ਜੇਠ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ ‘ਚ ਹਾਜ਼ਰੀ ਲਵਾ ਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ- ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ-ਫਗਵਾੜਾ

ਕਪੂਰਥਲਾ, ਗੁਰਦਾਸਪੁਰ, 6 ਜੂਨ ( ਸਰਬਜੀਤ ਸਿੰਘ)–ਹਰ ਮਹੀਨੇ ਦੀ ਤਰ੍ਹਾਂ ਜੇਠ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ ਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਅਖੰਡ ਪਾਠ ਸ਼ਰਧਾਲੂਆਂ ਦਾ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਉਹਨਾਂ ਭਾਈ ਖਾਲਸਾ ਨੇ ਦੱਸਿਆ ਮਹਿਨਾਵਾਰੀ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਪੰਜ ਲੜੀਵਾਰ ਅਖੰਡਪਾਠ ਸਾਹਿਬ ਰਖਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਤੇ ਉਹਨਾਂ ਦੇ ਕੀਰਤਨੀ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾਉਣ ਤੋਂ ਬਾਅਦ, ਭਾਈ ਸਤਨਾਮ ਸਿੰਘ ਦੇ ਕਵੀਸ਼ਰੀ ਜਥੇ ਸਮੇਤ ਡੇਢ ਦਰਜਨ ਤੋਂ ਵੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਹਾਜ਼ਰੀ ਲਵਾਈ ਅਤੇ ਘੱਲੂਘਾਰਾ ਦੇ ਸਬੰਧ’ਚ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ ਹੈ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕਿਹਾ ਸਮੂਹ ਗੁਰਦੁਆਰਿਆਂ ਵਿੱਚ ਜਥੇਦਾਰ ਸਾਹਿਬ ਤੇ ਅਕਾਲਤਖਤ ਸਾਹਿਬ ਦੇ ਹੁਕਮ ਤਹਿਤ 84 ਦੇ ਘੱਲੂਘਾਰੇ ਸਬੰਧੀ ਧਾਰਮਿਕ ਸਮਾਗਮ ਕਰਵਾਕੇ ਨੌਜਵਾਨ ਪੀੜ੍ਹੀ ਨੂੰ 84 ਦੇ ਘੱਲੂਘਾਰੇ ਸਬੰਧੀ ਜਾਗਰੂਕ ਕਰਨਾ ਸਮੇਂ ਅਤੇ ਲੋਕਾਂ ਦੀ ਮੰਗ ਹੈ ਸਮੂਹ ਅਖੰਡ ਪਾਠ ਸ਼ਰਧਾਲੂਆਂ ਤੇ ਧਾਰਮਿਕ ਬੁਲਾਰਿਆਂ ਸਮੇਤ ਸੰਤਾਂ ਮਹਾਪੁਰਸ਼ਾਂ ਨੂੰ ਕਮੇਟੀ ਪ੍ਰਧਾਨ ਕਸ਼ਮੀਰਾ ਸਿੰਘ, ਸੈਕਟਰੀ ਜਥੇਦਾਰ ਕੇਵਲ ਸਿੰਘ,ਹੈਡ ਗ੍ਰੰਥੀ ਭਾਈ ਕੁਲਦੀਪ ਸਿੰਘ ਨੇ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ । ਸਟੇਜ ਸਕੱਤਰ ਦੀ ਡਿਊਟੀ ਭਾਈ ਸਤਨਾਮ ਸਿੰਘ ਬਾਖੂਬੀ ਨਾਲ ਨਿਭਾਈ ।

Leave a Reply

Your email address will not be published. Required fields are marked *