ਯੂ.ਪੀ ‘ਚ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸਮੂਹ ਸ਼ਹੀਦਾਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਦੁਆਰਾ ਮੈਨੀਆਂ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ- ਸੰਤ ਸੁਖਵਿੰਦਰ ਸਿੰਘ

ਹੋਰ ਪ੍ਰਦੇਸ਼

ਯੂ.ਪੀ, ਗੁਰਦਾਸਪੁਰ, 16 ਦਸੰਬਰ ( ਸਰਬਜੀਤ ਸਿੰਘ)– ਸਿੱਖ਼ਾਂ ਦੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀਦਾਸ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਗੁਰਦੁਆਰਾ ਸ੍ਰੀ ਕੈਨੀਆਂ ਸਾਹਿਬ ਤਹਿਸੀਲ ਪੁਆਇਆਂ ਯੂ ਪੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆ ਤੇ ਪ੍ਰਬੰਧਕੀ ਸੇਵਾਦਾਰਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।ਉਹਨਾਂ ਭਾਈ ਖਾਲਸਾ ਨੇ ਦੱਸਿਆ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਨਾਲ ਸ਼ਹੀਦ ਹੋਣ ਵਾਲੇ ਸਮੂਹ ਸ਼ਹੀਦਾਂ ਦੀ ਯਾਦ ਦੇ ਸਬੰਧ ਵਿੱਚ ਗੁਰਦੁਆਰਾ ਮੈਨੀਆ ਸਾਹਿਬ ਯੂਪੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜੀਵਾਰ 13 ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਕੱਲ ਮਦਭਾਗ ਦੀ ਅਰਦਾਸ ਹੋਈ ਤੇ ਨਿਸ਼ਾਨ ਸਾਹਿਬ ਦੇ ਚੋਲੇ ਚੜ੍ਹਾਏ ਗਏ ਅਤੇ ਅੱਜ ਰੱਖੇਂ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਬਾਅਦ ਇੱਕ ਸੁੰਦਰ ਸਜਾਏ ਪੰਡਾਲ’ਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਗਏ, ਭਾਈ ਖਾਲਸਾ ਨੇ ਦੱਸਿਆ ਕਿ ਸ਼ਹੀਦੀ ਗੁਰਮਤਿ ਸਮਾਗਮ ਦੀ ਅਰੰਭਤਾ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਵਿਚਾਰ ਕਰਨ ਤੋਂ ਉਪਰੰਤ ਹੋਈ ਜਿਸ ਵਿੱਚ ਹਜ਼ੂਰੀ ਰਾਗੀ ਗੁਰਦੁਆਰਾ ਸਿੰਘਾਂ ਸ਼ਹੀਦਾਂ ਭਾਈ ਪਰਮਜੀਤ ਸਿੰਘ, ਭਾਈ ਗੁਰਮੇਲ ਸਿੰਘ ਤੇ ਭਾਈ ਜਰਨੈਲ ਸਿੰਘ ਦੇ ਜਥੇ ਸ਼ਬਦ ਗੁਰਬਾਣੀ ਦੇ ਕੀਰਤਨ ਰਾਹੀਂ ਹਾਜ਼ਰੀ ਲਵਾਈ, ਇਸ ਮੌਕੇ ਤੇ ਸੰਤ ਸੁਖਵਿੰਦਰ ਸਿੰਘ ਜੀ ਨੇ ਕਥਾ ਵਿਚਾਰ ਕਰਦਿਆਂ ਦੱਸਿਆ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂ ਧਰਮ ਨੂੰ ਬਚਾਉਣ ਖਾਤਰ ਆਪ ਖੁਦ ਮੌਕੇ ਦੀ ਹਕੂਮਤ ਨੂੰ ਆਗਰੇ ਵਿਖੇ ਗ੍ਰਿਫਤਾਰੀ ਦਿੱਤੀ ਸੀ ਅਤੇ ਉਥੋਂ ਗਿਰਫ਼ਤਾਰ ਕਰਨ ਤੋਂ ਉਪਰੰਤ ਦਿੱਲੀ ਦੇ ਚਾਂਦਨੀ ਚੌਂਕ ਜਿਥੇ ਅੱਜ ਕੱਲ੍ਹ ਸੀਸ ਗੰਜ ਗੁਰਦੁਆਰਾ ਸਾਹਿਬ ਵਿਖੇ ਸੀਸ ਕਮਲ ਕਰਕੇ ਸ਼ਹੀਦ ਕੀਤਾ ਗਿਆ ਅਤੇ ਉਨ੍ਹਾਂ ਦਾ ਪਵਿੱਤਰ ਸ਼ਹੀਦੀ ਸੀਸ ਭਾਈ ਜੈਤਾ ਜੀ (ਸ਼ਹੀਦ ਬਾਬਾ ਜੀਵਨ ਸਿੰਘ) ਨੇ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕੀਤਾ, ਭਾਈ ਖਾਲਸਾ ਨੇ ਦੱਸਿਆ ਸ਼ਹੀਦੀ ਸਮਾਗਮ ਵਿੱਚ ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਤੇ ਯੂ ਪੀ ਦੀਆਂ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ , ਭਾਈ ਸਤੀ ਦਾਸ , ਭਾਈ ਦਿਆਲਾ ਆਦਿ ਦੀਆਂ ਸ਼ਹੀਦੀਆਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਖਾਲਸਾ ਨੇ ਦੱਸਿਆ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਅਖੰਡ ਪਾਠ ਸਾਹਿਬ ਸ਼ਰਧਾਲੂਆਂ, ਧਾਰਮਿਕ ਬੁਲਾਰਿਆ, ਸਥਾਨਕ ਪ੍ਰਬੰਧਕੀ ਸੇਵਾਦਾਰਾਂ ਤੇ ਹੋਰਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।।

Leave a Reply

Your email address will not be published. Required fields are marked *