ਗੁਰਦਾਸਪੁਰ, 31 ਅਕਤੂਬਰ ( ਸਰਬਜੀਤ ਸਿੰਘ ) – ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ, ਦੇ ਅੰਡਰ ਸੈਕਟਰੀ ਸ੍ਰੀ ਓ.ਪੀ. ਸਾਹਨੀ ਵੱਲੋਂ ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਵਿਖੇ ਐੱਫ.ਐੱਲ.ਸੀ. ਹਾਲ ਵਿੱਚ ਰੱਖੀਆਂ ਗਈਆਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
ਭਾਰਤ ਚੋਣ ਕਮਿਸ਼ਨ ਦੇ ਅੰਡਰ ਸੈਕਟਰੀ ਸ੍ਰੀ ਓ.ਪੀ. ਸਾਹਨੀ ਵੱਲੋਂ ਆਪਣੀ ਗੁਰਦਾਸਪੁਰ ਫੇਰੀ ਦੌਰਾਨ ਗੁਰਦਾਸਪੁਰ ਵਿਖੇ ਐੱਫ.ਐੱਲ.ਸੀ. ਹਾਲ ਵਿੱਚ ਵੋਟਿੰਗ ਮਸ਼ੀਨਾਂ ਦੀ ਐੱਫ.ਐੱਲ.ਸੀ. ਪ੍ਰੀਪਰੇਡਨੈੱਸ, ਕੁਅਲਿਟੀ ਚੈੱਕ ਅਤੇ ਸਟੋਰੇਜ਼ ਪ੍ਰਬੰਧਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਾਰੇ ਪ੍ਰਬੰਧਾਂ ਉੱਪਰ ਆਪਣੀ ਤਸੱਲੀ ਜ਼ਾਹਰ ਕੀਤੀ।