ਗੁਰਦਾਸਪੁਰ, 9 ਦਸੰਬਰ ( ਸਰਬਜੀਤ ਸਿੰਘ)– ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਤੇ ਹੋਰ ਪੰਜਾਬ ਹਰਿਆਣਾ ਦੇ ਬਾਰਡਰਾ ਤੇ ਆਪਣੀ ਮੰਗਾਂ ਨੂੰ ਇੱਕ ਸਾਲ ਬੈਠੇ ਹਨ, ਕਿਸਾਨ ਆਗੂ ਆਪਣੀਆਂ ਮੰਗਾਂ ਸਬੰਧੀ ਦਿੱਲੀ ਜਾ ਆਪਣਾ ਸੰਘਰਸ਼ ਕਰਨਾ ਚਾਹੁੰਦੇ ਸਨ, ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਕਿਹਾ ਜੇ ਤੁਸੀਂ ਦਿੱਲੀ ਆਉਣਾ ਹੈ ਤਾਂ ਬਿਨਾਂ ਟਰੈਕਟਰ ਟਰਾਲੀਆਂ ਦੇ ਤੁਸੀਂ ਆ ਸਕਦੇ ਹੋ ਤੁਹਾਨੂੰ ਨਹੀਂ ਰੋਕਿਆ ਜਾਵੇਗਾ,ਪਰ ਜਦੋਂ ਸਰਕਾਰ ਦੀਆਂ ਸ਼ਰਤਾਂ ਮੁਤਾਬਕ ਕਿਸਾਨਾ ਨੇ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਨੂੰ ਪੈਦਲ ਮਾਰਚ ਕੀਤੀ ਤਾਂ ਸਰਕਾਰ ਨੇ ਆਪਣੇ ਕੀਤੇ ਵਾਅਦੇ ਤੋਂ ਮੁੱਕਰ ਕੇ ਕਿਸਾਨਾਂ ਤੇ ਅੱਥਰੂ ਗੈਸ ਸੁੱਟੇ ਗਏ ਤੇ ਤਿੰਨ ਨੂੰ ਜ਼ਖ਼ਮੀ ਤੇ ਬਹੁਤ ਕਿਸਾਨਾਂ ਨੂੰ ਦੀਆਂ ਅੱਖਾਂ ਦੀ ਰੌਸ਼ਨੀ ਵਿੱਚ ਘਾਟਾ ਹੋਇਆ ਤਾਂ ਕਿਸਾਨਾਂ ਦੇ 101 ਮੈਂਬਰੀ ਜਥੇ ਨੂੰ ਵਾਪਸ ਆਉਣਾ ਪਿਆ,ਇੱਕ ਦਿਨ ਅਲਟੀਮੇਟਮ ਤੋਂ ਬਾਅਦ ਕਿਸਾਨਾਂ ਦੇ 101 ਮੈਂਬਰੀ ਜਥੇ ਨੇ 8 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਸ਼ਾਂਤਮਈ ਢੰਗ ਨਾਲ ਦਿੱਲੀ ਨੂੰ ਕੂਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਪੁਲਿਸ ਨੇ ਜਥੇ ਤੇ ਫੁਲਾਂ ਦੀ ਬਰਖਾ ਕੀਤੀ ਤੇ ਉਸ ਵਕਤ ਬਲਾਸਟ ਹੋ ਗਿਆ, ਜਿਸ ਦੇ ਸਿੱਟੇ ਵਜੋਂ 8 ਕਿਸਾਨ ਸਖ਼ਤ ਜ਼ਖ਼ਮੀ ਹੋਏ, ਜਿੰਨਾ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੇ ਹੋਰ ਹਸਪਤਾਲਾ ਵਿੱਚ ਜੇਰੇ ਇਲਾਜ ਹਨ ਜਿਨ੍ਹਾਂ ਨੂੰ ਮਿਲਣ ਅੱਜ ਕਿਸਾਨ ਆਗੂ ਸ੍ਰਵਣ ਸਿੰਘ ਪੰਧੇਰ ਅਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਸੰਤ ਸੁਖਵਿੰਦਰ ਸਿੰਘ ਆਲੋਵਾਲ ਨੇ ਪਹੁੰਚੇ , ਇਸ ਮੌਕੇ ਤੇ ਸੰਤ ਸੁਖਵਿੰਦਰ ਸਿੰਘ ਆਲੋਵਾਲ ਨੇ ਕਿਹਾ ਸਰਕਾਰ ਦੀ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨਕਾਰੀ ਕਿਸਾਨਾਂ ਤੇ ਅਥਰੂ ਗੈਸ ਤੇ ਜਰੀਲੇ ਗੈਸ ਦਾਗ਼ ਕੇ ਜ਼ਖ਼ਮੀ ਕਰਨ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਆਪਣੇ ਵਾਅਦੇ ਮੁਤਾਬਕ ਕਿਸਾਨਾ ਸ਼ਾਂਤਮਈ ਢੰਗ ਨਾਲ ਦਿੱਲੀ ਜਾਣ ਦੀ ਆਗਿਆ ਦਿੱਤੀ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਤ ਸੁਖਵਿੰਦਰ ਸਿੰਘ ਆਲੋਵਾਲ ਨਾਲ ਇਸ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਬਿਆਨ’ਚ ਸੰਤ ਸੁਖਵਿੰਦਰ ਸਿੰਘ ਆਲੋਵਾਲ ਨੇ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਕਿਸਾਨਾਂ ਤੇ ਸਖ਼ਤੀ ਕਰਨ ਦੇ ਬਜਾਏ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਸਾਰੀਆਂ ਫਸਲਾਂ ਤੇ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ ਤੇ ਜ਼ਖ਼ਮੀ ਕੀਤੇ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ।