਸਰਕਾਰ ਨੇ ਸਮਾਂ ਰਹਿੰਦਿਆਂ ਕੇਂਦਰ ਸਰਕਾਰ ਉਪਰ ਬਣਦਾ ਦਬਾਅ ਬਣਾਇਆ ਅਤੇ ਨਾ ਹੀ ਕਿਸਾਨ ਹਿਤਾਂ ਨੂੰ ਮੁਖ ਰਖਦਿਆਂ ਕੇਂਦਰ ਸਰਕਾਰ ਨੇ ਸਮੇਂ ਸਿਰ ਕੋਈ ਠੋਸ ਕਦਮ ਚੁੱਕਣੇ ਜ਼ਰੂਰੀ ਸਮਝੇ। ਹੈਰਾਨੀ ਤਾਂ ਇਸ ਗੱਲ ਦੀ ਹੈ ਕਿ ਸਰਕਾਰੀ ਖਰੀਦ ਸ਼ੁਰੂ ਹੋਇਆਂ ਨੂੰ 19 ਦਿਨ ਬੀਤ ਗਏ ਹਨ। ਕਿਸਾਨ ਜਥੇਬੰਦੀਆਂ ਰੇਲਾਂ, ਸੜਕਾਂ,ਟੋਲ ਪਲਾਜੇ ਅਤੇ ਸਰਕਾਰੀ ਦਫ਼ਤਰਾਂ ਮੋਹਰੇ ਲਗਾਤਾਰ ਧਰਨੇ ਮਾਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਵੱਲ ਮਾਰਚ ਕਰਦੇ ਕਿਸਾਨਾਂ ਨੂੰ ਮੋਹਾਲੀ ਵਿੱਚ ਰੋਕ ਲਿਆ ਗਿਆ ਹੈ। ਸੱਭ ਤਰ੍ਹਾਂ ਦੇ ਕਿਸਾਨ ਸੰਘਰਸ਼ਾਂ ਦੇ ਬਾਵਜੂਦ ਦੋਨੋਂ ਸਰਕਾਰਾਂ ਕਿਸਾਨਾਂ ਦੀ ਸਮਸਿਆ ਦੀ ਕੋਈ ਪ੍ਰਵਾਹ ਨਹੀਂ ਕਰ ਰਹੀਆਂ। ਜਦੋਂ ਕਿ ਅਜੇ ਤੱਕ 70 ਫੀਸਦੀ ਝੋਨੇ ਦੀ ਫ਼ਸਲ ਖੇਤਾਂ ਵਿਚ ਹੀ ਖੜ੍ਹੀ ਹੈ ਕਿਉਂਕਿ ਮੰਡੀਆਂ ਵਿੱਚ ਝੋਨੇ ਨੂੰ ਰੱਖਣ ਦੀ ਜਗ੍ਹਾ ਹੀ ਨਹੀਂ ਹੈ।ਇਹ ਵੀ ਰੀਪੋਰਟਾਂ ਹਨ ਪੰਜਾਬ ਦੀਆਂ ਕਈ ਮੰਡੀਆਂ ਵਿੱਚ ਘੱਟੋ ਘੱਟ ਸਮਰਥਨ ਮੁੱਲ ਤੋਂ 250/300 ਰੁਪਏ ਘੱਟ ਕੀਮਤ ਉਪਰ ਮਮੂਲੀ ਖਰੀਦ ਹੋਈ ਹੈ। ਬੱਖਤਪੁਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਪੰਜਾਬ ਸਰਕਾਰ ਨੂੰ ਘੇਰਨ ਲਈ ਚੰਡੀਗੜ੍ਹ ਘੇਰਨ ਵੱਲ ਨੂੰ ਵਧਿਆ ਜਾਵੇ। ਮੀਟਿੰਗ ਵਿੱਚ ਧੀਰ ਸਿੰਘ, ਜਸਬੀਰ ਸਿੰਘ, ਮੇਜਰ ਸਿੰਘ, ਗੁਰਵਿੰਦਰ ਸਿੰਘ ਬੱਬੀ, ਹਰਦੀਪ ਸਿੰਘ ਅਤੇ ਬੱਗਾ ਮਸੀਹ ਸਨ