ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)–ਮੋਰਿੰਡਾ ਵਿਖੇ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁੱਜਰ ਕੌਰ ਜੀ ਯਾਦ’ਚ ਬਣੇਂ ਇਤਿਹਾਸਕ ਗੁਰਦੁਆਰੇ ਕੋਤਵਾਲੀ ਵਿਖੇ ਅਖੰਡ ਪਾਠਾਂ ਦੀ ਚੱਲ ਰਹੀ ਲੜੀ ਦੌਰਾਨ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਅਦਾਲਤੀ ਪੇਸ਼ੀ ਸਮੇਂ ਜਗਦੀ ਜ਼ਮੀਰ ਦੇ ਮਾਲਕ ਵਕੀਲ ਸ੍ਰ ਸਾਹਿਬ ਸਿੰਘ ਵੱਲੋਂ ਗੋਲੀ ਨਾਲ ਵਾਰ ਕਰਨ ਅਤੇ ਹੋਰਾਂ ਵਕੀਲਾਂ ਵੱਲੋਂ ਦੋਸ਼ੀ ਦਾ ਕੇਸ ਲੜਨ ਤੋਂ ਨਾਂਹ ਕਰਨਾ ਸਾਬਤ ਕਰਦਾ ਹੈ ਕਿ ਹੁਣ ਬੇਅਦਬੀ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਵਿਰੁੱਧ ਲੋਕਾਂ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ ਅਤੇ ਲੋਕਾਂ ਦੇ ਇਸ ਰੁਖ ਨੂੰ ਮੁੱਖ ਰੱਖਦਿਆਂ ਅਜਿਹੀਆਂ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਫਾਂਸੀ ਤੇ ਲਟਕਾ ਦੇਣਾ ਚਾਹੀਦਾ ਹੈ ਤਾਂ ਹੀ ਸੂਬੇ’ਚ ਬੇਅਦਬੀ ਘਟਨਾਵਾਂ ਤੇ ਕਾਬੂ ਪਾਇਆ ਜਾ ਸਕਦਾ ਹੈ, ਕਿਉਂਕਿ ਇਹ ਘਟਨਾਵਾਂ ਨੂੰ ਅੰਜਾਮ ਕਿਸੇ ਗਹਿਰੀ ਨੀਤੀ ਤਹਿਤ ਦਿੱਤਾ ਜਾ ਰਿਹਾ ਹੈ ਤੇ ਕਾਨੂੰਨੀ ਢਿਲ ਮੱਠ ਕਾਰਨ ਇਨ੍ਹਾਂ ਵਿਚ ਦਿਨ ਬ ਦਿਨ ਵਾਧਾ ਹੋ ਰਿਹਾ ਜੋਂ ਸਿੱਖ ਕੌਮ ਲਈ ਵੱਡੀ ਚੁਣੌਤੀ ਤੇ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੋਰਿੰਡਾ ਵਿਖੇ ਬੇਅਦਬੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਅਦਾਲਤੀ ਪੇਸ਼ੀ ਸਮੇਂ ਵਕੀਲ ਸ੍ਰ ਸਾਹਿਬ ਸਿੰਘ ਵੱਲੋਂ ਗੋਲੀ ਮਾਰਨ ਅਤੇ ਸਮੂਹ ਵਕੀਲ ਭਾਈਚਾਰੇ ਵੱਲੋਂ ਦੋਸ਼ੀ ਦਾ ਕੇਸ ਲੜਨ ਤੋਂ ਨਾਂਹ ਕਰਨ ਵਾਲੇ ਚੜਦੀ ਕਲਾ ਵਾਲੇ ਵਰਤਾਰੇ ਦੀ ਹਮਾਇਤ ਅਤੇ ਸਰਕਾਰ ਨੂੰ ਗੁਰਬਾਣੀ ਬੇਅਦਬੀ ਦੋਸ਼ੀ ਨੂੰ ਤੁਰੰਤ ਫਾਂਸੀ ਤੇ ਲਟਕਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਉਨ੍ਹਾਂ ਭਾਈ ਖਾਲਸਾ ਨੇ ਕਿਹਾ ਸਰਕਾਰ ਗੁਰਬਾਣੀ ਬੇਅਦਬੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਬਜਾਏ ਉਨ੍ਹਾਂ ਤੇ ਨਰਮ ਧਰਾਵਾਂ ਤੇ ਮਾਨਸਿਕ ਰੋਗੀ ਦੱਸ ਕੇ ਕਾਨੂੰਨੀ ਢਿੱਲ ਮੱਠ ਦੀ ਵਰਤੋਂ ਕਰ ਰਹੀ ਹੈ ਅਤੇ ਗੁਰਬਾਣੀ ਘਟਨਾਵਾਂ ਵਿਚ ਨਿੱਤ ਦਿਨ ਵਾਧਾ ਹੋ ਰਿਹਾ ਜੋਂ ਸਿੱਖ ਕੌਮ ਲਈ ਵੱਡੀ ਚੁਣੌਤੀ ਅਤੇ ਚਿੰਤਾਂ ਦਾ ਵੱਡਾ ਵਿਸ਼ਾ ਬਣ ਚੁਕਾ ਹੈ ,ਭਾਈ ਖਾਲਸਾ ਨੇ ਕਿਹਾ ਵਕੀਲ ਸ੍ਰ ਸਾਹਿਬ ਸਿੰਘ ਨੇ ਦੋਸ਼ੀ ਅਦਾਲਤ ਵਿੱਚ ਹੀ ਦੋਸ਼ੀ ਤੇ ਵਾਰ ਕੀਤਾ ,ਭਾਵੇਂ ਉਹ ਬਚ ਗਿਆ, ਪਰ ਇਸ ਤੋਂ ਸਾਬਤ ਹੁੰਦਾ ਹੈ ਕਿ ਹੁਣ ਲੋਕ ਸਰਕਾਰ ਦੇ ਇਨਸਾਫ ਤੋਂ ਦੂਰ ਹੋ ਅਜਿਹੇ ਦੋਸ਼ੀ ਨੂੰ ਸਜ਼ਾ ਦੇਣ ਲਈ ਹਰ ਤਰਾਂ ਨਾਲ ਕਮਰ ਕੱਸੇ ਕਰੀ ਬੈਠੇ ਹਨ, ਭਾਈ ਖਾਲਸਾ ਕਿਹਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਬੇਅਦਬੀ ਕਾਂਡ ਦੋਸ਼ੀ ਤੇ ਗੋਲੀ ਨਾਲ ਵਾਰ ਕਰਨ ਵਾਲੇ ਵਕੀਲ ਸਾਹਿਬ ਸਿੰਘ ਦੀ ਚੜ੍ਹਦੀ ਕਲ੍ਹਾ ਵਾਲ਼ੀ ਕਾਰਵਾਈ ਨੂੰ ਸੁਲੋਟ ਕਰਦੀ ਹੈ, ਉਥੇ ਦੋਸ਼ੀ ਦਾ ਕੇਸ ਲੜਨ ਤੋਂ ਇਨਕਾਰ ਕਰਨ ਸਮੁੱਚੇ ਵਕੀਲ ਭਾਈਚਾਰੇ ਦੀ ਨੀਤੀ ਦਾ ਸਵਾਗਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਲੋਕਾਂ ਦੇ ਗੁੱਸੇ ਨੂੰ ਮੁੱਖ ਰੱਖਦਿਆਂ ਗੁਰਬਾਣੀ ਬੇਅਦਬੀ ਕਾਂਡ ਦੇ ਦੋਸ਼ੀ ਨੂੰ ਫਾਂਸੀ ਤੇ ਲਟਕਾ ਦਿੱਤਾ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਲੋਕ ਅਜਿਹੇ ਦੋਸ਼ੀਆਂ ਨੂੰ ਆਪ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਲਈ ਮਜਬੂਰ ਹੋਣਗੇ ਜਿਸ ਲਈ ਸਰਕਾਰ ਜਿੰਮੇਵਾਰ ਹੋਵੇਗੀ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਠੇਕੇਦਾਰ ਗੁਰਮੀਤ ਸਿੰਘ ਮੱਖੂ ਭਾਈ ਪਿਰਥੀ ਸਿੰਘ ਧਾਰੀਵਾਲ ਧਰਮਕੋਟ ਭਾਈ ਸਵਰਨਜੀਤ ਸਿੰਘ ਮਾਨੋਕੇ ਆਦਿ ਆਗੂ ਹਾਜ਼ਰ ਸਨ ।