ਲੁਧਿਆਣਾ, ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਗਊ ਘਾਟ ਲੁਧਿਆਣਾ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਮਾਗਮਾਂ ਨੂੰ ਸਮਰਪਿਤ ਮਹਾਨ ਸਮਾਗਮ ਚਲਾਏ ਜਾ ਰਹੇ ਹਨ ਇੰਨਾ ਚੱਲ ਰਹੇ ਸਮਾਗਮ ਦੇ ਤੀਜੇ ਗੇੜ ‘ਚ ਮਹਾਨ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਪੰਥ ਦੇ ਨਾਮਵਰ ਕਵੀਆਂ ਨੇ ਆਪਣੀਆਂ ਕਵਿਤਾਵਾਂ ਤੇ ਰਚਨਾਵਾਂ ਰਾਹੀਂ ਆਈ ਸੰਗਤ ਨਿਹਾਲ ਕੀਤਾ ਅਤੇ ਗੁਰਦੁਆਰਾ ਸਿੰਘਾ ਸਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਫਿਲੌਰ ਦੇ ਮੁੱਖੀ ਅਤੇ ਭਾਰਤੀਆਂ ਕਿਸਾਨ ਮਜਦੂਰ ਯੂਨੀਅਨ ਦੇ ਕੇਦਰੀ ਕੋਰ ਕਮੇਟੀ ਮੈਂਬਰ ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ ਨੇ ਵਿਸ਼ੇਸ਼ ਤੌਰ ਤੇ ਹਾਜਰੀ ਲਵਾਈ ਅਤੇ ਕਵੀਆਂ ਨੂੰ ਸਨਮਾਨਿਤ ਕੀਤਾ।
ਇਸ ਸਬੰਧੀ ਪਰੈਸ ਨੂੰ ਜਾਣਕਾਰੀ ਆਲ ਇੰਡਿਆ ਸਿਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਬਿਆਨ ਰਾਹੀਂ ਦਿੱਤੀ ਉਨ੍ਹਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਗੁਰਦੁਆਰਾ ਗਊ ਘਾਟ ਲੁਧਿਆਣਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅਖੰਡ ਪਾਠ ਰਖਵਾਏ ਜਾਦੇ ਤੇ ਧਾਰਮਿਕ ਸਮਾਗਮਾਂ ਰਾਹੀਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਜਾਂਦਾ ਹੈ ਭਾਈ ਵਿਰਸਾ ਸਿੰਘ ਖਾਲਸਾ ਨੇ ਦੱਸਿਆ ਇਸ ਸਾਲ ਦੇ ਵਿਆਹ ਪੁਰਬ ਸਮਾਗਮਾਂ ਸਬੰਧੀ ਅਖੰਡ ਪਾਠ ਸਾਹਿਬ ਕਰਵਾਉਣ ਤੋਂ ਉਪਰੰਤ ਲਗਾਤਾਰ ਸਮਾਗਮ ਚੱਲ ਰਹੇ ਹਨ ਅੱਜ ਮਹਾਨ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਪੰਥ ਦੇ ਨਾਮਵਰ ਕਵੀ ਵਿਦਵਾਨਾਂ ਨੇ ਆਪਣੀਆਂ ਰਚਨਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਪ੍ਰਬੰਧਕ ਕਮੇਟੀ ਤੇ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਸਭਨਾਂ ਦਾ ਸਨਮਾਨ ਕੀਤਾ ਗਿਆ ਇਸ ਮੌਕੇ ਤੇ ਵਿਸੇਸ ਤੌਰ ਤੇ ਪਹੁੰਚੇ ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ ਦਾ ਕਮੇਟੀ ਪ੍ਰਧਾਨ ਸਰ ਨੇਕ ਸਿੰਘ ਤੇ ਹੋਰਾਂ ਵਲੋਂ ਸਨਮਾਨ ਕੀਤਾ ਗਿਆ ਇਸ ਮੌਕੇ ਤੇ ਉਨ੍ਹਾਂ ਨਾਲ ਬਾਬਾ ਦਾਰਾ ਸਿੰਘ, ਭਾਈ ਹਰਜੀਤ ਸਿੰਘ, ਭਾਈ ਗੁਰਮੇਲ ਸਿੰਘ ਅਤੇ ਕਈ ਕਿਸਾਨ ਮਜਦੂਰ ਆਗੂ ਹਾਜ਼ਰ ਸਨ।