ਗੁਰਦਾਸਪੁਰ, 13 ਜਨਵਰੀ (ਸਰਬਜੀਤ ਸਿੰਘ)– ਸਿੱਖ ਵਿਰੋਧੀ ਜ਼ਾਲਮ ਕਾਂਗਰਸ ਸਰਕਾਰ ਵੇਲੇ ਸ਼ਹੀਦ ਕੀਤੇ ਅਤੇ ਬਾਦਲ ਸਰਕਾਰ ਵੱਲੋਂ ਤਿਵਾੜੀ ਕਮਿਸ਼ਨ ਦੀ ਰਿਪੋਰਟ ਨੂੰ 30 ਸਾਲਾਂ ਤੱਕ ਦਬਾ ਕੇ ਰੱਖਣ ਵਾਲਾ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਮਾਮਲਾ ਹੁਣ ਦਿਨੋਂ ਦਿਨ ਤੂਲ ਫੜਦਾ ਜਾ ਰਿਹਾ ਹੈ ਅਤੇ ਇਸ ਸਬੰਧੀ ਜਿਥੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਵੱਲੋਂ 15 ਜਨਵਰੀ ਨੂੰ ਬੁੰਗਾ ਭਾਈ ਗੁਰਬਖਸ਼ ਸਿੰਘ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸਮੂਹ ਪੰਥਕ ਜਥੇਬੰਦੀਆਂ ਦੀ ਇੱਕ ਹੰਗਾਮੀ ਮੀਟਿੰਗ ਸੱਦ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਉਣ ਲਈ ਸਬੂਤ ਮੰਗੇ ਹਨ , ਉਥੇ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਵੀ 31 ਸਾਲ ਪਹਿਲਾਂ ਘਰੋਂ ਚੁੱਕ ਕੇ ਪੁਲੀਸ ਕਸਟੱਡੀ’ਚ ਕੋਹ ਕੋਹ ਕੇ ਸ਼ਹੀਦ ਕੀਤੇ ਗਏ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਮਾਮਲੇ ਸਬੰਧੀ ਸਰਕਾਰ ਤੋਂ ਰਿਪੋਰਟ ਜੁਵਾਬ ਮੰਗ ਲਈ ਹੈ ਕਿ ਸਰਕਾਰ ਨੇ ਇਸ ਸਬੰਧੀ ਅਜੇ ਤੱਕ ਕੋਈ ਵੀ ਐਕਸ਼ਨ ਨਾ ਲੈ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਨਾ ਦੇਣ ਵਾਲੀ ਬਹੁਤ ਵੱਡੀ ਅਣਗਹਿਲੀ ਤੇ ਬੇਇਨਸਾਫ਼ੀ ਦੇ ਨਾਲ ਨਾਲ ਮਨੁੱਖੀ ਅਧਿਕਾਰਾਂ ਦੀ ਵੱਡੀ ਅਣਗਹਿਲੀ ਕੀਤੀ ਹੈ ਜੋਂ ਕਿ ਮਨੁੱਖੀ ਅਧਿਕਾਰਾਂ ਦਾ ਵੱਡਾ ਘਾਣ ਹੈ ਕਿਉਂਕਿ ਇਹ ਮਾਮਲਾ ਸਿੱਧਾ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ ਅਤੇ ਸਿੱਖ ਕੌਮ ਸਮੇਤ ਪੰਜਾਬ ਦੇ ਲੋਕ ਇਹ ਦੁੱਖ ਮਹਿਸੂਸ ਕਰ ਰਹੇ ਹਨ, ਕਿ ਜੇਕਰ ਸਰਕਾਰਾਂ ਜਥੇਦਾਰ ਅਕਾਲ ਤਖ਼ਤ ਸਾਹਿਬ ਮਾਮਲੇ’ਚ ਏਡੀ ਵੱਡੀ ਅਣਗਹਿਲੀ ਵਰਤ ਰਹੀਆਂ ਹਨ, ਤਾਂ ਆਮ ਵਿਅਕਤੀ ਦਾ ਕੀ ਹਾਲ ਹੋਵੇਗਾ। ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਵੱਲੋਂ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਸਬੰਧੀ ਅੰਮ੍ਰਿਤਸਰ ਵਿਖੇ ਸੱਦੀ ਪੰਥਕ ਜਥੇਬੰਦੀਆਂ ਦੀ 15 ਜਨਵਰੀ ਵਾਲੀ ਮੀਟਿੰਗ ਦੀ ਪੂਰਨ ਹਮਾਇਤ ਕਰਦੀ ਹੈ, ਉਥੇ ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਇਸ ਮਾਮਲੇ ਵਿੱਚ ਸਰਕਾਰ ਤੋਂ ਰਿਪੋਰਟ ਮੰਗਣ ਵਾਲੇ ਫੈਸਲੇ ਦੀ ਪੁਰਜ਼ੋਰ ਸ਼ਬਦਾਂ’ਚ ਸ਼ਲਾਘਾ ਕਰਦੀ ਹੋਈ ਮੰਗ ਕਰਦੀ ਹੈ ਭਾਈ ਸਾਹਿਬ ਨੂੰ ਸ਼ਹੀਦ ਕਰਨ ਵਾਲੀ ਕਾਂਗਰਸ ਸਰਕਾਰ ਅਤੇ 30 ਸਾਲਾਂ ਤੱਕ ਤਿਵਾੜੀ ਕਮਿਸ਼ਨ ਦੀ ਰਿਪੋਰਟ ਨੂੰ ਦਬਾ ਕੇ ਰੱਖਣ ਵਾਲੀ ਬਾਦਲਾਂ ਦੀ ਸਰਕਾਰ ਵੇਲੇ ਦੇ ਜਿੰਮੇਵਾਰ ਅਫਸਰਾਂ ਤੇ ਹੋਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੁਆਉਣ ਲਈ ਢੁਕਵੀਂ ਤੇ ਲੋੜੀਂਦੀ ਕਾਰਵਾਈ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ? ਤਾਂ ਕਿ ਅੱਗੇ ਤੋਂ ਕੋਈ ਸਰਕਾਰ ਵੀ ਅਜਿਹੀ ਅਣਗਹਿਲੀ ਕਰਨ ਦੀ ਜੁਅਰਤ ਨਾਂ ਕਰ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਸ ਮਾਮਲੇ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਸਰਕਾਰ ਤੋਂ ਰਿਪੋਰਟ ਮੰਗਣ ਦੀ ਸ਼ਲਾਘਾ ਅਤੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਵੱਲੋਂ ਅੰਮ੍ਰਿਤਸਰ ਵਿਖੇ 15 ਤਰੀਕ ਦੀ ਮੀਟਿੰਗ ਦੀ ਹਮਾਇਤ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ( ਭਾਈ ਖਾਲਸਾ ਨੇ ਸਪਸ਼ਟ ਕੀਤਾ ਕਾਂਗਰਸ ਸਰਕਾਰ ਵੇਲੇ ਦੇ ਪੁਲਿਸ ਅਧਿਕਾਰੀ ਸਵਰਨ ਸਿੰਘ ਘੋਟਣਾ ਵੱਲੋਂ ਭਾਈ ਸਾਹਿਬ ਜੀ ਨੂੰ ਪਿੰਡ ਕਾਉਂਕੇ ਤੋਂ ਗ੍ਰਿਫਤਾਰ ਕਰਕੇ ਪੁਲਿਸ ਕਸਟੱਡੀ’ਚ ਤਸ਼ੱਦਦ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ, ਭਾਈ ਖਾਲਸਾ ਨੇ ਕਿਹਾ ਇਸੇ ਦੋਸ਼ ਕਰਕੇ ਸਾਬਕਾ ਫੈਡਰੇਸ਼ਨ ਆਗੂ ਭਾਈ ਗੋਪਾਲਾ ਤੇ ਭਾਈ ਮਨਾਵਾਂ ਨੇ ਇਸ ਜ਼ਾਲਮ ਪੁਲਿਸ ਅਫਸਰ ਦਾ ਭੋਗ ਰੋਕਿਆ ਤੇ ਅਕਾਲੀ ਸਰਕਾਰ ਨੇ ਉਨ੍ਹਾਂ ਨੂੰ ਜੇਲ੍ਹ’ਚ ਬੰਦ ਕਰ ਦਿੱਤਾ, ਭਾਈ ਖਾਲਸਾ ਨੇ ਦੱਸਿਆ ਇਥੇ ਹੀ ਬਸ ਨਹੀਂ ਅਕਾਲੀ ਸਰਕਾਰ ਨੇ ਤਿਵਾੜੀ ਕਮਿਸ਼ਨ ਦੀ ਰਿਪੋਰਟ ਨੂੰ 30 ਸਾਲਾਂ ਤੱਕ ਦਬਾ ਕੇ ਰੱਖਿਆ, ਉਨ੍ਹਾਂ ਕਿਹਾ ਭਾਈ ਸਾਹਿਬ ਜੀ ਦੇ ਮਾਮਲੇ ਵਿੱਚ ਕਾਂਗਰਸ ਤੇ ਅਕਾਲੀ ਦੋਹੇ ਸਰਕਾਰਾਂ ਜੁਮੇਵਾਰ ਹਨ, ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੌਮੀ ਘੱਟ ਗਿਣਤੀ ਕਮਿਸ਼ਨ ਕਮਿਸ਼ਨ ਵੱਲੋਂ 31 ਸਾਲ ਬਾਅਦ ਸਰਕਾਰ ਤੋਂ ਰਿਪੋਰਟ ਮੰਗਣ ਵਾਲੀ ਕਾਰਵਾਈ ਦੀ ਸ਼ਲਾਘਾ ਕਰਦੀ ਹੈ ਉਥੇ ਮੰਗ ਕਰਦੀ ਹੈ ਭਾਈ ਸਾਹਿਬ ਮਾਮਲੇ’ਚ ਦੋਹਾਂ ਸਰਕਾਰਾਂ ਦੇ ਜੁਮੇਵਾਰ ਅਫਸਰਾਂ ਤੇ ਹੋਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਦੇ ਨਾਲ ਨਾਲ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕਰਦੀ ਹੈ ਕਿ ਇਸ ਮਾਮਲੇ’ਚ ਮਰਹੂਮ ਬਾਦਲ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਪੰਥ ਰਤਨ ਤੇ ਫ਼ਕਰ ਏ ਕੌਮ ਸਨਮਾਨ ਵਾਪਸ ਲੈ ਜਾਣ,ਕਿਉਂਕਿ ਉਹ ਇਨ੍ਹਾਂ ਸਨਮਾਨਾਂ ਦੇ ਕਾਬਲ ਨਹੀਂ? ਭਾਈ ਖਾਲਸਾ ਨੇ ਭਾਈ ਜਸਵੀਰ ਸਿੰਘ ਰੋਡੇ ਸਾਬਕਾ ਜਥੇਦਾਰ ਸਾਹਿਬ ਵੱਲੋਂ ਸੱਦੀ ਗਈ 15 ਜਨਵਰੀ ਦੀ ਮੀਟਿੰਗ ਵਿੱਚ ਸਮੂਹ ਜਥੇਬੰਦੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਹੈ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ, ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਪ੍ਰੈਸ ਸੈਕਟਰੀ ਭਾਈ ਗੁਰਜਸਪਰੀਤ ਸਿੰਘ ਮਜੀਠਾ ਬਾਈਪਾਸ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ,ਭਾਈ ਲਖਵਿੰਦਰ ਸਿੰਘ ਰਾਜਿਸਥਾਨ ,ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਮੋਗਾ, ਭਾਈ ਗੁਰਦੇਵ ਸਿੰਘ ਸੰਗਲਾ ਤੇ ਭਾਈ ਅਜੈਬ ਸਿੰਘ ਧਰਮਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ , ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ, ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਤੇ ਭਾਈ ਜੱਸਾ ਸਿੰਘ ਸੰਗੋਵਾਲ ਕਪੂਰਥਲਾ ਆਦਿ ਆਗੂ ਹਾਜਰ ਸਨ।