ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)—ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਤਰਨਤਾਰਨ ਦੇ ਸਰਹਾਲੀ ਥਾਣੇ ‘ਚ ਸਥਿਤ ਪੁਲਿਸ ਸਾਂਝ ਕੇਂਦਰ ‘ ਤੇ ਰਾਕੇਟ – ਲਾਂਚਰ ਨਾਲ ਹੋਏ ਹਮਲੇ ਦੀ ਸਖਤ ਸ਼ਬਦਾਂ’ਚ ਨਿੰਦਾ ਕਰਦਿਆਂ ਕਿਹਾ ਪੰਜਾਬ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰ ਨੂੰ ਠਲ ਪਾਉਣ ਤਹਿਤ ਕਈਆਂ ਨੂੰ ਫੜ ਕੇ ਅੰਦਰ ਕੀਤਾ ,ਪਰ ਪੰਜਾਬ ਵਿਚ ਦਿਨ ਦਿਹਾੜੇ ਲੁਟਾਂ- ਖੋਹਾਂ, ਕਤਲਾਂ ਅਤੇ ਫਿਰੌਤੀਆ ਲੈਣ ਪਿਛੇ ਮਸੂਮਾਂ ਨੂੰ ਕਤਲ ਕਰਨ ਵਰਗੀਆਂ ਘਟਨਾਵਾਂ ਤੋਂ ਸ਼ਪਸਟ ਹੋ ਰਿਹਾ ਹੈ ,ਕਿ ਪੰਜਾਬ’ਚ ਲੋਕਾਂ ਦੀ ਜਾਨ-ਮਾਲ ਦੀ ਰਾਖ਼ੀ ਲਈ ਸਰਕਾਰ ਵੱਲੋਂ ਚੁੱਕੇ ਕਦਮਾਂ ਦੇ ਬਾਵਜੂਦ ਸਮਾਜ ਵਿਰੋਧੀ ਅਨਸਰ ਆਪਣੀਆਂ ਵਾਰਦਾਤਾਂ ਰਾਹੀਂ ਪੰਜਾਬ ਦੇ ਲੋਕਾਂ’ਚ ਦਾਹਿਸਤ ਪੈਦਾ ਕਰਨ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ,ਅਤੇ ਲੋਕ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦੇਣ ਤਾਂ ਕਿ ਲੋਕਾਂ ਵਿਚ ਸਰਕਾਰ ਪ੍ਰਤੀ ਯਕੀਨ ਬਣਾਇਆ ਜਾ ਸਕੇ ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਤਰਨਤਾਰਨ ਦੇ ਸਰਹਾਲੀ ਥਾਣੇ ‘ ਚ ਸਥਿਤ ਪੁਲਿਸ ਸਾਂਝ ਕੇਂਦਰ ‘ ਤੇ ਰਾਕੇਟ ਲਾਂਚਰ ਨਾਲ ਹੋਏ ਹਮਲੇ ਵਾਲੀ ਚਿੰਤਾਜਨਕ ਘਟਨਾ ਦੀ ਨਿੰਦਾ ਕਰਦਿਆਂ ਇਸ ਦੀ ਉਚ ਪੱਧਰੀ ਜਾਂਚ ਕਰਾਉਣ ਤੇ ਇਹਨਾਂ ਘਟਨਾਵਾਂ ਨੂੰ ਠਲ ਪਾਉਣ ਲਈ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ।ਉਨ੍ਹਾਂ ਕਿਹਾ( ਭਾਈ ਖਾਲਸਾ) ਬੀਤੇ ਦਿਨਾਂ ਵਿਚ ਲੁਟਾਂ ਖੋਹਾਂ ਕਤਲਾਂ ਅਗਵਾਹ ਕਰਕੇ ਫਿਰੋਤੀਆਂ ਮੰਗਣ ਦੇ ਨਾਲ ਨਾਲ ਕਤਲਾਂ ਦੀਆਂ ਵਾਰਦਾਤਾਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ ਜੋਂ ਲੋਕਾਂ ਲਈ ਸਹਿਮ ਦਾ ਮਾਹੌਲ ਚਿੰਤਾ ਵਾਲਾ ਵਿਸ਼ਾ ਬਣ ਚੁੱਕਾ ਹੈ ਅਤੇ ਲੋਕ ਜਿਥੇ ਰਾਕਟ ਲਾਂਚਰ ਹਮਲੇ ਦੀ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਹਨ ਉਥੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਲੋਕਾਂ ਵਿਚ ਦਾਹਿਸਤ ਦਾ ਮਹੌਲ ਪੈਦਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਤੋਂ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਸਰਕਾਰ ਤੋਂ ਮੰਗ ਕਰ ਰਹੇ ਹਨ ਭਾਈ ਖਾਲਸਾ ਨੇ ਕਿਹਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਦੀ ਨਿੰਦਾ ਕਰਦੀ ਹੈ, ਉਥੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਾਉਣ ਦੀ ਮੰਗ ਦੇ ਨਾਲ ਨਾਲ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦੇਣ ਦੀ ਵੀ ਮੰਗ ਕਰਦੀ ਹੈ। ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਦੇ ਨਾਲ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਕਮਾਲਕੇ ਮੋਗਾ ਬਾਬਾ ਸ਼ਿੰਦਾ ਸਿੰਘ ਧਰਮਕੋਟ ਭਾਈ ਸਵਰਨ ਜੀਤ ਸਿੰਘ ਮਾਨੋਕੇ ਭਾਈ ਕੇਵਲ ਸਿੰਘ ਬਾਬਾ ਬਕਾਲਾ ਤੋਂ ਇਲਾਵਾ ਹੋਰ ਵੀ ਕਈ ਆਗੂ ਹਾਜ਼ਰ ਸਨ।