ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਫਿਲੌਰ ਵਿਖੇ ਭਾਦਰੋ ਦੀ ਸੰਗਰਾਂਦ ਮੌਕੇ ਗਿਆਰਾਂ ਅਖੰਡ ਪਾਠਾਂ ਦੇ ਭੋਗ ਤੇ ਧਾਰਮਿਕ ਦੀਵਾਨ ਸਜਾਏ ਗਏ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਲੁਧਿਆਣਾ-ਖੰਨਾ

ਫਿਲੌਰ, ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਭਾਦਰੋ ਦੀ ਸੰਗਰਾਂਦ ਮੌਕੇ ਗਿਆਰਾਂ ਅਖੰਡ ਪਾਠਾਂ ਦੇ ਸੰਪੂਰਨ ਭੋਗ ਪਾਉਣ ਤੋਂ ਧਾਰਮਿਕ ਦੀਵਾਨ ਸਜਾਏ ਗਏ ਤੇ ਲੰਗਰ ਅਟੁੱਟ ਵਰਤਦੇ ਗਏ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਵਿਖੇ ਅੱਠ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੋ ਸੰਪਟ ਸਮੇਤ ਜਪੁਜੀ ਸਾਹਿਬ ਟੋਟਲ ਗਿਆਰਾਂ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਅਤੇ ਭਾਈ ਰਿੰਕੂ ਦੇ ਕੀਰਤਨੀ ਜਥਿਆਂ ਨੇ ਸ਼ਬਦ ਗੁਰਬਾਣੀ ਕੀਰਤਨ ਦੀ ਹਾਜ਼ਰੀ ਲਵਾਈ, ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਹੁਕਮਨਾਮੇ ਦੀ ਸਬਦ ਗੁਰਬਾਣੀ ਕਥਾ ਵਿਚਾਰ ਕਰਦਿਆਂ ਭਾਦਰੋ ਮਹਿਨੇ ਦੇ ਮਹਾਤਮ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਹੈ ਉਨ੍ਹਾਂ ਦੱਸਿਆ ਭਾਦਰੋ ਮਹਿਨੇ ਵਿੱਚ ਨਾਮ ਸਿਮਰਨ ਤੇ ਸੰਗਤ ਵਿੱਚ ਬੈਠ ਨਾਮ ਅਭਿਆਸ ਦੀ ਕਮਾਈ ਨਾਲ ਮਨੁੱਖ ਦਾ ਜੀਵਨ ਸਫਲ ਹੋ ਜਾਂਦਾ ਭਾਈ ਖਾਲਸਾ ਨੇ ਦੱਸਿਆ ਸਮਾਗਮ ਵਿੱਚ ਅਧੀ ਦਰਜਨ ਦੇ ਕਰੀਬ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ਸਮੂਹ ਧਾਰਮਿਕ ਬੁਲਾਰਿਆਂ, ਅਖੰਡ ਪਾਠ ਸ਼ਰਧਾਲੂਆਂ ਤੇ ਹੋਰਾਂ ਨੂੰ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ,ਸੰਤ ਬਾਬਾ ਜਰਨੈਲ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ ਤੇ ਸ੍ਰ ਗਰੇਵਾਲ ਲੁਧਿਆਣਾ ਨੇ ਸਾਂਝੇ ਤੌਰ ਸੀਰੀਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਮੌਕੇ ਭਾਈ ਹਰਜੀਤ ਸਿੰਘ, ਬਾਬਾ ਦਾਰਾ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਰਿੰਕੂ ਤੇ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *