ਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ)–ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਪਿੰਡ ਮੈਨੀਆਂ ਯੂ ਪੀ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸੰਗਤਾਂ ਦੇ ਭਰਵੇਂ ਸੰਯੋਗ ਮੁੱਖ ਪ੍ਰਬੰਧਕ ਸੰਤ ਜਰਨੈਲ ਸਿੰਘ ਜੀ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਦੇ ਪ੍ਰਬੰਧਾ ਤੇ ਸੰਗਤਾਂ ਦੇ ਭਰਵੇਂ ਸੰਯੋਗ ਨਾਲ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ , ਰਾਤਰੀ ਦੀਵਾਨ ਸਜਾਏ ਗਏ,ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਨਗਰ ਕੀਰਤਨ’ਚ ਸਮੂਹ ਪੜਾਵਾਂ ਤੇ ਜਿਥੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਸਾਹਿਬ ਭੇਂਟ ਕੀਤੇ ਗਏ, ਉਥੇ ਪੰਜ ਪਿਆਰਿਆਂ ਅਤੇ ਨਗਰ ਕੀਰਤਨ ਦੇ ਪ੍ਰਬੰਧਕਾਂ ਨੂੰ ਸੀਰੀਪਾਉ ਬਖਸ਼ਿਸ਼ ਕੀਤੇ ਗਏ ਅਤੇ ਗੁਰੂਦੁਆਰਾ ਸਾਹਿਬ ਵਲੋਂ ਸਮੂਹ ਪੜਾਵਾਂ ਤੇ ਲੰਗਰ ਚਾਹ ਪਾਣੀ ਦੀ ਸੇਵਾ ਕਰਨ ਵਾਲਿਆਂ ਨੂੰ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵਲੋ ਸੀਰੋਪੋ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿਦਿਆ ਦਸਿਆ ਸੰਤ ਬਾਬਾ ਜਰਨੈਲ ਸਿੰਘ ਅਤੇ ਮਾਤਾ ਪ੍ਰਕਾਸ਼ ਕੌਰ ਦੀ ਪ੍ਰੇਰਨਾ ਸਦਕਾ ਉਹਨਾਂ ਦੇ ਮਹਾਨ ਸਪੂਤ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਵਲੋਂ ਦੇਸ਼ਾਂ ਵਿਦੇਸ਼ਾਂ ਵਿੱਚ ਸਿੱਖੀ ਪ੍ਰਚਾਰ ਦੀ ਚਲਾਈ ਲੜੀ ਤਹਿਤ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਮੈਨੀਆਂ ਸ਼ਾਹਜਹਾਨ ਪੁਰ ਯੂ ਪੀ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨੌਂ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ, ਜੋਂ ਪਿੰਡ ਮੈਨੀਆਂ, ਪਕੜੀਆਂ,ਬਲੰਦਾਪੁਰ,ਕੰਨਾਪੁਰ,ਜਾਹਰਮਾਨੋ,ਚਾਠੀਆ, ਮੋਤੀ ਪੁਰ ਬਰੂਨਾਫਾਰਮ,ਨੈਤੀਆਂਪੁਰ,ਗੰਗਾਸਰਵੈਲਸੀਆਂ,ਬਿਲਸਾ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮੈਨੀਆ ਪਹੁੰਚਿਆ ਜਿੱਥੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਨੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਤੇ ਨਗਰ ਕੀਰਤਨ ‘ਚ ਸ਼ਾਮਲ ਸੰਗਤਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ।ਇਸ ਮੌਕੇ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਬਲਬੀਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਬਲਬੀਰ ਸਿੰਘ, ਭਾਈ ਗੁਰਮੇਲ ਸਿੰਘ ਭਾਈ ਲਖਵਿੰਦਰ ਸਿੰਘ, ਭਾਈ ਰਣਜੀਤ ਸਿੰਘ ਰਾਣਾ, ਸੁਖਪਾਲ ਸਿੰਘ ਸੁੱਖੀ, ਗੁਰਪ੍ਰੀਤ ਸਿੰਘ ਗੋਪੀ, ਹਰਜਿੰਦਰ ਸਿੰਘ ਕਰਮਜੀਤ ਸਿੰਘ ਹਾਕਮ ਸਿੰਘ ਜੱਗਾ ਸਿੰਘ ਮਨਜਿੰਦਰ ਸਿੰਘ ਤੋਂ ਇਲਾਵਾ ਸੈਂਕੜੇ ਸੰਗਤਾਂ ਨੇ ਨਗਰ ਕੀਰਤਨ’ਚ ਹਾਜ਼ਰੀਆਂ ਭਰੀਆਂ ਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ, ਨਗਰ ਕੀਰਤਨ ਦੇ ਅੱਗੇ ਝਾੜੂ ਦੀ ਸੇਵਾ ਕਰਨ ਵਾਲੀਆਂ ਬੀਬੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।