ਫਿਰੋਜ਼ਪੁਰ ਵਿਜੈ ਲੈਸ ਵੱਲੋਂ ਮੋਗਾ ਜ਼ਿਲ੍ਹੇ ਦੇ ਕੋਟ ਈਸਾ ਖਾਂ ਥਾਣੇ ਦੀ ਐਸ ਐਚ ਓ ਸੁਨੀਤਾ ਨੂੰ ਰੰਗੇ ਹੱਥੀਂ 50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤੇ ਜਾਣ ਨਾਲ ਖਾਕੀ ਇੱਕ ਵਾਰ ਫਿਰ ਹੋਈ ਦਾਗ਼ਦਾਰ- ਭਾਈ ਵਿਰਸਾ ਸਿੰਘ ਖ਼ਾਲਸਾ

ਮੋਗਾ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੀ ਆਪ ਸਰਕਾਰ ਨੇ ਰਿਸ਼ਵਤਖੋਰੀ ਨੂੰ ਬੰਦ ਕਰਨ ਦਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਪਰ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ ਪੰਜਾਬ ਵਿਚੋਂ ਰਿਸ਼ਵਤਖੋਰੀ ਬੰਦ ਕਰਨ ‘ਚ ਬੁਰੀ ਤਰ੍ਹਾਂ ਅਸਫ਼ਲ ਨਜ਼ਰ ਆ ਰਹੀ ਹੈ ਕਿਉਂਕਿ ਰਾਜ ਵਿੱਚ ਵੱਡੇ ਵੱਡੇ ਰਾਜਨੀਤਕ ਲੀਡਰਾਂ, ਵੱਡੇ ਵੱਡੇ ਪੁਲਿਸ ਅਧਿਕਾਰੀਆਂ ਵੱਲੋਂ […]

Continue Reading

ਭਾਰਤੀ ਜਨਤਾ ਪਾਰਟੀ ਦੇ ਆਗੂ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਆਉਣ ਵਾਲੇ ਲੋਕਾਂ ਦਾ ਪਤਾ ਕਰਨ ਲਈ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਪੁਰ, 28 ਸਤੰਬਰ (ਸਰਬਜੀਤ ਸਿੰਘ)– ਸੂਬੇ ‘ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਧਮਕੀਆਂ ਦੇ ਕੇ ਫਿਰੌਤੀ ਵਸੂਲਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਰੁਝਾਨ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਇਸੇ ਕੜੀ ਦਰਮਿਆਨ ਭਾਰਤੀ ਜਨਤਾ ਪਾਰਟੀ ਦੇ ਆਗੂ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਇਹ ਧਮਕੀ ਪਾਕਿਸਤਾਨ ਤੋਂ ਵਟਸਐਪ […]

Continue Reading

ਰਮਨ ਬਹਿਲ ਨੇ ਭੱਠਾ ਕਾਲੋਨੀ, ਹਰਦੋਬਥਵਾਲਾ ਕਾਲੋਨੀ ਅਤੇ ਕਾਲਜ ਰੋਡ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਮਿੰਨੀ ਬਾਈਪਾਸ ਸਮੇਤ ਵੱਖ-ਵੱਖ ਸੜਕਾਂ ਦੀ ਉਸਾਰੀ ਤੇ ਮੁਰੰਮਤ, ਨਵੀਂ ਜਲ ਸਪਲਾਈ ਅਤੇ ਹਰੀਜਨ ਧਰਮਸ਼ਾਲਾ ਦੇ ਨਵੀਨੀਕਰਨ ਦੇ ਕੰਮ ਹੋਣਗੇ- ਰਮਨ ਬਹਿਲ ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਅੱਜ ਭੱਠਾ ਕਾਲੋਨੀ, ਹਰਦੋਬਥਵਾਲਾ ਕਾਲੋਨੀ ਅਤੇ ਕਾਲਜ ਰੋਡ ਵਿਖੇ ਇੱਕੋ ਦਿਨ ਵਿੱਚ ਵੱਖ-ਵੱਖ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ […]

Continue Reading

ਗੁਰਦਾਸਪੁਰ ਦੀ ਇਤਿਹਾਸਕ ਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲ ਕੇ ਜ਼ਿਲ੍ਹੇ ਨੂੰ ਨੈਸ਼ਨਲ ਟੂਰਿਜ਼ਮ ਹੱਬ ਵਜੋਂ ਵਿਕਸਿਤ ਕਰਨ ਦੀਆਂ ਵਿਸ਼ਾਲ ਸੰਭਾਵਨਾਵਾਂ: ਡਾ. ਅਸ਼ਵਨੀ ਕੁਮਾਰ ਭੱਲਾ

