ਨੌਂਵੀ ਦੇ ਮੇਲੇ ਮੌਕੇ 2 ਨਵੰਬਰ ਨੂੰ ਬਟਾਲਾ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ

ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਂਵੀਂ ਵਾਲੇ ਦਿਨ ਮਿਤੀ 2 ਨਵੰਬਰ 2022 ਨੂੰ ਉੱਪ ਮੰਡਲ, ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੰਤੂ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

Leave a Reply

Your email address will not be published. Required fields are marked *