ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜੰਮੂ ਕਸ਼ਮੀਰ ਵਿਖੇ ਅੱਤਵਾਦੀ ਹਮਲੇ’ਚ ਸ਼ਹੀਦ ਹੋਏ ਪੰਜਾਬ ਦੇ ਚਾਰ ਫੌਜੀ ਜਵਾਨਾਂ ਦੇ ਘਰਾਂ ਵਿੱਚ ਜਾ ਕੇ ਕਰੌੜ ਕਰੌੜ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈਕ ਭੇਟ ਕਰਨ ਵਾਲੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਫੈਸਲਾ ਦੱਸਿਆ ਤੇ ਮੰਗ ਕੀਤੀ ਕਿ ਇਸ ਮੁਆਵਜ਼ਾ ਰਾਸ਼ੀ ਨੂੰ ਵਧਾਕੇ ਸਰਕਾਰ ਸਵਾ ਸਵਾ ਕਰੋੜ ਰੁਪਏ ਦੇਣ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਦੇਸ਼ ਦੀ ਰਾਖੀ ਲਈ ਫੌਜ ਵਿੱਚ ਭਰਤੀ ਹੋਣ ਲਈ ਪੰਜਾਬ ਦੇ ਨੌਜਵਾਨਾਂ ਵਿਚ ਉਤਸ਼ਾਹ ਪੈਦਾ ਕੀਤਾ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਦੇਸ਼ ਦੀ ਰਾਖੀ ਕਰਦਿਆਂ ਜੰਮੂ ਵਿਖੇ ਸ਼ਹੀਦ ਹੋਏ ਚਾਰ ਫੌਜੀ ਜਵਾਨਾਂ ਦੇ ਪਰਿਵਾਰਾਂ ਨੂੰ ਘਰਾਂ ਘਰਾਂ ਵਿੱਚ ਜਾ ਕੇ ਕਰੌੜ ਕਰੌੜ ਰੁਪਏ ਦੇ ਚੈੱਕ ਭੇਂਟ ਕਰਨ, ਸ਼ਹੀਦ ਦੇ ਨਾਂ ਤੇ ਸੜਕ ,ਸਟੇਡੀਅਮ ਤੇ ਧਰਮਸ਼ਾਲਾ ਬਣਾਉਣ ਦੇ ਨਾਲ ਸ਼ਹੀਦ ਦੀ ਪਤਨੀ ਨੂੰ ਸਰਕਾਰੀ ਨੌਕਰੀ ਤੇ ਹੋਰ ਸਹੂਲਤਾਂ ਦੇਣ ਦੇ ਕੀਤੇ ਐਲਾਨ ਦੀ ਸ਼ਲਾਘਾ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਕਿਹਾ ਮੁੱਖ ਮੰਤਰੀ ਵੱਲੋਂ ਆਪਣੇ ਸਾਰੇ ਸਰਕਾਰੀ ਰੁਝੇਵਿਆਂ ਨੂੰ ਛੱਡ ਕੇ ਪਹਿਲਾਂ ਬਟਾਲਾ ਦੇ ਸ਼ਹੀਦ ਕਿਰਸ਼ਨ ਸਿੰਘ, ਬਠਿੰਡਾ ਦੇ ਸ਼ਹੀਦ, ਲੁਧਿਆਣਾ ਸ਼ਹੀਦ ਹਰਦੀਪ ਤੇ ਮੋਗਾ ਦੇ ਸ਼ਹੀਦ ਹੋਣ ਵਾਲੇ ਸ਼ਹੀਦਾਂ ਦੇ ਘਰੋਂ ਘਰੋਂ ਕਰੌੜ ਕਰੌੜ ਰੁਪਏ ਦੇ ਚੈੱਕ ਵੰਡਣ ਤੇ ਹੋਰ ਉਚ ਐਲਾਨ ਕਰਨ ਦੀ ਇਸ ਕਾਰਵਾਈ ਦੀ ਹਰਵਰਗ ਦੇ ਲੋਕਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਭਾਈ ਖਾਲਸਾ ਨੇ ਸਪਸ਼ਟ ਕੀਤਾ ਕੈਪਟਨ ਦੀ ਸਰਕਾਰ ਵੇਲੇ ਇਹ ਰਾਸ਼ੀ ਪੰਜਾਹ ਹਜ਼ਾਰ ਰੁਪਏ ਸੀ ਅਤੇ ਉਹ ਵੀ ਪ੍ਰਵਾਰ ਨੂੰ ਮੌਕੇ ਤੇ ਨਹੀਂ ਸੀ ਦਿੱਤੀ ਜਾਂਦੀ ਬਹੁਤ ਖੱਜਲ ਖ਼ੁਆਰੀ ਤੋਂ ਬਾਅਦ ਹੀ ਮਿਲਦੀ ਸੀ, ਭਾਈ ਖਾਲਸਾ ਨੇ ਕਿਹਾ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਰਾਸ਼ੀ ਕਰੌੜ ਰੁਪਏ ਦੁੱਗਣੀ ਕੀਤੀ ਤੇ ਇਸ ਦਾ ਮੌਕੇ ਤੇ ਭੁਗਤਾਨ ਕਰਕੇ ਦੂਜੀਆਂ ਸਰਕਾਰਾਂ ਦੇ ਮੂੰਹ ਬੰਦ ਕੀਤੇ ਤੇ ਦੇਸ਼ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਂਟ ਕੀਤੀ ਹੈ, ਭਾਈ ਖਾਲਸਾ ਨੇ ਕਿਹਾ ਮੁੱਖ ਮੰਤਰੀ ਦੀ ਇਸ ਕਾਰਵਾਈ ਦੀ ਲੋਕਾਂ ਵਲੋਂ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕੀਤੀ ਜਾ ਰਹੀ ਹੈ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਗਵੰਤ ਸਿੰਘ ਮਾਨ ਸਰਕਾਰ ਦੀ ਇਸ ਕਾਰਵਾਈ ਦੀ ਸ਼ਲਾਘਾ ਕਰਦੀ ਹੈ, ਉਥੇ ਇਸ ਰਾਸ਼ੀ ਨੂੰ ਵਧਾ ਕੇ ਸਵਾ ਸਵਾ ਕਰੋੜ ਰੁਪਏ ਦੇਣ ਦੀ ਮੰਗ ਵੀ ਕਰਦੀ ਹੈ ਤਾਂ ਕਿ ਨੌਜ਼ਵਾਨਾਂ ਵਿਚ ਆਪਣੇ ਦੇਸ਼ ਦੀ ਰਾਖੀ ਲਈ ਫੌਜ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਪੈਦਾ ਕੀਤਾ ਜਾ ਸਕੇ ਦੇ ਨਾਲ ਨਾਲ ਦੇਸ਼ ਦੇ ਸਿਆਸਤ ਦਾਨਾ ਨੂੰ ਅਪੀਲ ਕਰਦੀ ਹੈ ਕਿ ਉਹ ਆਪਣੀ ਕੁਰਸੀ ਖਾਤਿਰ ਨਫ਼ਰਤ ਫੈਲਾਕੇ ਲੋਕਾਂ ਦੇ ਪੁੱਤ ਮਰਵਾਉਣ ਵਾਲ਼ੀ ਨੀਤੀ ਨੂੰ ਛੱਡ ਦੇਣ ਕਿ ਗੁਵਾਢੀ ਮੁਲਕਾਂ ਨਾਲ ਅਮਨਸ਼ਾਂਤੀ ਬਹਾਲ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦੇਣ । ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਠੇਕੇਦਾਰ ਗਰਮੀਤ ਸਿੰਘ ਮੱਖੂ ਭਾਈ ਪਿਰਥੀ ਸਿੰਘ ਧਾਰੀਵਾਲ ਧਰਮਕੋਟ ਭਾਈ ਸਵਰਨਜੀਤ ਸਿੰਘ ਮਾਨੋਕੇ ਆਦਿ ਆਗੂ ਹਾਜਰ ਸਨ ।