ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)— ਮੈਡਮ ਨਵਦੀਪ ਕੌਰ ਗਿੱਲ, ਸਿਵਲਜੱਜ ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਚਾਈਲਡ ਵੈਲਫੇਅਰ ਕਮੇਟੀ, ਗੁਰਦਾਸਪੁਰ ਦੇ ਮੈਂਬਰ ਅਤੇ ਚਾਈਲਡ ਹੈਲਪ ਲਾਈਨ ਦੇ ਮੈਬਰਾਂ ਨਾਲ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਹ ਟ੍ਰੇਨਿੰਗ ਜੀਵਿਨਾਇਲ ਜਸਟਿਸ਼ ਬੋਰਡ ਦੇ ਸਬੰਧ ਵਿੱਚ ਦਿੱਤੀ ਗਈ। ਇਹ ਟ੍ਰੇਨਿੰਗ ਦਫਤਰ, ਜਿਸ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਟ੍ਰੇਨਿੰਗ ਹਾਲ ਵਿੱਚ ਦਿੱਤੀ ਗਈ। ਮੈਬਰ ਨਵਦੀਪ ਕੌਰ ਗਿੱਲ,ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸਮੂਹ ਮੈਂਬਰਾਂ ਨੂੰ ਜੀਵਿਨਾਇਲ ਜਸਟਿਸ ਐਕਟ ਬਾਰੇ ਜਾਣਕਾਰੀ ਦਿੱਤੀ ਅਤੇ ਉਹਨਾਂ ਨੂੰ ਜਵਿਨਾਇਲ ਜਸਟਿਸ ਬੋਰਡ ਦੇ ਐਕਟਾਂ ਦੀ ਪਾਲਣਾ ਸਬੰਧੀ ਜਰੂਰੀ ਹਵਾਇਤਾਂ ਵੀ ਦਿੱਤੀਆਂ। ਇਸ ਤੋਂ ਇਲਾਵਾ ਮੈਡਮ ਨਵਦੀਪ ਕੌਰ ਗਿੱਲ, ਸਿਵਿਲ ਜੱਜ(ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਬੱਚਿਆਂ ਦੀਆਂ ਵੱਖ ਵੱਖ ਚਲਾਈਆਂ ਜਾ ਰਹੀਆਂ ਸਕੀਮਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ (“Chill Freilly Legal Services to Children and their Protection), Scheme, 2015″ ਅਤੇ ਬੱਚਿਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਸਬੰਧਤ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਇਹਨਾਂ ਐਕਟਾਂ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਦਫਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਿੱਚ ਸੰਪਰਕ ਕਰ ਸਕਦੇ ਹਨ।