ਗੁਰਦਾਸਪੁਰ, 31 ਦਸੰਬਰ (ਸਰਬਜੀਤ ਸਿੰਘ)–ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸੋਗ ਅਤੇ ਸ਼ਾਂਤਮਈ ਧਾਰਮਿਕ ਦਿਹਾੜੇ ਨੂੰ ਮਨਾਉਣ ਲਈ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਗੁਰੂਘਰਾਂ’ਚ ਸਾਦੇ ਲੰਗਰ ਅਤੇ ਮਿੱਠੇ ਭੋਜਨ ਦੀ ਮਨਾਹੀ ਦੇ ਨਾਲ ਨਾਲ ਰੋਜ਼ਾਨਾ ਪਾਠ ਕਰਨ ਦੇ ਹੁਕਮ ਦਿੱਤੇ ਗਏ ਸਨ, ਜਿਸ ਨੂੰ ਹਰ ਸਿੱਖ ਨੇ ਮੰਨਿਆ ਅਤੇ ਇਸੇ ਨੀਤੀ ਤਹਿਤ ਅਗਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਖਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਜਨਵਰੀ ਦੇ ਪਹਿਲੇ ਹਫ਼ਤੇ ਤੋਂ ਬਾਅਦ ਕਿਸੇ ਵੀ ਇੱਕ ਤਰੀਕ ਦਾ ਐਲਾਨ ਕਰ ਦੇਂਦੇ, ਤਾਂ ਸਿੱਖ ਕੌਮ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸੋਗਮਈ ਪ੍ਰੋਗਰਾਮਾਂ ਦੇ ਨਾਲ ਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਖੁਸ਼ੀਆਂ ਭਰਿਆ ਪ੍ਰਕਾਸ਼ ਦਿਹਾੜਾ ਪੂਰੇ ਵਾਜਿਆਂ ਗਾਜਿਆ ਅਤੇ ਆਸਿਤਬਾਜੀ ਪਟਾਕੇ ਚਲਾ ਕੇ ਮਨਾਉਣ ਲਈ ਮਜਬੂਰ ਨਾ ਹੋਣਾ ਪੈਂਦਾ , ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਦੋਹੇ ਧਿਰਾਂ ਜੁਮੇਵਾਰ ਹਨ ,ਜਿਨ੍ਹਾਂ ਨੇ ਇਹ ਵਿਚਾਰਿਆ ਹੀ ਨਹੀਂ ਅਤੇ ਇਸ ਵੱਡੀ ਭੁੱਲ ਅਣਗਹਿਲੀ ਵਾਲੇ ਵਰਤਾਰੇ ਦਾ ਸ਼ਰਧਾ ਭਾਵਨਾਵਾਂ ਰੱਖਣ ਵਾਲੀਆਂ ਸੰਗਤਾਂ ਵੱਲੋਂ ਤਿਖਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਅਤੇ ਸੰਗਤਾਂ ਇਹ ਮੰਗ ਕਰ ਰਹੀਆਂ ਹਨ ,ਕਿ ਭਵਿੱਖ ਵਿਚ ਅਜਿਹੀ ਗਲਤ ਨੂੰ ਦਰੁਸਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਤੋਂ ਲੋਕਾਂ ਦੀ ਮੰਗ ਅਨੁਸਾਰ ਇਹ ਮੰਗ ਕਰਦੀ ਹੈ ,ਕਿ ਭਵਿੱਖ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਖੁਸ਼ੀਆਂ ਤੇ ਚਾਵਾਂ ਨਾਲ ਮਨਾਉਣ ਲਈ ਜਨਵਰੀ ਦੇ ਪਹਿਲੇ ਹਫ਼ਤੇ ਤੋਂ ਬਾਅਦ ਕੋਈ ਵੀ ਇੱਕ ਤਰੀਕ ਦਾ ਐਲਾਨ ਕਰਨ ਦੀ ਲੋੜ ਤੇ ਜ਼ੋਰ ਦੇਣ, ਤਾਂ ਕਿ ਸਿੱਖ ਸੰਗਤਾਂ ਨੂੰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੇ ਸੋਗ ਤੇ ਸ਼ਾਂਤਮਈ ਧਾਰਮਿਕ ਪ੍ਰੋਗਰਾਮਾਂ ਦੇ ਨਾਲ ਹੀ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਖੁਸ਼ੀਆਂ ਭਰੇ ਮਾਹੌਲ’ਚ ਮਨਾਉਣ ਲਈ ਮਜਬੂਰ ਨਾਂ ਹੋਣਾ ਪਵੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਖੁਸ਼ੀਆਂ ਭਰੇ ਮਾਹੌਲ’ਚ ਮਨਾਉਣ ਵਾਲੇ ਵਰਤਾਰੇ ਨੂੰ ਬਦਲ ਕੇ ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ ਤੋਂ ਬਾਅਦ ਕਿਸੇ ਇੱਕ ਤਰੀਕ ਦਾ ਐਲਾਨ ਕਰਨ ਦੀ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਤੋਂ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਭਾਈ ਖਾਲਸਾ ਕਿਹਾ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸੋਗਮਈ ਧਾਰਮਿਕ ਮਾਹੌਲ’ਚ ਮਨਾਉਣ ਲਈ ਜਥੇਦਾਰ ਸਾਹਿਬ ਵਲੋਂ ਸਾਦੇ ਤੇ ਮਿਠੇ ਤੋਂ ਰਹਿਤ ਲੰਗਰ ਬਣਾਉਣ ਵਾਲੇ ਹੁਕਮ ਹਦਾਇਤ ਮਰਯਾਦਾ ਅਨੁਕੂਲ ਸਨ, ਜਿਸ ਨੂੰ ਸਮੁੱਚੇ ਸਿੱਖ ਜਗਤ ਨੇ ਮੰਨਿਆ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਤੋਂ ਮੰਗ ਕਰਦੀ ਹੈ ,ਕਿ ਉਹ ਅਜਿਹੇ ਹੁਕਮਾਂ ਤਹਿਤ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਖੁਸ਼ੀਆਂ ਭਰਿਆ ਪ੍ਰਕਾਸ਼ ਦਿਹਾੜਾ ਸਮੁੱਚੇ ਸਿੱਖ ਜਗਤ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮਗਰੋਂ ਜਨਵਰੀ ਦੇ ਪਹਿਲੇ ਹਫ਼ਤੇ ਤੋਂ ਬਾਅਦ ਕਿਸੇ ਇੱਕ ਤਰੀਕ ਦਾ ਐਲਾਨ ਕਰਨ, ਤਾਂ ਕਿ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਇਕ ਹੀ ਦਿਨ ਮਨਾਂ ਸਕਣ ਅਤੇ ਵੱਖ ਵੱਖ ਤਰੀਕਾਂ ਤੇ ਮਨਾਉਣ ਵਾਲੇ ਵਰਤਾਰੇ ਨੂੰ ਬਦਲਿਆਂ ਜਾ ਸਕੇ ਇਸ ਮੰਗ ਦੀ ਤਰਨਾ ਦਲ ਖਾਪੜਖੇੜੀ ਦੇ ਜਥੇਦਾਰ ਦਲਬੀਰ ਸਿੰਘ ਖਾਪੜਖੇੜੀ ਮੀਤ ਜਥੇਦਾਰ ਬਾਬਾ ਸੋਨੀ , ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਖਾਲਸਾ ਕਮਾਲਕੇ ਮੋਗਾ ਭਾਈ ਸਵਰਨਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਕੇਵਲ ਸਿੰਘ ਬਾਬਾ ਬਕਾਲਾ ਸਾਹਿਬ ਭਾਈ ਅਰਸ਼ਦੀਪ ਸਿੰਘ ਤੋਂ ਇਲਾਵਾ ਕਈ ਸੰਗਤਾਂ ਹਨ।