ਪੁਰਾਣੀ ਪੈਨਸ਼ਨ ਸਕੀਮ ਨਾ ਲਾਗੂ ਕੀਤੇ ਜਾਣ ਦੇ ਵਿਰੋਧ ਵਿੱਚ ਸੀ.ਪੀ.ਐਫ ਕਰਮਚਾਰੀ ਯੂਨੀਅਨ ਵੱਲੋ ਜਲੰਧਰ ਵਿਖੇ ਝੰਡਾ ਮਾਰਚ 10 ਨੂੰ

ਗੁਰਦਾਸਪੁਰ

ਗੁਰਦਾਸਪੁਰ 9 ਮਾਰਚ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵੱਲੋਂ ਕੈਬਨਿਟ ਵਿੱਚ ਪਾਸ ਕਰਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ 2004 ਤੋਂ ਬਾਅਦ ਸਰਕਾਰੀ ਸੇਵਾ ਵਿੱਚ ਆਏ ਸਰਕਾਰੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਨਾ ਲਾਗੂ ਕੀਤੇ ਜਾਣ ਦੇ ਵਿਰੋਧ ਵਿੱਚ ਔਸਤਨ 1.92 ਲੱਖ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਹ ਪਾਇਆ ਜਾ ਰਿਹਾ ਹੈ।

ਇਸ ਸਬੰਧੀ ਆਗੂਆਂ ਨੇ ਦੱਸਿਆ ਕਿ ਉਸ ਤੋਂ ਬਾਅਦ ਪੰਜਾਬ ਸਰਕਾਰ ਇਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਜੋ ਕਿ ਇਕ ਹਾਸੋ ਹੀਨੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਰਤ ਦੀ ਪਹਿਲੀ ਸਰਕਾਰ ਹੈ ਜਿਸ ਦੇ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਕਰਨ ਉਪਰੰਤ ਕਮੇਟੀ ਦਾ ਗਠਨ ਕੀਤਾ ਹੈ ਉਨ੍ਹਾਂ ਕਿਹਾ ਕਿ ਸੀ ਪੀ ਐਫ ਕਰਮਚਾਰੀ ਯੂਨੀਅਨ ਦੇ ਝੰਡੇ ਹੇਠ ਜਲੰਧਰ ਵਿਖੇ ਸੂਬਾ ਪੱਧਰੀ ਝੰਡਾ ਮਾਰਚ ਮਿਤੀ 10 ਮਾਰਚ ਨੂੰ ਕੀਤਾ ਜਾ ਰਿਹਾ ਹੈ ਜਿਸ ਜਿਲਾ ਮਾਨਸਾ ਤੋਂ ਭਾਰੀ ਗਿਣਤੀ ਵਿੱਚ ਗੱਡੀਆਂ ਲੈ ਕੇ ਮੁਲਾਜ਼ਮ ਭਾਗ ਲੈਣਗੇ। ਜਿਸ ਦਾ ਖਮਇਆਜਾ ਪੰਜਾਬ ਸਰਕਾਰ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਵਿਚ ਭੁਗਤਣਾ ਪਵੇਗਾ।

Leave a Reply

Your email address will not be published. Required fields are marked *