ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਵਿਰੋਧੀਆਂ ਨੀਤੀਆਂ ਨੂੰ ਭਾਂਜ ਦੇਣ ਲਈ ਅਗਨੀਪੱਥ ਯੋਜਨਾ ਨੂੰ ਰੱਦ ਕਰਵਾਉਣ ਲਈ ਅਤੇ ਕਿਸਾਨ ਮੋਰਚੇ ਦੀਆਂ ਹੱਕੀ ਮੰਗਾਂ ਨੂੰ ਮਨਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 31 ਜੁਲਾਈ 2022 ਨੂੰ ਸਵੇਰੇ 11 ਵਜੇ ਤੋਂ ਲੈ ਕੇ 3 ਵਜੇ ਤੱਕ ਕਿਲਾ ਰਾਏਪੁਰ ਰੇਲਵੇ ਸਟੇਸ਼ਨ ’ਤੇ ਪਹੁੰਚ ਕੇ ਚੱਕਾ ਜਾਮ ਕੀਤਾ ਜਾਵੇਗਾ। ਇਸ ਵਿੱਚ ਸੰਯੁਕਤ ਮੋਰਚੇ ਤੋਂ ਇਲਾਵਾ ਹੋਰ ਵੀ ਜਨਤਕ ਜੱਥੇਬੰਦੀਆਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ।