ਫਿਲੌਰ, ਗੁਰਦਾਸਪੁਰ, 10 ਜੂਨ ( ਸਰਬਜੀਤ ਸਿੰਘ)– ਅੱਜ ਦੇ ਦਿਨ ਸਿੱਖਾਂ ਦੇ ਪੰਜਵੇਂ ਪਾਤਸ਼ਾਹ ਤੇ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਨੂੰ ਸਮੇਂ ਦੀ ਜ਼ਾਲਮ ਸਰਕਾਰ ਨੇ ਕਈ ਤਰ੍ਹਾਂ ਦੇ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਸੀ ਅਤੇ ਗੁਰੂ ਸਾਹਿਬਾ ਦੀ ਇਸ ਮਹਾਨ ਇਤਿਹਾਸਕ ਸ਼ਹਾਦਤ ਕੁਰਬਾਨੀ ਨੂੰ ਕੋਟਿ ਕੋਟਿ ਪ੍ਰਣਾਮ ਕਰਕੇ ਖੁਸ਼ੀਆਂ ਪ੍ਰਪਾਤ ਕਰਨ ਲਈ ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਗੁਰਦੁਆਰਿਆਂ ਵਿੱਚ ਗੁਰਬਾਣੀ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾ ਕੇ ਗੁਰੂ ਸਾਹਿਬ ਜੀ ਦੀ ਇਸ ਮਹਾਨ ਕੁਰਬਾਨੀ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ ਲਈ ਵੱਡਾ ਉਪਰਾਲਾ ਕਰ ਰਹੇ ਹਨ,ਅਤੇ ਠੱਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾ ਰਹੀਆਂ ਹਨ, ਉਸ ਮੁਤਾਬਕ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਗੁਰੂ ਸਾਹਿਬਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾ ਕੇ ਗੁਰੂ ਸਾਹਿਬ ਜੀ ਦੀਆਂ ਮਹਾਨ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ ,ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।
,ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਫਿਲੌਰ ਜਲੰਧਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਮੁੱਖ ਬੁਲਾਰੇ ਸੰਤ ਸਮਾਜ ਅਤੇ ਮੁੱਖ ਸਰਪ੍ਰਸਤ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਵੱਲੋਂ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਹੀ ਦਿਹਾੜੇ ਸ਼ਰਧਾ ਭਾਵਨਾਵਾਂ ਨਾਲ ਮਨਾਉਣ ਦੀ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਕੜੀ ਤਹਿਤ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹਾਦਤ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ,ਇਸ ਮੌਕੇ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਮੁੱਖ ਸੇਵਾਦਾਰ ਨੇ ਹੁਕਮਨਾਮੇ ਦੀ ਕਥਾ ਵਿਚਾਰ ਕਰਦਿਆਂ ਜਿਥੇ ਪੰਜਵੇਂ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ਼ਾਨਤੀ ਦੇ ਕੁੰਝ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹਾਦਤ ਨੂੰ ਯਾਦ ਤੇ ਕਰਦਿਆਂ ਕੋਟਿ ਕੋਟਿ ਪ੍ਰਣਾਮ ਕੀਤਾ ਅਤੇ ਸੰਗਤਾਂ ਨੂੰ ਦੱਸਿਆ ਕਿ ਗੁਰੂ ਸਾਹਿਬਾਨ ਜੀ ਦੀ ਇਸ ਸ਼ਹਾਦਤ ਤੋਂ ਸਿੱਖਾਂ ਨੂੰ ਸਿੱਖਿਆਂ ਮਿਲਦੀ ਹੈ ,ਕਿ ਸਿੱਖ ਨੇ ਗੁਰੂਘਰ ਦਾ ਨਿਰਾਦਰ ਅਪਮਾਨ ਕਦੇ ਵੀ ਕਿਸੇ ਕ਼ੀਮਤ ਤੇ ਸਹਿਨ ਨਹੀਂ ਕਰਨਾ, ਭਾਵੇਂ ਉਹਨਾਂ ਨੂੰ ਜਿੱਡੀ ਮਰਜ਼ੀ ਕੁਰਬਾਨੀ ਵੀ ਕਿਉਂ ਨਾ ਕਰਨਾ ਪਵੇ,ਉਹਨਾਂ ( ਬਾਬਾ ਸੁਖਵਿੰਦਰ ਸਿੰਘ ਜੀ) ਨੇ ਵਿਸਥਾਰ ਨਾਲ ਅੱਗੇ ਦੱਸਿਆ ਹਕੂਮਤ ਦੇ ਬਾਦਸ਼ਾਹ ਨੇ ਗੁਰੂ ਘਰ ਦੀ ਤੁਲਨਾ ਇੱਕ ਮੋਰੀ ਨਾਲ ਕੀਤੀ ਤੇ ਆਪਣੇ ਆਪ ਤੇ ਹਕੂਮਤ ਨੂੰ ਚੌਬਾਰਾ ਦੱਸਿਆ ਸੀ, ਜਿਸ ਨੂੰ ਮੁੱਖ ਰੱਖਦਿਆਂ ਗੁਰੂ ਸਾਹਿਬ ਜੀ ਬਾਦਸ਼ਾਹ ਦੀ ਲੜਕੀ ਦਾ ਰਿਸ਼ਤਾ ਲੈਣ ਤੋਂ ਕੋਰਾ ਜੁਆਬ ਦੇ ਦਿੱਤਾ, ਜੋ ਗੁਰੂ ਸਾਹਿਬਾਂ ਦੀ ਸ਼ਹਾਦਤ ਦਾ ਮੁੱਖ ਵੱਡਾ ਕਾਰਨ ਬਣਿਆ, ਉਹਨਾਂ ਦੱਸਿਆ ਬਾਦਸ਼ਾਹ ਨੇ ਗੁਰੂ ਸਾਹਿਬ ਨੂੰ ਤੱਤੀ ਤਵੀ ਤੇ ਬਿਠਾਇਆ ਅਤੇ ਪਾਣੀ ਦੀ ਉੱਬਲਦੀ ਦੇਗ’ਚ ਉਬਾਲਿਆ ਪਰ ਗੁਰੂ ਸਾਹਿਬ ਜੀ ਨੇ ਹੰਕਾਰੀ ਹਕੂਮਤੀ ਬਾਦਸ਼ਾਹ ਦੀ ਈਨ ਨਹੀਂ ਮੰਨੀ ਤੇ ਸ਼ਹਾਦਤ ਦਾ ਜਾਮ ਪੀ ਗਏ,ਉਹਨਾਂ ਕਿਹਾ ਇਸੇ ਹੀ ਕਰਕੇ ਨਾਨਕ ਨਾਮ ਲੇਵਾ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਗੁਰੂ ਸਮੂਹ ਗੁਰ ਅਸਥਾਨਾਂ, ਸੜਕਾਂ ਤੇ ਹੋਰ ਜਨਤਕ ਥਾਵਾਂ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾ ਕੇ ਗੁਰੂ ਸਾਹਿਬ ਜੀ ਦੀ ਇਸ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਕੇ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ, ਭਾਈ ਖਾਲਸਾ ਨੇ ਦੱਸਿਆ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਤੇ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਦੀ ਅਗਵਾਈ’ ਚ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ ਇਸ ਮੌਕੇ ਤੇ ਸੈਂਕੜੇ ਸ਼ਰਧਾਲੂਆਂ ਨੇ ਹਾਜ਼ਰੀਆਂ ਭਰੀਆਂ ਛਬੀਲਾਂ ਤੋਂ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ।