ਕਪੂਰਥਲਾ, ਗੁਰਦਾਸਪੁਰ, 15 ਦਸੰਬਰ ( ਸਰਬਜੀਤ ਸਿੰਘ)– ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਪੋਹ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਕਪੂਰਥਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਮੁੱਖ ਸੇਵਾਦਾਰ ਸੰਤ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਦੀ ਦੇਖ-ਰੇਖ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅਖੰਡ ਪਾਠਾਂ ਦੇ ਭੋਗ ਪਾਏ ਗਏ, ਧੰਨਵਾਦ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਹੋਰ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਡੇਰਾ ਮੁਖੀ ਸੰਤ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵੱਲੋਂ ਹਰ ਸੰਗਰਾਂਦ ਤੇ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ ਤਹਿਤ ਇਸ ਮਹੀਨੇ ਦੀ ਸੰਗਰਾਂਦ ਦੇ ਧਾਰਮਿਕ ਸਮਾਗਮ ਸਬੰਧੀ ਡੇਰੇ ਵਿਖੇ ਪਰਸੋਂ ਦੇ ਰੱਖੇਂ ਅਖੰਡ ਪਾਠਾਂ ਦੇ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਜਿਸ ਵਿਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਸੈਫਲਾਬਾਦ ਦੇ ਕੀਰਤਨੀ ਜਥੇ ਨੇ ਹਾਜ਼ਰੀ ਲਵਾਈ, ਗਿਆਨੀ ਲਖਵਿੰਦਰ ਦੇ ਕਵੀਸ਼ਰ ਜਥੇ ਨੇ ਕਵੀਸ਼ਰੀ ਰਾਹੀਂ ਨਿਹਾਲ ਕੀਤਾ ਇਸ ਮੌਕੇ ਤੇ ਬੋਲਦਿਆਂ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕਿਹਾ ਪੋਹ ਦਾ ਮਹੀਨਾ ਸਿੱਖ ਕੌਮ ਦੇ ਵੱਡਮੁੱਲੇ ਇਤਿਹਾਸ ਨਾਲ ਜੁੜਿਆ ਹੋਇਆ ਹੈ ਕਿਉਂਕਿ ਇਸ ਮਹੀਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਨੂੰ ਜਿਥੇ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣਾ ਪਿਆ,ਪ੍ਰਵਾਰ ਦਾ ਵਿਛੋੜਾ ਪੈ ਗਿਆ, ਵੱਡੇ ਸਾਹਿਬਜ਼ਾਦੇ ਚਮਕੌਰ ਸਾਹਿਬ ਸ਼ਹੀਦ ਹੋ ਗਏ, ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦਾ ਵਿਛੋੜਾ ਪੈ ਗਿਆ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਨੀਂਹਾਂ ਵਿੱਚ ਚਿਣ ਦਿੱਤਾ ਗਿਆ, ਭਾਈ ਖਾਲਸਾ ਨੇ ਦੱਸਿਆ ਇਸ ਪੋਹ ਦੇ ਮਹੀਨੇ ਵਿਚ ਗੁਰੂ ਸਾਹਿਬਾਨਾਂ ਨੇ ਸਿੱਖ ਕੌਮ ਤੇ ਦੇਸ਼ ਤੋਂ ਸਭ ਕੁਝ ਨਿਛਾਵਰ ਕਰ ਦਿੱਤਾ ਤੇ ਮਖਮਲੀ ਗੱਦਿਆਂ ਤੇ ਸੌਂਣ ਵਾਲੇ ਸਰਬੰਸ ਦਾਨੀ ਪਾਤਸ਼ਾਹ ਨੂੰ ਸਭ ਕੁਝ ਲੁਟਾਂ ਕੇ ਮਾਛੀਵਾੜੇ ਦੇ ਜੰਗਲਾਂ’ਚ ਇੱਟ ਦਾ ਸਰਾਹਣਾ ਲੈ ਕੇ ਸੌਣਾ ਪਿਆ, ਇਸ ਮੌਕੇ ਤੇ ਡੇਰਾ ਮੁਖੀ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਨੇ ਸਮੂਹ ਆਈ ਸੰਗਤ ਦਾ ਧੰਨਵਾਦ ਕਰਦਿਆਂ ਐਲਾਨ ਕੀਤਾ ਇਸ ਮਹੀਨੇ ਕੋਈ ਖੁਸ਼ੀ ਦਾ ਪ੍ਰੋਗਰਾਮ ਨਾ ਕੀਤਾ ਜਾਵੇ, ਅਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਆਪਣੇ ਘਰਾਂ ਵਿੱਚ ਅੰਮ੍ਰਿਤ ਵੇਲੇ ਉੱਠ ਕੇ ਗੁਰੂਬਾਣੀ ਪੜ੍ਹਨ ਗੁਰ ਇਤਿਹਾਸ ਸੁਣਨ ਤੇ ਸਾਦੇ ਪਦਾਰਥ ਛਕ ਕੇ ਸਤਿਗੁਰੂ ਦੀ ਕੀਤੀ ਕੁਰਬਾਨੀ ਨੂੰ ਯਾਦ ਕੀਤਾ ਜਾਵੇ, ਬਾਬਾ ਅਮਰੀਕ ਸਿੰਘ ਨੇ ਕਿਹਾ ਗੁਰੂ ਸਾਹਿਬ ਜੀ ਵੱਲੋਂ ਕੀਤੀ ਕੁਰਬਾਨੀ ਦਾ ਅਸੀ ਸੌ ਜਨਮ ਲੈ ਕੇ ਕਰਜ਼ਾ ਨਹੀਂ ਉਤਾਰ ਸਕਦੇ, ਪਰ ਉਸ ਦੀਆਂ ਬਖਸ਼ਿਸ਼ਾਂ ਦੇ ਪਾਤਰ ਪੋਹ ਦੇ ਮਹੀਨੇ ਪ੍ਰਵਾਰ ਸਮੇਤ ਨਾਮ ਸਿਮਰਨ ਦੀ ਕਮਾਈ ਕਰਕੇ ਬਣ ਸਕਦੇ ਹਾ, ਇਸ ਮੌਕੇ ਤੇ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਵੱਲੋਂ ਸਮੂਹ ਧਾਰਮਿਕ ਬੁਲਾਰਿਆਂ ਨੂੰ ਸੀਰੀ ਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਲੰਗਰ ਅਟੁੱਟ ਵਰਤਾਏ, ਇਸ ਧਾਰਮਿਕ ਸਮਾਗਮ’ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਆਪਣਾਂ ਮਨੁੱਖੀ ਜੀਵਨ ਸਫ਼ਲ ਬਣਾਇਆਂ।।