ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)—ਸੁਖਵਿੰਦਰ ਸਿੰਘ ਆਜ਼ਾਦ ਢਿੱਲਵਾਂ ਨੇ ਦੱਸਿਆ ਕਿ ਬੇਰੁਜ਼ਗਾਰ ਜਥੇਬੰਦੀਆਂ ਦੀਆਂ ਸਾਂਝੀਆਂ ਮੰਗਾਂ ਨੂੰ ਲੈਕੇ,ਖਾਸ ਕਰਕੇ ਸਾਰੀਆਂ ਖਾਲੀ ਅਸਾਮੀਆਂ ਅਤੇ ਉਮਰ ਹੱਦ ਛੋਟ ਦੀ ਮੰਗ ਨੂੰ ਲੈਕੇ 7 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ,ਬੇਰੁਜ਼ਗਾਰ ਬੀ ਐਡ ਟੈਟ ਪਾਸ (ਸਾਰੇ ਵਿਸ਼ਿਆਂ ਦੇ) ਅਧਿਆਪਕ, ਈ ਟੀ ਟੀ ਟੈਟ ਪਾਸ ਅਧਿਆਪਕ, ਬੇਰੁਜ਼ਗਾਰ ਡੀ ਪੀ ਈ,ਬੇਰੁਜ਼ਗਾਰ ਪੀ ਟੀ ਆਈ, ਬੇਰੁਜ਼ਗਾਰ ਪੁਲਿਸ ਭਰਤੀ ਓਵਰ ਏਜ਼ ਨੌਜਵਾਨ ਆਦਿ ਸਭਨਾਂ ਨੂੰ ਬੇਨਤੀ ਹੈ ਕਿ ਉਹ ਮੇਰੇ ਨਾਲ ਸੰਪਰਕ ਕਰਨ।