ਯੂ.ਪੀ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਪੁਰਾਣੀ ਚੱਕੀ ਬੰਬ ਨਗਰ ਨੇਪਾਲ ਬਾਰਡਰ ਯੂਪੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਚਾਰ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ, ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ, ਰਾਤਰੀ ਦੀਵਾਨ ਤੇ ਧਾਰਮਿਕ ਦੀਵਾਨ ਸਜਾਏ ਗਏ,ਅਖੰਡ ਪਾਠ ਸ਼ਰਧਾਲੂਆਂ ਤੇ ਹੋਰਾਂ ਦਾ ਸਨਮਾਨ ਕੀਤਾ ਗਿਆ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਸਮਾਗਮ’ਚ ਆਪਣੇ ਜਥੇ ਸਮੇਤ ਪਹੁੰਚੇ ਸੰਤ ਸੁਖਵਿੰਦਰ ਸਿੰਘ ਜੀ ਅੱਲੋਵਾਲ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜੀਵਾਰ ਪੰਜ ਅਖੰਡ ਪਾਠਾਂ ਦੀ ਲੜੀ ਆਰੰਭ ਕੀਤੀ ਗਈ ਸੀ, ਜਿਨ੍ਹਾਂ ਦੇ ਅਜ ਸੰਪੂਰਨ ਭੋਗ, ਅਰਦਾਸ ਤੋਂ ਉਪਰੰਤ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਅਤੇ ਮੁੱਖ ਬੁਲਾਰੇ ਸੰਤ ਸਮਾਜ ਬਾਬਾ ਸੁੱਖਵਿੰਦਰ ਸਿੰਘ ਜੀ ਵੱਲੋਂ ਹੁਕਮ ਨਾਮੇ ਦੀ ਕਥਾ ਵਿਚਾਰ ਕਰਨ ਤੋਂ ਬਾਅਦ ਗੁਰਮਤਿ ਸਮਾਗਮ ਦੀ ਆਰੰਭਤਾ, ਭਾਈ ਰਿੰਕੂ ਸਿੰਘ ਦੇ ਕੀਰਤਨੀ ਜਥੇ ਦੇ ਸ਼ਬਦ ਗੁਰਬਾਣੀ ਕੀਰਤਨ ਨਾਲ ਆਰੰਭ ਹੋਈ, ਜਿਸ ਵਿਚ ਪੰਜਾਬ ਤੋਂ ਪਹੁੰਚੇ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਅਤੇ ਆਈ ਸੰਗਤ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਦੇ ਗੁਰਗੱਦੀ ਦਿਵਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਇਸ ਮੌਕੇ ਤੇ ਸ੍ਰੀ ਮਾਨ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਨੇ ਦੱਸਿਆ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਅੰਤਿਮ ਪਿਆਨੇ ਮੌਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਰਸਟਰਾ ਵਿਖੇ ਗੁਰਮਰਯਾਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੰਜ ਪੈਸੇ ਨਾਰੀਅਲ ਭੇਂਟ ਕਰਕੇ ਗੁਰਆਈ ਦੀ ਬਖਸ਼ਿਸ਼ ਕੀਤੀ ਤੇ ਪ੍ਰਕਰਮਾ ਕਰਨ ਤੋਂ ਉਪਰੰਤ ਸਿੱਖਾਂ ਨੂੰ ਹੁਕਮ ਕੀਤਾ ” ਆਗਿਆ ਭਈ ਅਕਾਲ ਕੀ ਤਬੈ ਚਲਾਇਓ ਪੰਥ।। ਸਭ ਸਿੱਖਨ ਕੋ ਹੁਕਮ ਹੈ, ਗੁਰੂ ਮਾਨਿਓ ਗ੍ਰੰਥ ।। ਭਾਈ ਖਾਲਸਾ ਨੇ ਦੱਸਿਆ ਸੰਤ ਬਾਬਾ ਜਰਨੈਲ ਸਿੰਘ ਜੀ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਦੀ ਪ੍ਰੇਰਨਾ ਸਦਕਾ ਉਨ੍ਹਾਂ ਦੇ ਸਪੂਤ ਅਤੇ ਗੁਰਦੁਆਰਾ ਸਾਹਿਬ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਤੇ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵੱਲੋਂ ਜਿਥੇ ਦੇਸ਼ਾਂ ਵਿਦੇਸ਼ਾਂ ਵਿੱਚ ਸਿੱਖੀ ਪ੍ਰਚਾਰ ਦੀ ਲਹਿਰ ਚਲਾਈ ਹੋਈ ਹੈ, ਉਥੇ ਸਮੂਹ ਗੁਰੂ ਸਾਹਿਬਾਨਾਂ ਨਾਲ ਸਬੰਧਤ ਜੋੜਮੇਲਿਆ ਤੇ ਲੰਗਰ ਲਾਉਣ ਦੇ ਨਾਲ ਨਾਲ ਗਰੀਬ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣੇ ਤੇ ਰੋਜ਼ ਮਰੀ ਦਾ ਸਾਰਾ ਸਮਾਨ ਦਾਜ ਵਜੋਂ ਦੇਣਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਕਬੱਡੀ, ਬਾਲੀਵਾਲ, ਕੁਸ਼ਤੀਆਂ ਤੇ ਹੋਰ ਖੇਡਾ ਕਰਵਾਉਣੀਆਂ ਤੇ ਨੌਜਵਾਨਾ ਨੂੰ ਵੱਡੇ ਵੱਡੇ ਇਨਾਮ ਵੰਡਣ ਵਰਗੇ ਸਮਾਜਿਕ ਭਲਾਈ ਵਾਲੇ ਕਾਰਜ ਕੀਤੇ ਜਾਂਦੇ ਹਨ, ਭਾਈ ਖਾਲਸਾ ਨੇ ਦੱਸਿਆ ਇਹ ਸਾਰਾ ਪੰਜ ਰੋਜ਼ਾ ਸਮਾਗਮ ਇਸ ਸਾਲ 15 ਨਵੰਬਰ ਤੋਂ ਲੈਕੇ 19 ਨਵੰਬਰ ਤੱਕ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ, ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਭਾਈ ਰਿਕੂ ਸਿੰਘ, ਭਾਈ ਪਰਮਜੀਤ ਸਿੰਘ ਤੇ ਭਾਈ ਗੁਰਮੇਲ ਸਿੰਘ, ਭਾਈ ਗੁਰਪ੍ਰੀਤ ਸਿੰਘ ਗੁ ਮੈਨੀਆ ਸਾਹਿਬ ਯੂਪੀ ਅਤੇ ਪੰਜਾਬ ਤੋਂ ਆਏ ਕੀਰਤਨੀ ਜਥੇ ਤੇ ਹੋਰ ਧਾਰਮਿਕ ਬੁਲਾਰਿਆ ਨੇ ਹਾਜ਼ਰੀ ਲਵਾਈ, ਪ੍ਰਬੰਧਕਾਂ ਵੱਲੋਂ ਸਮੂਹ ਬੁਲਾਰਿਆ ਅਖੰਡ ਪਾਠ ਸ਼ਰਧਾਲੂਆਂ, ਸਮੂਹ ਧਾਰਮਿਕ ਬੁਲਾਰਿਆ ਤੇ ਹੋਰ ਸਥਾਨਕ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਪੰਜ ਦਿਨ ਅਤੁੱਟ ਵਰਤਾਏ ਗਏ ।