ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਕਾਹਨੂੰਵਾਨ 2 ਸਫ਼ਲਤਾ ਪੂਰਵਕ ਸੰਪੰਨਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ- ਡੀ.ਈ.ਓ. ਪਰਮਜੀਤ

ਗੁਰਦਾਸਪੁਰ

ਬਟਾਲਾ, ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)— ਬੀਤੇ ਦਿਨੀ ਸ਼ੁਰੂ ਹੋਈਆਂ 2-ਰੋਜ਼ਾ ਬਲਾਕ ਕਾਹਨੂੰਵਾਨ-2 ਦੀਆਂ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਸੰਪੰਨ ਹੋਈਆਂ । ਇਹ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਸਿੱ.ਗੁਰਦਾਸਪੁਰ ਪਰਮਜੀਤ ਦੀ ਯੋਗ ਅਗਵਾਈ ਵਿੱਚ ਕਰਵਾਈਆਂ ਗਈਆਂ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸਿੱ. ਡਾ. ਅਨਿਲ ਸ਼ਰਮਾ , ਸਾਬਕਾ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਐਲੀ. ਸਿੱ.ਸ਼੍ਰੀ ਪ੍ਰਕਾਸ਼ ਜੋਸ਼ੀ ਵੱਲੋਂ ਮੁੱਖ ਮਹਿਮਾਨ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ-2 ਬਲਵਿੰਦਰ ਸਿੰਘ ਗਿੱਲ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਡਿਪਟੀ ਡੀ.ਈ.ਓ. ਡਾ. ਅਨਿਲ ਸ਼ਰਮਾ ਨੇ ਕਿਹਾ ਕਿ ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ ਅਤੇ ਹਰ ਵਿਦਿਆਰਥੀ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਬਲਾਕ ਕਾਹਨੂੰਵਾਨ 2 ਦੇ ਅਧਿਆਪਕਾਂ ਵੱਲੋਂ ਅਨੁਸ਼ਾਸਨ ਨਾਲ ਕਰਵਾਈਆਂ ਬਲਾਕ ਪੱਧਰੀ ਖੇਡਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਪ੍ਰਿੰਸੀਪਲ ਪ੍ਰਕਾਸ਼ ਜੋਸ਼ੀ ਨੇ ਸਮੂਹ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਮੂਹ ਬਲਾਕ ਨੂੰ ਵਧੀਆ ਕੰਮ ਕਰਨ ਤੇ ਮੁਬਾਰਕਬਾਦ ਦਿੱਤੀ। ਇਸ ਦੌਰਾਨ ਬੀ.ਪੀ.ਈ.ਓ. ਬਲਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵੜੈਚ ਦੇ ਖੇਡ ਮੈਦਾਨ ਵਿਖੇ ਕਰਵਾਈਆਂ ਗਈਆਂ ਹਨ। ਜਿਸ ਵਿੱਚ ਕਲੱਸਟਰ ਪੱਧਰ ਤੇ ਜੇਤੂ ਬੱਚਿਆਂ ਨੇ ਭਾਗ ਲਿਆ ਹੈ ਅਤੇ ਹੁਣ ਬਲਾਕ ਪੱਧਰ ਤੇ ਜੇਤੂ ਰਹੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਭਾਗ ਲੈ ਕੇ ਵਧੀਆ ਪ੍ਰਦਰਸ਼ਨ ਕਰਨਗੇ। ਇਸ ਮੌਕੇ ਓਹਨਾਂ ਨੇ ਖਿਡਾਰੀਆਂ ਨੂੰ ਉਤਸਾਹਿਤ ਕਰਦਿਆਂ ਇਹ ਵੀ ਕਿਹਾ ਕਿ ਅੱਜ ਜੋ ਵੱਡੇ ਵੱਡੇ ਖਿਡਾਰੀ ਰਾਸ਼ਟਰੀ ਅੰਤਰ ਰਾਸ਼ਟਰੀ ਪੱਧਰ ਤੇ ਆਪਣਾ ਨਾਮ ਬਣਾ ਚੁੱਕੇ ਹਨ , ਉਹ ਵੀ ਕਿਸੇ ਸਮੇਂ ਇਹਨਾਂ ਹੀ ਪ੍ਰਾਇਮਰੀ ਖੇਡਾਂ ਦਾ ਹਿੱਸਾ ਹੋਇਆ ਕਰਦੇ ਸਨ । ਇਹਨਾਂ ਪੜਾਵਾਂ ਵਿੱਚੋਂ ਲੰਘ ਕੇ ਆਉਣ ਵਾਲੇ ਸਮੇਂ ਵਿੱਚ ਤੁਸੀ ਇੱਕ ਉੱਚ ਕੋਟੀ ਦੇ ਖਿਡਾਰੀ ਬਣ ਸਕਦੇ ਹੋ। ਇਸ ਮੌਕੇ ਜੇਤੂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਲਈ ਖੂਬਸੂਰਤ ਤਗ਼ਮੇ ਦਿੱਤੇ ਗਏ । ਇਸ ਮੌਕੇ ਖੇਡ ਪ੍ਰਬੰਧਕਾਂ ਅਤੇ ਵਧੀਆ ਕੰਮ ਕਰਨ ਵਾਲੀ ਟੀਮ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਸਪੋਰਟਸ ਅਫ਼ਸਰ ਸ.ਹਰਦੀਪ ਸਿੰਘ, ਪਿੰਡ ਦੇ ਮੌਜ਼ੂਦਾ ਸਰਪੰਚ ਸ. ਸੁਖਜੀਤ ਸਿੰਘ ਏਟੀੳ , ਸਮੂਹ ਕਲੱਸਟਰ ਮੁੱਖ ਅਧਿਆਪਕ ਸਾਹਿਬਾਨ ਰਾਜਿੰਦਰਜੀਤ ਸਿੰਘ, ਸ.ਕੁਲਵੰਤ ਸਿੰਘ , ਅਸ਼ਵਨੀ ਕੁਮਾਰ, ਸੁਭਾਸ਼ ਚੰਦਰ , ਸ਼ੁਕਲ ਕੁਮਾਰ , ਪਰਮਜੀਤ ਕੌਰ,ਮੈਡਮ ਲਖਵਿੰਦਰ ਕੌਰ, ਬਲਾਕ ਰੀਸੋਰਸ ਪਰਸਨ ਅੰਮ੍ਰਿਤਪਾਲ ਸਿੰਘ, ਅਮਰਜੀਤ ਸਿੰਘ, ਰਣਜੀਤ ਕੌਰ , ਬਲਜੀਤ ਕੌਰ ,ਨੀਤੂ ਅੱਤਰੀ , ਆਭਾ ਭਾਰਤੀ , ਸਮੂਹ ਖੇਡ ਕਮੇਟੀ ਮੈਂਬਰ, ਗੁਰਮਿੰਦਰ ਸਿੰਘ , ਹਰਮਿੰਦਰ ਸਿੰਘ, ਰਾਕੇਸ਼ ਕੁਮਾਰ, ਸਤਿੰਦਰਜੀਤ,ਸਿਮਰਨਦੀਪ ਸਿੰਘ , ਜਸਵਿੰਦਰ ਸਿੰਘ, ਰਛਪਾਲ ਸਿੰਘ, ਰੌਸ਼ਨ ਸਿੰਘ, ਅਮਨਦੀਪ ਸਿੰਘ, ਰੁਪਿੰਦਰ ਕੌਰ, ਨਵਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਹਰਿੰਦਰਪਾਲ ਸਿੰਘ, ਇੰਦਰਜੀਤ ਸਿੰਘ , ਹਰਪ੍ਰੀਤ ਸਿੰਘ ਅਤੇ ਸਮੂਹ ਖੇਡ ਇੰਚਾਰਜ ਸਾਹਿਬਾਨ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *