ਬੇਰੁਜ਼ਗਾਰ ਦਿਵਿਆਂਗ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸ ਸੰਬੰਧੀ ਮੁਹੱਈਆ ਕਰਵਾਈ ਜਾਵੇਗੀ ਜਾਣਕਾਰੀ
ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਦਿਵਿਆਂਗ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸ ਸੰਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਗੁਰਦਾਸਪੁਰ ਸੁਰਿੰਦਰ ਸਿੰਘ, ਪੀ.ਸੀ.ਐੱਸ ਦੀ ਅਗਵਾਈ ਹੇਠ 5 ਦਸੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਗੁਰਦਾਸਪੁਰ ਵਿਖੇ ਦਿਵਿਆਂਗ ਪ੍ਰਾਰਥੀਆਂ ਲਈ ‘ਸੰਸਾਰ-ਦਿਵਸ’ ਮਨਾਇਆ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿਵਿਆਂਗ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਸੰਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਤਹਿਤ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ, ਜ਼ਿਲ੍ਹਾ ਮੈਨੇਜਰ ਐੱਸ ਸੀ.ਐੱਫ.ਸੀ ਗੁਰਦਾਸਪੁਰ, ਲੀਡ ਜ਼ਿਲ੍ਹਾ ਮੈਨੇਜਰ ਗੁਰਦਾਸਪੁਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਰਦਾਸਪੁਰ, ਬੀ.ਐੱਮ.ਐੱਮ, ਪੰਜਾਬ ਹੁਨਰ ਵਿਕਾਸ ਮਿਸ਼ਨ ਗੁਰਦਾਸਪੁਰ ਅਤੇ ਰੈੱਡ ਕਰਾਸ ਵੱਲੋਂ ਦਿਵਿਆਂਗਜਨ ਪ੍ਰਾਰਥੀਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਸਵੈ-ਰੋਜ਼ਗਾਰ ਸਕੀਮਾਂ, ਸਕਿੱਲ ਕੋਰਸਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਦਿਵਿਆਂਗਜਨ ਸੰਸਾਰ ਦਿਵਸ ਕੈਂਪ ਵਿਚ ਭਾਗ ਲੈਣ ਲਈ ਚਾਹਵਾਨ ਪ੍ਰਾਰਥੀ ਮਿਤੀ 5 ਦਸੰਬਰ 2024 ਨੂੰ ਸਵੇਰੇ 10:30 ਵਜੇ ਤੋਂ ਦੁਪਹਿਰ 1:00 ਵਜੇ ਤੱਕ ਕਮਰਾ ਨੰਬਰ 217, ਬਲਾਕ-ਬੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਆਪਣੇ ਪੜ੍ਹਾਈ ਅਤੇ ਬੈਂਕ ਪਾਸ-ਬੁੱਕ, ਅਧਾਰ ਕਾਰਡ, ਪੇਨ ਕਾਰਡ, ਪਾਸਪੋਰਟ ਸਾਈਜ਼ ਤਿੰਨ ਫ਼ੋਟੋ ਤੇ ਹੋਰ ਦਸਤਾਵੇਜ਼, ਅਸਲ ਅਤੇ ਫ਼ੋਟੋ ਸਟੇਟ ਲੈ ਕੇ ਸਵੈ-ਰੋਜ਼ਗਾਰ/ਸਕਿੱਲ ਕੋਰਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਅਧਿਕਾਰੀ ਵੱਲੋਂ ਬੇਰੁਜ਼ਗਾਰ ਅੰਗਹੀਣ ਪ੍ਰਾਰਥੀਆਂ ਨੂੰ ਲਾਭ ਲੈਣ ਲਈ ਇਸ ਸਵੈ-ਰੋਜ਼ਗਾਰ ਤੇ ਸਕਿੱਲ ਕੋਰਸ ਕੈਂਪ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ, ਤਾਂ ਜੋ ਬੇਰੁਜ਼ਗਾਰ ਦਿਵਿਆਂਗ ਪ੍ਰਾਰਥੀ ਲੋਨ ਲੈ ਕੇ ਆਪਣਾ ਸਵੈ-ਰੋਜ਼ਗਾਰ ਕੰਮ ਸ਼ੁਰੂ ਕਰ ਸਕਣ।