ਬਟਾਲਾ, 27 ਅਗਸਤ (ਸਰਬਜੀਤ ਸਿੰਘ) – ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਅੰਦਰ ਦਿਨੋਂ ਦਿਨ ਵੱਧ ਰਹੇ ਨਸ਼ਿਆਂ ਦੇ ਪ੍ਰਕੋਪ ਅਤੇ ਮੌਤ ਦੇ ਮੂੰਹ ਜਾ ਰਹੀਆਂ ਨੌਜਵਾਨ ਜਿੰਦਗੀਆਂ ਨੂੰ ਬਚਾਉਣ ਲਈ ਸਾਰੀਆਂ ਸਮਾਜਿਕ, ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ, ਪੰਚਾਇਤਾਂ, ਯੂਥ ਕਲੱਬਾਂ ਨੂੰ ਰਲ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ ਤਾਂ ਕਿ ਨਸ਼ਿਆਂ ਦੇ ਇਸ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ ਤੇ ਨੌਜਵਾਨੀ ਨੂੰ ਸਿੱਧੇ ਰਸਤੇ ਲਿਆਂਦਾ ਜਾ ਸਕੇ। ਉਹਨਾਂ ਕਿਹਾ ਕਿ ਅਜੋਕੇ ਸਮੇਂ ਦੀ ਲੋੜ ਨੂੰ ਨਸ਼ਿਆਂ ਦੇ ਖਿਲਾਫ ਸਾਰਿਆਂ ਨੂੰ ਇਕਜੁੱਟ ਹੋਣ ਦੀ ਸਖਤ ਲੋੋੜ ਹੈ। ਉਹਨਾਂ ਕਿਹਾ ਕਿ ਅਜੋਕੇ ਸਮੇਂ ਦੀ ਲੋੜ ਨੂੰ ਨਸ਼ਿਆਂ ਦੇ ਕਾਰਨ ਅੱਜ ਪੰਜਾਬ ਦੀ ਜਵਾਨੀ ਬਰਬਾਦੀ ਵੱਲ ਜਾ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਨਸ਼ਿਆਂ ਖਿਲਾਫ ਸਖਤੀ ਵਰਤਣੀ ਚਾਹੀਦੀ ਹੈ ਅਤੇ ਨੌਜਵਾਨਾਂ ਨੂੰ ਚੰਗੀ ਵਿੱਦਿਆ ਗ੍ਰਹਿਣ ਕਰਨ ਦੇ ਨਾਲ-ਨਾਲ ਖੇਡਾਂ ’ਚ ਵੀ ਅੱਗੇ ਵੱਧਣ ਲਈ ਜਾਗਰੂਕ ਕਰਨਾ ਚਾਹੀਦਾ ਹੈ।