ਫਿਲੌਰ, ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)– ਦੋਆਬਾ ਖੇਤਰ’ਚ ਧਾਰਮਿਕ ਸਮਾਜਿਕ ਤੇ ਸਮਾਜ ਭਲਾਈ ਕੰਮਾਂ’ਚ ਮੋਹਰੀ ਜਾਣੇ ਜਾਂਦੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਦੇ ਮੁਖੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਵੱਲੋਂ ਹਰ ਮਹੀਨੇ ਦੇ ਜੇਠੇ ਐਤਵਾਰ ਨੂੰ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਲੜੀਵਾਰ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੀ ਇੱਕ ਧਰਮੀ ਲਹਿਰ ਚਲਾਈ ਹੋਈ ਹੈ ਅਤੇ ਇਸੇ ਹੀ ਲਹਿਰ ਦੀ ਕੜੀ ਤਹਿਤ ਅੱਜ ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਵਿਖੇ 20 ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਅਖੰਡ ਪਾਠ ਸ਼ਰਧਾਲੂਆਂ ਨੂੰ ਹੁਕਮਨਾਮੇ ਦਿਤੇ ਗਏ ਤੇ ਸਨਮਾਨਿਤ ਵੀ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਲੜੀਵਾਰ 20 ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹਜ਼ੂਰੀ ਰਾਗੀ ਭਾਈ ਰਿੰਕੂ ਸਿੰਘ ਤੇ ਉਨ੍ਹਾਂ ਦੇ ਕੀਰਤਨੀ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾਉਣ ਤੋਂ ਬਾਅਦ ਹੋਈ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਹੁਕਮਨਾਮੇ ਦੀ ਕਥਾ ਵਿਚਾਰ ਕਰਦਿਆਂ ਸੰਗਤਾਂ ਨੂੰ ਅੰਮ੍ਰਿਤ ਵੇਲੇ ਦੇ ਨਿੱਤਨੇਮ ਨੂੰ ਆਪਣੇ ਸੰਸਾਰੀ ਜੀਵਨ ਵਿੱਚ ਲਾਗੂ ਕਰਨ ਦੀ ਬੇਨਤੀ ਕਰਦਿਆਂ ਕਿਹਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਰਸੇ ਨਦੀ ਤੇ ਅੰਮ੍ਰਿਤ ਵੇਲੇ ਨੂੰ ਤਰਜ਼ੀਹ ਦੇਂਦਿਆਂ ਸਭ ਕੁਝ ਲੁੱਟਾ ਦਿੱਤਾ ਇਸ ਕਰਕੇ ਰੋਜ਼ਾਨਾ ਨਿੱਤਨੇਮ ਨੂੰ ਯਕੀਨੀ ਬਣਾਓ,ਜੋ ਸਾਰੇ ਸੁੱਖਾਂ ਨੂੰ ਦੇਣ ਸਮਰਥਾ ਰੱਖਦਾ ਹੈ ਭਾਈ ਖਾਲਸਾ ਨੇ ਦੱਸਿਆ ਸਮਾਗਮ ਵਿੱਚ ਡੇਢ ਦਰਜਨ ਤੋਂ ਵੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਕਈ ਸੰਪ੍ਰਦਾਵਾਂ ਦੇ ਸੰਤਾਂ ਨੇ ਹਾਜ਼ਰੀ ਲਵਾਈ ਅਤੇ ਸਰਬੱਤ ਦੇ ਭਲੇ ਦੀਆਂ ਅਰਦਾਸਾਂ ਕੀਤੀਆਂ, ਸਮੂਹ ਧਾਰਮਿਕ ਬੁਲਾਰਿਆਂ, ਅਖੰਡ ਪਾਠ ਸ਼ਰਧਾਲੂਆਂ ਤੇ ਸੰਤਾਂ ਮਹਾਪੁਰਸ਼ਾਂ ਨੂੰ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਸੰਤ ਬਾਬਾ ਜਰਨੈਲ ਸਿੰਘ ਜੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੇ ਗੁਰ ਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਛਕਿਆ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਕਟਰ ਅਮਰਜੋਤ ਸਿੰਘ ਸੰਧੂ , ਬੀਬੀ ਕਰਮਜੀਤ ਕੌਰ ਸੰਧੂ,ਭਾਈ ਹਰਜੀਤ ਸਿੰਘ ਹਜ਼ੂਰੀ ਰਾਗੀ,ਭਾਈ ਗੁਰਮੇਲ ਸਿੰਘ ਬਾਬਾ ਦਾਰਾ ਸਿੰਘ ਤੋਂ ਇਲਾਵਾ ਸੈਂਕੜੇ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ ।