ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਨੇ ਸਰਕਾਰੀ ਦਫਤਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। 17 ਜੁਲਾਈ ਤੋਂ ਪੰਜਾਬ ਅਤੇ ਚੰਡੀਗੜ੍ਹ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਦਫਤਰ ਖੁੱਲੇ ਰਹਿਣਗੇ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।