ਜਗਰਾਉਂ, ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਦੇ ਸੰਘਰਸ਼ਸ਼ੀਲ ਕਿਸਾਨ ਆਗੂਆਂ ਦੀਆਂ ਸਾਰੀਆਂ ਹੱਕੀ ਮੰਗਾਂ ਅਤੇ ਰੋਸ਼ ਪ੍ਰਦਰਸਨਾਂ ਦੀ ਪੁਰਜ਼ੋਰ ਸ਼ਬਦਾਂ’ਚ ਹਮਾਇਤ ਕਰਦੀ ਹੈ,ਪਰ 6 ਦਸੰਬਰ ਨੂੰ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਵਾਲੇ ਦਿੱਤੇ ਪ੍ਰੋਗਰਾਮ ਦੀ ਬਿਲਕੁਲ ਹਮਾਇਤ ਨਹੀਂ ਕਰਦੀ? ਕਿਉਂਕਿ ਇਸ ਦਿੱਨ ਹਿੰਦੂ ਧਰਮ ਦੀ ਚਾਦਰ ਬਣਕੇ ਦਿੱਲੀ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣਾ ਸੀਸ ਬਲੀਦਾਨ ਕੀਤਾ ਸੀ ਅਤੇ ਇਸ ਦਿਨ ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਵੱਡੇ ਵੱਡੇ ਗੁਰਮਤਿ ਸਮਾਗਮ ਕਰਕੇ ਗੁਰੂ ਸਾਹਿਬ ਜੀ ਦੀ ਕੁਰਬਾਨੀ ਨੂੰ ਯਾਦ ਕੀਤਾ ਰਿਹਾ ਹੈ, ਉਥੇ ਇਸ ਦਿਨ ਦਿੱਲੀ ਦੇ ਸਮੂਹ ਗੁਰਦੁਆਰਿਆਂ ਵਿੱਚ ਲੱਖਾਂ ਸੰਗਤਾਂ ਵੱਲੋਂ ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਇਥੇ ਹੀ ਬਸ ਨਹੀਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸਹਾਦਤੀ ਸੀਸ ਨੂੰ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਟ ਕਰਕੇ (ਰੰਘਰੇਟੇ ਗੁਰ ਕੇ ਬੇਟੇ) ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਬਹਾਦਰ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸਲਾਨਾ ਸੀਸ ਭੇਂਟ ਨਗਰ ਕੀਰਤਨ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 6 ਦਸੰਬਰ ਤੋਂ 10 ਦਸੰਬਰ ਤੱਕ ਇੱਕ ਵਿਸ਼ਾਲ ਸੀਸ ਭੇਂਟ ਨਗਰ ਕੀਰਤਨ ਦਿੱਲੀ ਦੇ ਸੀਸ ਗੰਜ ਗੁਰਦੁਆਰਾ ਸਾਹਿਬ ਤੋਂ ਸਜਾਇਆ ਜਾ ਰਿਹਾ ਹੈ, ਜਿਸ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ, ਇਹ ਨਗਰ ਕੀਰਤਨ 10 ਦਸੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ ਅਤੇ ਕੀਰਤਪੁਰ ਸਾਹਿਬ ਤੋਂ ਸਵੇਰੇ ਇਸ ਨਗਰ ਕੀਰਤਨ ਨੂੰ ਰੋਪੜ ਜ਼ਿਲ੍ਹੇ ਐਸ ਐਸ ਪੀ ਗਾਰਡ ਔਫ ਔਨਰ ਦੀ ਸਲਾਮੀ ਦੇ ਕੇ ਅਨੰਦਪੁਰ ਸਾਹਿਬ ਨੂੰ ਰਵਾਨਾ ਕੀਤਾ ਜਾਵੇਗਾ,ਇਥੇ ਹੀ ਬੱਸ ਨਹੀਂ ਪੰਜਾਬ ਸਰਕਾਰ ਨੇ ਵੀ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਰਾਜ ਵਿੱਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨੇ ਸਾਰੇ ਸੰਘਰਸ਼ ਅਤੇ ਮੰਗਾਂ ਦੀ ਪੂਰਨ ਹਮਾਇਤ ਅਤੇ ਸਰਕਾਰ ਤੋਂ ਮੰਗ ਵੀ ਕਰਦੀ ਹੈ ਕਿ ਕਿਸਾਨਾਂ ਦੀਆਂ ਵਾਜਬ ਤੇ ਹੱਕੀ ਮੰਗਾਂ ਜਲਦੀ ਪ੍ਰਵਾਨ ਕੀਤੀਆਂ ਜਾਣ, ਉਥੇ ਕਿਸਾਨ ਅੰਦੋਲਨ ਸੰਘਰਸ਼ੀ ਆਗੂਆਂ ਨੂੰ ਬੇਨਤੀ ਕਰਦੀ ਹੈ ਕਿ ਉਹ 6 ਦਸੰਬਰ ਨੂੰ ਦਿੱਲੀ ਕੂਚ ਕਰਨ ਵਾਲੇ ਫੈਸਲੇ ਤੇ ਮੁੜ ਵਿਚਾਰ ਕਰਨ ਦੀ ਲੋੜ ਤੇ ਜੋਰ ਦੇਣ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ 6 ਦਸੰਬਰ ਨੂੰ ਦਿੱਲੀ ਮਾਰਚ ਕਰਨ ਵਾਲੇ ਫੈਸਲੇ ਤੇ ਮੁੜ ਵਿਚਾਰ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ,ਉਨ੍ਹਾਂ ਕਿਹਾ ਅਜਿਹਾ ਕਰਨ ਨਾਲ ਦਿੱਲੀ ਦੀਆਂ ਸੰਗਤਾਂ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ’ਚ ਵਿਗਨ ਪਵੇਗਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨ ਦੀਆਂ ਸਾਰੀਆਂ ਮੰਗਾਂ ਤੇ ਸੰਘਰਸ਼ ਦੀ ਹਮਾਇਤ ਕਰਦੀ ਹੋਈ ਮੰਗ ਕਰਦੀ ਹੈ ਕਿ 6 ਦਸੰਬਰ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਵੱਲ ਕੂਚ ਕਰਨ ਵਾਲੇ ਐਲਾਨ ਮੁੜ ਵਿਚਾਰ ਕੀਤਾ ਜਾਵੇਂ, ਇਥੇ ਇਹ ਗੱਲ ਵਰਨਣਯੋਗ ਹੈ ਕਿ ਕੱਲ੍ਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਬਾਰਡਰ ਤੇ ਮਰਨ ਵਰਤ ਰੱਖਣ ਦੀ ਪੁਸ਼ਟੀ ਕਰਦਿਆਂ ਸ੍ਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ 6 ਦਸੰਬਰ ਨੂੰ ਕਿਸਾਨਾ ਵੱਲੋ ਦਿੱਲੀ ਵੱਲ ਨੂੰ ਰੋਸ ਮਾਰਚ ਕੀਤਾ ਜਾਵੇਗਾ । ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਸੁਰਜੀਤ ਸਿੰਘ ਕਮਾਲਕੇ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜ਼ਰ ਸਨ ।