ਫਿਲੌਰ, ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)– ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ 24 ਫਰਵਰੀ ਨੂੰ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸੰਗਤਾਂ ਵੱਲੋਂ ਪ੍ਰਭਾਤ ਫੇਰੀਆਂ, ਨਗਰ ਕੀਰਤਨ, ਤੇ ਧਾਰਮਿਕ ਦੀਵਾਨ ਸਜਾ ਕੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਇਤਿਹਾਸ, ਭਗਤੀ, ਸਿਮਰਨ ਤੇ ਉਹਨਾਂ ਵੱਲੋਂ ਰਚੀ ਪਵਿੱਤਰ ਗੁਰਬਾਣੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਜਾ ਰਿਹਾ ਹੈ, ਹਰ ਕੋਈ ਆਪਣੇ ਆਪਣੇ ਢੰਗ ਨਾਲ ਇਸ ਦਿਹਾੜੇ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦਾ ਯਤਨ ਕਰ ਰਿਹਾ ਹੈ , ਡੇਰਾ ਸੰਤ ਮਹਾਂਪੁਰਸ਼ ਬਾਬਾ ਫੂਲ ਨਾਥ ਮਹਾਰਾਜ ਜੀ ਦੇ ਗੱਦੀ ਨਸ਼ੀਨ ਤੇ ਅਗਾਂਹ ਵਧੂ ਮਹਾਂਪੁਰਸ਼ ਸੰਤ ਬਾਬਾ ਕਿਸ਼ਨ ਨਾਥ ਮਹਾਰਾਜ ਜੀ ਨੇ ਸੰਗਤਾਂ ਨੂੰ 24 ਫਰਵਰੀ ਨੂੰ ਗੁਰੂ ਰਵਿਦਾਸ ਸਮਾਜ ਭਾਈ ਚਾਰੇ ਨੂੰ ਇਸ ਦਿਨ ਆਂਢ ਗੁਆਂਢ ਦੇ ਹੋਰ ਭਾਈਚਾਰੇ ਦੇ ਲੋਕਾਂ ਨੂੰ ਲੱਡੂਆਂ ਦੇ ਡੱਬੇ ਦੇਣ ਦੀ ਬੇਨਤੀ ਕੀਤੀ ਤਾਂ ਕਿ ਹੋਰਨਾਂ ਨੂੰ ਵੀ ਗੁਰੂ ਰਵਿਦਾਸ ਮਹਾਰਾਜ ਜੀ ਤੇ ਉਨ੍ਹਾਂ ਦੀ ਰਚੀ ਪਵਿੱਤਰ ਗੁਰਬਾਣੀ ਸਬੰਧੀ ਜਾਗਰੂਕ ਕੀਤਾ ਜਾ ਸਕੇ।
ਇਸੇ ਹੀ ਤਰ੍ਹਾਂ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਫਿਲੌਰ ਵਿਖੇ ਅੱਜ ਵੱਡੀ ਪ੍ਰਭਾਤ ਫੇਰੀ ਕੱਢੀ ਗਈ ਜਿਸ ਵਿੱਚ ਪੂਰੇ ਫਿਲੌਰ ਦੀਆਂ ਲਗਭਗ ਦਸ ਹਜ਼ਾਰ ਸੰਗਤਾਂ ਨੇ ਹਾਜ਼ਰੀ ਲਵਾਈ ਉਥੇ ਇਸ ਪ੍ਰਭਾਤ ਫੇਰੀ’ਚ ਵਿਸ਼ੇਸ਼ ਤੌਰ ਤੇ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵਿਸ਼ੇਸ਼ ਤੌਰ ਤੇ ਪੁੱਜ ਕੇ ਹਾਜ਼ਰੀ ਲਵਾਈ, ਪ੍ਰਭਾਤ ਫੇਰੀ ਦੇ ਮੁੱਖ ਪ੍ਰਬੰਧਕ ਪ੍ਰਧਾਨ ਰਾਮ ਮੂਰਤੀ, ਪ੍ਰਧਾਨ ਵਿਸ਼ਾਲ ਕੁਮਾਰ ਪ੍ਰਧਾਨ ਬੱਬਾ ਜੀ ਤੋਂ ਇਲਾਵਾ ਸੈਂਕੜੇ ਧਾਰਮਿਕ ਸਿਆਸੀ ਤੇ ਸਮਾਜਿਕ ਆਗੂਆਂ ਨੇ ਹਾਜ਼ਰੀ ਲਵਾਈ ਅਤੇ ਗੁਰੂ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਤ ਸੁਖਵਿੰਦਰ ਸਿੰਘ ਆਲੋਵਾਲ ਨਾਲ਼ ਟੈਲੀਫੋਨ ਤੇ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਦੇ ਹਵਾਲੇ ਨਾਲ ਦੱਸਿਆ ਪ੍ਰਭਾਤ ਫੇਰੀ ਸਾਡੇ ਤਿੰਨ ਵਜੇ ਅਰੰਭ ਹੋਈ ਤੇ ਛੇ ਵਜੇ ਤੱਕ ਦਸ ਹਜ਼ਾਰ ਸੰਗਤਾਂ ਸ਼ਾਮਲ ਹੋ ਗਈਆ ,ਪ੍ਰਭਾਤ ਫੇਰੀ ਦੀਆਂ ਸੰਗਤਾਂ ਵਾਸਤੇ ਫਿਲੌਰ ਦੀਆਂ ਸ਼ਰਧਾਵਾਨ ਸੰਗਤਾਂ ਵੱਲੋਂ ਚਾਹ ਪਕੌੜੇ ਬਿਸਕੁਟ ਤੇ ਹੋਰ ਕਈ ਪ੍ਰਕਾਰ ਦੇ ਲੰਗਰਾਂ ਨਾਲ ਸੇਵਾ ਕਰਕੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ ਇਸ ਮੌਕੇ ਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੇਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਸਾਨੂੰ ਸਾਰਿਆਂ ਨੂੰ ਕ੍ਰਾਂਤੀਕਾਰੀ ਰਹਿਬਰ ਗੁਰੂ ਰਵਿਦਾਸ ਮਹਾਰਾਜ ਜੀ ਦੀ ਰਚੀ ਪਵਿੱਤਰ ਗੁਰਬਾਣੀ ਨੂੰ ਪੜ੍ਹਨ ਅਤੇ ਉਸ ਅਨੁਸਾਰ ਆਪਣੇ ਜੀਵਨ ਨੂੰ ਢਾਲਣਾ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਤਾਂ ਮਨੁੱਖ ਦਾ ਇਹ ਸੰਸਾਰਕ ਜੀਵਨ ਸਫਲ ਹੋ ਸਕਦਾ ਹੈ।