ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ) ਗੁਰਮੀਤ ਸਿੰਘ ਨੇ ਸ਼ੁੱਕਰਵਾਰ ਨੂੰ ਗੁਰਦਾਸਪੁਰ ਵਿਖੇ ਆਰ.ਟੀ.ਏ. ਦਾ ਕਾਰਜਭਾਰ ਸੰਭਾਲ ਲਿਆ ਹੈ। ਗੁਰਮੀਤ ਸਿੰਘ ਨੂੰ 7 ਜੁਲਾਈ ਨੂੰ ਸਰਵਿਸ ਇੰਜੀਨੀਅਰ ਦੇ ਅਹੁਦੇ ‘ਤੇ ਅਪਗ੍ਰੇਡ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸੂਬਾ ਸਰਕਾਰ ਦੀ ਵੱਲੋਂ ਉਨ੍ਹਾਂ ਨੂੰ ਆਰ.ਟੀ.ਏ. ਦਾ ਚਾਰਜ ਦਿੱਤਾ ਗਿਆ ਹੈ।
ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਫ਼ਤਰ ਵਿੱਚ ਕੰਮ ਲਈ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਗੁਰਮੀਤ ਸਿੰਘ ਨੂੰ ਵੀ ਗੁਰਦਾਸਪੁਰ ਵਿਖੇ ਬਤੌਰ ਐਮ.ਵੀ.ਆਈ (ਮੋਟਰ ਵਹੀਕਲ ਇੰਸਪੈਕਟਰ) ਤਾਇਨਾਤ ਕੀਤਾ ਗਿਆ ਹੈ।ਉਨ੍ਹਾਂ ਨੇ ਚਾਰਜ ਸੰਭਾਲਣ ਉਪਰੰਤ ਸਟਾਫ਼ ਨਾਲ ਮੀਟਿੰਗ ਕੀਤੀ ਅਤੇ ਟਰਾਂਸਪੋਰਟਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱਤਾ।