ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)–ਫੱਗਣ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ , ਇਸ ਮੌਕੇ ਅਖੰਡ ਪਾਠਾਂ ਦੇ ਭੋਗ ਪਾਏ ਗਏ ,ਧਾਰਮਿਕ ਦੀਵਾਨ ਸਜਾਏ ਗਏ, ਸ਼ਰਧਾਲੂਆਂ ਦੀ ਸੁੱਖ ਸ਼ਾਨਤੀ ਲਈ ਅਰਦਾਸਾ ਕੀਤੀਆਂ ਗਈਆਂ, ਧਾਰਮਿਕ ਬੁਲਾਰਿਆਂ ਤੇ ਹੋਰ ਸੇਵਾਦਾਰਾਂ ਦਾ ਸੰਤ ਬਾਬਾ ਪਰਮਜੀਤ ਸਿੰਘ ਰਮੀਦੀ ਤੇ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਦੱਸਿਆ ਮੁੱਖ ਪ੍ਰਬੰਧਕ ਸੰਤ ਬਾਬਾ ਪਰਮਜੀਤ ਸਿੰਘ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਜਿਥੇ ਗੁਰੂਦੁਆਰਾ ਸਾਹਿਬ ਵਿਖੇ ਸਮੂਹ ਗੁਰੂ ਸਾਹਿਬਾਨਾਂ ਜੀ ਦੇ ਗੁਰਪੁਰਬ ਮਨਾਏ ਜਾਂਦੇ ਹਨ ਉਥੇ ਮੱਸਿਆ ਸੰਗਰਾਂਦ ਤੇ ਹਰ ਐਤਵਾਰ ਨੂੰ ਧਾਰਮਿਕ ਦੀਵਾਨ ਸਜਾਕੇ ਸੰਗਤਾਂ ਨੂੰ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੀ ਇੱਕ ਸਿੱਖ਼ੀ ਪ੍ਰਚਾਰ ਧਾਰਮਿਕ ਲਹਿਰ ਚਲਾਈ ਹੋਈ ਹੈ, ਅਤੇ ਇਸੇ ਹੀ ਲਹਿਰ ਦੀ ਕੜੀ ਤਹਿਤ( ਫੱਗਣ ) ਮਹੀਨੇ ਦੀ ਮੱਸਿਆ ਦੇ ਸਬੰਧ’ਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸੰਤ ਸਰ ਸਾਹਿਬ ਵਿਖੇ ਸ਼ਰਧਾਲੂਆਂ ਦੀਆਂ ਕਰਵਾਈਆਂ ਗਈਆਂ ਅਰਦਾਸਾ ਪੂਰੀਆਂ ਹੋਣ ਦੇ ਸ਼ੁਕਰਾਨੇ ਵਜੋਂ ਚਾਰ ਲੜੀਵਾਰ ਅਖੰਡ ਪਾਠ ਸਾਹਿਬ ਜੀ ਪਰ – ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਥਾਵਾਚਕ ਕਵੀਸ਼ਰਾਂ ਪ੍ਰਚਾਰਕਾਂ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਜਿਥੇ ਸੰਤਾਂ ਮਹਾਪੁਰਸ਼ਾਂ ਦੀ ਮਹਿਮਾ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਉਥੇ ਸਮੂਹ ਸੰਗਤਾਂ ਨੂੰ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ, ਸਮੂਹ ਧਾਰਮਿਕ ਬੁਲਾਰਿਆਂ, ਅਖੰਡ ਪਾਠ ਸ਼ਰਧਾਲੂਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਪਰਮਜੀਤ ਸਿੰਘ ਰਮੀਦੀ, ਸ੍ਰ ਕਸ਼ਮੀਰ ਸਿੰਘ ਪ੍ਰਧਾਨ ਤੇ ਕੇਵਲ ਸਿੰਘ ਮੈਂਬਰ ਵਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਭਾਈ ਅਮਰਜੀਤ ਸਿੰਘ ਰਤਨਗੜ੍ਹ, ਸ੍ਰ ਪਰਮਜੀਤ ਸਿੰਘ, ਭਾਈ ਬਲਵਿੰਦਰ ਸਿੰਘ , ਭਾਈ ਜੋਗਿੰਦਰ ਸਿੰਘ, ਭਾਈ ਲਖਵਿੰਦਰ ਸਿੰਘ ਰਾਜਿਸਥਾਨ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਕੇ ਹਾਜ਼ਰੀ ਲਵਾਈ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਤੇ ਲੰਗਰ ਦੀ ਪੰਗਤ ਵਿਚ ਬੈਠ ਪ੍ਰਸ਼ਾਦਾ ਸਕਿਆਂ।