ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ
ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਡੋਰ-ਟੂ-ਡੋਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ – ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਡੇਰਾ ਬਾਬਾ ਨਾਨਕ, ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– – ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਆਪਣੇ ਦਫ਼ਤਰ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਰੰਧਾਵਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨੇ ਸਰਕਾਰ ਦਾ ਏਜੰਡਾ ਹੈ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਹੱਲ ਕਰਵਾਉਣੀਆਂ ਉਨ੍ਹਾਂ ਦਾ ਫ਼ਰਜ਼ ਹੈ ਅਤੇ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਸਰਕਾਰ ਤੁਹਾਡੇ ਦੁਆਰ” ਯੋਜਨਾ ਚਲਾਈ ਜਾ ਰਹੀ ਹੈ ਜਿਸ ਸਦਕਾ ਹੁਣ ਸੂਬਾ ਵਾਸੀਆਂ ਨੂੰ ਡੋਰ-ਟੂ-ਡੋਰ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਆਪਣੇ ਘਰ ਬੈਠੇ ਹੀ 1076 ਨੰਬਰ ਡਾਇਲ ਕਰਕੇ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਡਾਇਲ 1076 ਰਾਹੀਂ ਲੋਕ ਆਪਣਾ ਸਮਾਂ ਸਲਾਟ ਬੁੱਕ ਕਰਕੇ ਆਪਣੀ ਦਹਿਲੀਜ਼ ਤੇ ਸੇਵਾ ਪ੍ਰਾਪਤ ਕਰ ਰਹੇ ਹਨ ਅਤੇ ਹੁਣ ਉਨ੍ਹਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਲੈਣ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਅਜਿਹਾ ਹੋਣ ਨਾਲ ਲੋਕਾਂ ਨੂੰ ਜਿੱਥੇ ਵੱਡੀ ਸਹੂਲਤ ਮਿਲੀ ਹੈ ਓਥੇ ਉਨ੍ਹਾਂ ਦਾ ਕੀਮਤੀ ਸਮਾਂ ਵੀ ਬਚ ਰਿਹਾ ਹੈ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਜਿੱਥੇ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਗਏ ਹਨ ਓਥੇ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਦੇ ਕੇ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 90 ਫ਼ੀਸਦੀ ਤੋਂ ਵੱਧ ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕ ਬਿਜਲੀ ਬਿੱਲਾਂ ਉੱਪਰ ਖ਼ਰਚ ਹੋਣ ਵਾਲੀ ਰਕਮ ਨੂੰ ਆਪਣੇ ਪਰਿਵਾਰ ਦੀ ਹੋਰ ਬਿ
ਤਰੀ ਲਈ ਖ਼ਰਚ ਰਹੇ ਹਨ।