ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)–ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ 18 ਤੋਂ 26 ਮਈ 2023 ਤੱਕ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਦੱਸਿਆ ਕਿ 18 ਮਈ ਨੂੰ ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਕਾਹਨੂੰਵਾਨ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ 19 ਮਈ ਨੂੰ ਧਾਰੀਵਾਲ ਅਤੇ ਕਾਦੀਆਂ, 24 ਮਈ ਨੂੰ ਫ਼ਤਹਿਗੜ੍ਹ ਚੂੜੀਆਂ ਤੇ ਬਟਾਲਾ, 25 ਮਈ ਨੂੰ ਡੇਰਾ ਬਾਬਾ ਨਾਨਕ ਅਤੇ ਕਲਾਨੌਰ ਅਤੇ 26 ਮਈ ਨੂੰ ਗੁਰਦਾਸਪੁਰ ਅਤੇ ਦੀਨਾਨਗਰ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਏ ਜਾਣਗੇ।
ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਕਿਸਾਨ ਸਿਖਲਾਈ ਕੈਂਪਾਂ ਵਿੱਚ ਭਾਗ ਲੈ ਕੇ ਸਾਉਣੀਆਂ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ।