ਗੁਰਦਾਸਪੁਰ, 14 ਨਵੰਬਰ ( ਸਰਬਜੀਤ ਸਿੰਘ)– ਹਰ ਸਾਲ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹਾਦਤੀ ਸ਼ੀਸ਼ ਦਿੱਲੀ ਤੋਂ ਪੈਦਲ ਚੱਲ ਕੇ ਆਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਟ ਕਰਕੇ (ਰੰਘਰੇਟੇ ਗੁਰ ਕੇ ਬੇਟੇ ) ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਕੀਤੀ ਗਈ ਮਹਾਨ ਕੁਰਬਾਨੀ ਨੂੰ ਨੌਜਵਾਨਾਂ ਤੇ ਲੋਕਾਂ ਤੱਕ ਪਹੁੰਚਾਉਣ ਹਿੱਤ ਮਹਾਨ ਵਿਸ਼ਾਲ ਨਗਰ ਕੀਰਤਨ ਦਿੱਲੀ ਤੋਂ ਅਨੰਦਪੁਰ ਸਾਹਿਬ ਸਜਾਉਣ ਵਾਲੀ ਚਲਾਈ ਗਈ ਧਾਰਮਿਕ ਲਹਿਰ ਤਹਿਤ ਇਸ ਵਾਰ ਇਹ ਸੀਸ ਭੇਂਟ ਨਗਰ ਕੀਰਤਨ 6 ਤੋ 10 ਦਸੰਬਰ ਤੱਕ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਸਜਾਇਆ ਜਾ ਰਿਹਾ ਹੈਂ। ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਯੋਗਦਾਨ ਰਹੇਗਾ, ਇਹਨਾਂ ਜਥੇਬੰਦੀਆਂ ਨੇ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਕਿ ਇੱਕ ਨਗਰ ਕੀਰਤਨ ਆਗਰੇ ਤੋਂ ਦਿੱਲੀ ਤੱਕ ਸਜਾਉਣ ਲਈ ਮਨਜ਼ੂਰੀ ਦਿੱਤੀ ਜਾਵੇ ,ਕਿਉਂਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣੀ ਸ਼ਹਾਦਤ ਲਈ ਆਗਰੇ ਤੋਂ ਗਿਰਫ਼ਤਾਰ ਦਿੱਤੀ ਸੀ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨਾ ਸਮੇਂ ਅਤੇ ਲੋਕਾਂ ਦੀ ਮੰਗ ਹੈ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਤੇ ਸ਼ੀਸ਼ ਭੇਂਟ ਨਗਰ ਕੀਰਤਨ ਦੇ ਮੀਡੀਆ ਇੰਚਾਰਜ ਭਾਈ ਵਿਰਸਾ ਸਿੰਘ ਖਾਲਸਾ ਨੇ ਸ਼ੀਸ਼ ਭੇਂਟ ਨਗਰ ਕੀਰਤਨ ਕਮੇਟੀ ਦੇ ਚੇਅਰਮੈਨ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾਦਲ, ਸਰਪ੍ਰਸਤ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਮੁਖੀ ਦਸਮੇਸ਼ ਤਰਨਾਦਲ, ਸੈਕਟਰੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁੱਖੀ ਮਾਲਵਾ ਤਰਨਾ ਦਲ ਤੇ ਜਥੇਦਾਰ ਸਤਨਾਮ ਸਿੰਘ ਪ੍ਰਧਾਨ ਨਾਲ ਇਸ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ 50 ਦੇ ਲੱਗਭੱਗ ਰੰਘਰੇਟਾ ਦਲਾਂ ਦੀਆਂ ਨਿਹੰਗ ਸਿੰਘ ਫ਼ੌਜਾਂ ਇੱਕ ਵੱਡੇ ਕਾਫ਼ਿਲੇ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਮਹਾਨ ਸ਼ੀਸ਼ ਭੇਂਟ ਨਗਰ ਕੀਰਤਨ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਉਂਦੇ ਹਨ, ਇਹ ਸ਼੍ਰੋਮਣੀ ਸ਼ਹੀਦ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਇਤਿਹਾਸਕ ਕੁਰਬਾਨੀ ਤੋਂ ਲੋਕਾਂ ਨੂੰ ਜਾਗਰੂਕ ਕਰਾਉਣ ਦੀ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ, ਭਾਈ ਖਾਲਸਾ ਨੇ ਦੱਸਿਆ ਇਸੇ ਧਾਰਮਿਕ ਲਹਿਰ ਦੀ ਕੜੀ ਤਹਿਤ ਇਸ ਵਾਰ ਇਹ ਸੀਸ ਭੇਂਟ ਨਗਰ ਕੀਰਤਨ 6 ਤੋ 10 ਦਸੰਬਰ ਤੱਕ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਬਣੀ ਕਮੇਟੀ ਦੀ ਦੇਖ ਰੇਖ ਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਜਾਇਆ ਜਾ ਰਿਹਾ ਹੈ, ਕਮੇਟੀ ਦੇ ਚੇਅਰਮੈਨ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਸਰਪ੍ਰਸਤ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ, ਤੇ ਸੈਕਟਰੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਨੇ ਬੀਤੇ ਦਿਨੀਂ ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਜੀ ਨਾਲ ਇਸ ਸਬੰਧੀ ਇਕ ਵਿਸ਼ੇਸ ਮੀਟਿੰਗ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਜਿਥੇ ਸਾਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਤੇ ਦਿੱਲੀ ਪ੍ਰਸ਼ਾਸਨ ਵੱਲੋਂ ਸੀਸ ਭੇਂਟ ਨਗਰ ਕੀਰਤਨ’ਚ ਪੂਰਾ ਪੂਰਾ ਸੰਯੋਗ ਦਿੱਤਾ ਜਾ ਰਿਹਾ ਹੈ, ਇਸੇ ਤਰ੍ਹਾਂ ਆਗਰੇ ਤੋਂ ਦਿੱਲੀ ਤੱਕ ਇੱਕ ਨਗਰ ਕੀਰਤਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਹਾਦਤੀ ਗ੍ਰਿਫਤਾਰੀ ਨੂੰ ਸਮਰਪਿਤ ਸਜਾਉਣ ਦੀ ਮਨਜ਼ੂਰੀ ਤੇ ਸੰਯੋਗ ਦਿੱਤਾ ਜਾਵੇ , ਭਾਈ ਖਾਲਸਾ ਨੇ ਕਿਹਾ ਇਨਾਂ ਜਥੇਦਾਰ ਸਾਹਿਬਾਨਾਂ ਨੇ ਸਪੱਸ਼ਟ ਕੀਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣੀ ਸ਼ਹਾਦਤ ਤੋਂ ਪਹਿਲਾਂ ਆਗਰੇ ਵਿਖੇ ਗ੍ਰਿਫਤਾਰੀ ਦਿੱਤੀ ਸੀ, ਭਾਈ ਖਾਲਸਾ ਨੇ ਦੱਸਿਆ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਨੇ ਇਸ ਮੰਗ ਨੂੰ ਸਹੀ ਦੱਸਿਆ ਤੇ ਪ੍ਰਵਾਨਗੀ ਦੇਣ ਲਈ ਹਾਂ ਕਰ ਦਿੱਤੀ ਹੈ ,ਭਾਈ ਖਾਲਸਾ ਨੇ ਦੱਸਿਆ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਆਉਣ ਵਾਲੇ ਸੀਸ ਭੇਂਟ ਨਗਰ ਕੀਰਤਨ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੂਰਨ ਹਮਾਇਤ ਅਤੇ ਇਸ ਨੂੰ ਲੋਕਾਂ ਤੇ ਸਮੇਂ ਦੀ ਲੋੜ ਵਾਲਾਂ ਦੱਸਿਆ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਸ੍ਰੀ ਆਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸਹਾਦਤੀ ਗ੍ਰਿਫਤਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਿਹੰਗ ਸਿੰਘ ਜਥੇਬੰਦੀਆਂ ਨੂੰ ਆਗਰੇ ਤੋਂ ਦਿੱਲੀ ਤੱਕ ਨਗਰ ਕੀਰਤਨ ਸਜਾਉਣ ਦੀ ਮਨਜ਼ੂਰੀ ਤੇ ਹਰ ਤਰ੍ਹਾਂ ਦਾ ਸੰਯੋਗ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ,ਇਸ ਵਕਤ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਤੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਤੋਂ ਇਲਾਵਾ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ, ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ, ਜਥੇਦਾਰ ਬਾਬਾ ਤਰਸੇਮ ਸਿੰਘ ਰੰਘੜਨੰਗਲ, ਬਾਬਾ ਰਾਜਾ ਸਿੰਘ ਵੱਲਾ, ਬਾਬਾ ਨਰਿੰਦਰ ਸਿੰਘ ਵੱਲਾ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨ ਹਾਜ਼ਰ ਸਨ ।