ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਵੱਲੋ 05 ਕੇਸਾਂ ਦਾ ਨਿਪਟਾਰਾ

ਪੰਜਾਬ

ਗੁਰਦਾਸਪੁਰ,8 ਅਗਸਤ (ਸਰਬਜੀਤ ਸਿੰਘ ) ਰਜਿੰਦਰ ਅਗਰਵਾਲ ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਡਮ ਨਵਦੀਪ ਕੌਰ ਗਿੱਲ ਸਿਵਲ ਜੱਜ (ਸੀਨੀਅਰ ਡਵੀਜਨ) ਸੀ ਜੇ ਐਮ-ਕਮ –ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕੈਂਪ ਕੋਰਟ ਲਗਾਈ ਗਈ ।
ਇਸ ਕੈਂਪ ਕੋਰਟ ਦੌਰਾਨ ਮੈਡਮ ਨਵਦੀਪ ਕੌਰ ਗਿੱਲ ,ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ 05 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਕੈਂਪ ਵਿਚ ਅਦਾਲਤਾਂ ਵਿੱਚ ਚੱਲ ਰਹੇ ਛੋਟੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਹਵਾਲਾਤੀਆਂ ਨੂੰ ਸੋਧ ਦਿੱਤੀ ਗਈ ਕਿ ਉਹ ਚੰਗਾ ਰੁਜਗਾਰ ਅਪਨਾਉਣ ਤੇ ਦੁਬਾਰਾ ਕੋਈ ਵੀ ਗੈਰ ਕਾਨੂੰਨੀ ਕੰਮ ਨਾ ਕਰਨ

Leave a Reply

Your email address will not be published. Required fields are marked *