ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਸਪੈਸ਼ਲ ਸੈਕਟਰੀ ਵਜੋਂ ਬਦਲੀ ਹੋਣ ਉਪਰੰਤ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਡਰਾਈਵਰਾਂ ਅਤੇ ਸੁਰੱਖਿਆ ਸਟਾਫ ਵੱਲੋਂ ਜਨਾਬ ਮੁਹੰਮਦ ਇਸ਼ਫ਼ਾਕ ਨੂੰ ਨਿੱਘੀ ਵਿਧਾਇਗੀ ਦਿੱਤੀ ਗਈ।
ਡਰਾਇਵਰ ਗੁਰਨਾਮ ਸਿੰਘ, ਊਧਮ ਸਿੰਘ ਬੋਨੀ, ਸੁਰਿੰਦਰ ਸਿੰਘ, ਰੋਸ਼ਨ ਹੈਪੀ, ਸੁਖਦੇਵ ਸਿੰਘ, ਬਲਕਾਰ ਸਿੰਘ, ਕਮਲਜੀਤ ਸਿੰਘ, ਕੁਲਬੀਰ ਸਿੰਘ, ਗੁਰਦੇਵ ਸਿੰਘ, ਅਮਨਜੀਤ ਸਿੰਘ, ਸਾਧਕ ਸਿੰਘ, ਈਸ਼ਰ ਸਿੰਘ, ਜਸਵੰਤ ਸਿੰਘ, ਗਿਰਧਾਰੀ ਲਾਲ, ਦਵਿੰਦਰ ਸਿੰਘ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਪੀ.ਐੱਸ.ਓ. ਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਦੀਪ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਉਨ੍ਹਾਂ ਨੂੰ ਨਵੀਂ ਪੋਸਟਿੰਗ ਲਈ ਮੁਬਾਰਕਬਾਦ ਦਿੱਤੀ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਮੂਹ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦਾਸਪੁਰ ਵਿੱਚ ਬਤੌਰ ਡਿਪਟੀ ਕਮਿਸ਼ਨਰ ਦੀ ਤਾਇਨਾਤੀ ਦੌਰਾਨ ਉਨ੍ਹਾਂ ਨੂੰ ਸਾਰੇ ਕਰਮਚਾਰੀਆਂ ਦਾ ਬਹੁਤ ਸਹਿਯੋਗ ਮਿਲਿਆ ਹੈ ਜਿਸ ਲਈ ਉਹ ਸਾਰਿਆਂ ਦੇ ਦਿਲੋਂ ਧੰਨਵਾਦੀ ਹਨ। ਉਨ੍ਹਾਂ ਸਮੂਹ ਕਰਮਚਾਰੀਆਂ ਦੀ ਨਿਰੋਈ ਸਿਹਤ, ਤਰੱਕੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।