ਫਿਲੌਰ, ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਫਿਲੌਰ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆ ਤੇ ਹੋਰਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ, ਡਾਕਟਰ ਅਮਰਜੋਤ ਸਿੰਘ ਸੰਧੂ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।ਉਹਨਾਂ ਦੱਸਿਆ ਸੰਤ ਬਾਬਾ ਜਰਨੈਲ ਸਿੰਘ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਦੀ ਪ੍ਰੇਰਨਾ ਸਦਕਾ ਮੁੱਖ ਪ੍ਰਬੰਧਕ ਅਤੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਤੇ ਸਰਪ੍ਰਸਤ ਸੰਤ ਜਰਨੈਲ ਸਿੰਘ ਜੀ ਵੱਲੋਂ ਜਿਥੇ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਦਿਹਾੜੇ ਮਨਾਏ ਜਾਂਦੇ ਹਨ, ਉਥੇ ਹਰ ਐਤਵਾਰ ਨੂੰ ਅਖੰਡ ਪਾਠਾਂ ਦੇ ਭੋਗ ਪਾਏ ਜਾਂਦੇ ਹਨ ਅਤੇ ਹਰ ਦੇਸੀ ਮਹੀਨੇ ਦੇ ਜੇਠੇ ਐਤਵਾਰ ਵੱਡੀ ਗਿਣਤੀ’ਚ ਅਖੰਡ ਪਾਠਾਂ ਦੇ ਭੋਗਾਂ ਤੋਂ ਬਾਅਦ ਧਾਰਮਿਕ ਦੀਵਾਨ ਸਜਾਉਣ ਵਾਲੀ ਚਲਾਈ ਧਾਰਮਿਕ ਮਰਯਾਦਾ ਤਹਿਤ ਕੱਤਕ ਮਹੀਨੇ ਦੇ ਜੇਠੇ ਐਤਵਾਰ ਮਹਾਨ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾਵਾਂ ਕਰਵਾਇਆ ਗਿਆ, ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਨੌ ਅਖੰਡ ਪਾਠ,ਦੋ ਸੰਪਟ ਇੱਕ ਜਪੁਜੀ ਸਾਹਿਬ ਤੇ ਸਹਿਜਪਾਠ ਸਮੇਤ ਕੁੱਲ 14 ਲੜੀਵਾਰ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਵਿਚਾਰ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਵੱਲੋਂ ਕਰਨ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਭਾਈ ਓਂਕਾਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਦੇ ਸ਼ਬਦ ਗੁਰਬਾਣੀ ਕੀਰਤਨ ਨਾਲ ਅਰੰਭ ਹੋਇਆ, ਭਾਈ ਖਾਲਸਾ ਨੇ ਦੱਸਿਆ ਸਮਾਗਮ ਦੌਰਾਨ ਵਿਸ਼ੇਸ ਤੌਰ ਤੇ ਪਹੁੰਚੇ ਭਾਈ ਕਰਮ ਸਿੰਘ ਜਲੰਧਰ ਵਾਲਿਆਂ ਦੇ ਕੀਰਤਨੀ ਜਥੇ ਸਮੇਤ ਕੁੱਲ ਇੱਕ ਦਰਜਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਸੰਤ ਸੁਖਵਿੰਦਰ ਸਿੰਘ ਜੀ ਨੇ ਕਥਾ ਵਿਚਾਰ ਰਾਹੀਂ ਦੱਸਿਆ ਗੁਰੂ ਰਾਮਦਾਸ ਜੀ ਬਚਪਨ ਤੋਂ ਗੁਰੂ ਘਰ ਦੀ ਸੇਵਾ ਨੂੰ ਸਮਰਪਿਤ ਹੋ ਗਏ ਸਨ ਅਤੇ ਛੋਟੀ ਉਮਰ’ਚ ਗੁਗਣੀਆ ਵੇਚ ਕੇ ਗੁਰੂ ਘਰ ਲਈ ਦਸਵੰਦ ਕੱਢਦੇ ਸਨ, ਉਹਨਾਂ ਕਿਹਾ ਐਸੇ ਗੁਰੂ ਰਾਮਦਾਸ ਜੀ ਜਨਮ ਦਿਹਾੜੇ ਦੀ ਸਭਨਾਂ ਨੂੰ ਵਧਾਈ ਹੋਵੇ, ਇਸ ਮੌਕੇ ਤੇ ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆ ਤੇ ਹੋਰਾਂ ਸੰਤਾਂ ਮਹਾਪੁਰਸ਼ਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ, ਡਾਕਟਰ ਅਮਰਜੋਤ ਸਿੰਘ ਸੰਧੂ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨੇ ਸਾਂਝੇ ਤੌਰ ਤੇ ਕੀਤਾ ਅਤੇ ਗੁਰੂ ਕਾ ਲੰਗਰ ਗੁਰ ਮਰਯਾਦਾ ਲੰਗਰ ਦੀ ਪੰਗਤ ਵਿੱਚ ਬੈਠਕੇ ਛਕਾਇਆ ਗਿਆ ।।