ਵਰਲਡ ਟੂਰਿਜ਼ਮ ਡੇ ਮੌਕੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਸ਼ੇਸ਼ ਸੈਮੀਨਾਰ ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)—ਵਰਲਡ ਟੂਰਿਜ਼ਮ ਡੇ ਦੇ ਮੌਕੇ ’ਤੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਐੱਨ.ਐੱਸ.ਐੱਸ. ਯੂਨਿਟ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ (ਆਈ.ਆਈ.ਸੀ.) ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਯੋਗ ਅਗਵਾਈ ਹੇਠ […]

Continue Reading

ਗੋਇੰਦਵਾਲ ਸਾਹਿਬ ਦੇ ਚੱਲ ਰਹੇ ਇਤਿਹਾਸਕ ਜੋੜ ਮੇਲੇ ਦੇ ਆਖਰੀ ਦਿਨ ਦਸਮੇਸ਼ ਤਰਨਾ ਦਲ ਨੇ ਸ਼ਾਨਦਾਰ ਮਹੱਲਾ ਦਾ ਪ੍ਰਦਰਸ਼ਨ ਕਰਕੇ ਸੰਗਤਾਂ ਨੂੰ ਪੁਰਾਤਨ ਗੁਰ ਵਿਰਸੇ ਇਤਿਹਾਸ ਨਾਲ ਜੋੜਿਆ : ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਤਰਨਤਾਰਨ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)–ਗੋਇੰਦਵਾਲ ਸਾਹਿਬ ਦੇ ਚੱਲ ਰਹੇ ਇਤਿਹਾਸਕ ਜੋੜਮੇਲੇ ਦੇ ਆਖਰੀ ਦਿਨ ਦਸਮੇਸ਼ ਤਰਨਾ ਦਲ ਨੇ ਦਲਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਅਖੰਡ ਪਾਠ ਸਾਹਿਬ ਆਰੰਭ ਕਰਵਾਏ ਪਗਏ, ਧਾਰਮਿਕ ਦੀਵਾਨ ਸਜਾਏ ਗਏ, […]

Continue Reading

ਸਵੀਪ ਤਹਿਤ ਦੀਨਾਨਗਰ ਵਿਖੇ ਵੋਟਰ ਜਾਗਰੂਕਤਾ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਸਵੀਪ ਪ੍ਰੋਗਰਾਮ ਕਰਵਾਇਆ ਗਿਆ

ਮਜਬੂਤ ਲੋਕਤੰਤਰ ਲਈ ਹਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ: ਐਸ.ਡੀ.ਐਮ. ਗਗਨਦੀਪ ਸਿੰਘ ਦੀਨਾਨਗਰ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)— ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਯ ਉੱਪਲ ਦੀ ਅਗਵਾਈ ਵਿੱਚ ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਸਵੀਪ  ਰਾਜੇਸ਼ ਕੁਮਾਰ ਸ਼ਰਮਾ ਦੇ ਸਹਿਯੋਗ ਨਾਲ ਐਸ.ਐਸ.ਐਮ. ਕਾਲਜ […]

Continue Reading

ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ -ਡਾ ਸੁਨੀਲ ਤਰਗੋਤਰਾ

ਪੜਾਅਵਾਰ ਰੋਸ ਕਰਦਿਆਂ 9 ਅਕਤੂਬਰ ਨੂੰ ਧੂਰੀ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ  ਮਹਾਂ ਰੋਸ ਰੈਲੀ। ਰੂਪਨਗਰ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਵੱਲੋਂ ਜਾਰੀ ਕੀਤੇ ਗਏ ਸੰਘਰਸ਼ ਪ੍ਰੋਗਰਾਮ […]

Continue Reading

ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ, ਗਿਆਨੇਸ਼ ਕੁਮਾਰ ਨੂੰ ਜੇਲ੍ਹ ਭੇਜਣ ਦੀ ਮੰਗ-ਸੁਖਦਰਸ਼ਨ ਸਿੰਘ ਨੱਤ

ਜੰਤਰ ਮੰਤਰ ਉਤੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਬਹੁਤ ਸਾਰੇ ਸਮਾਜਿਕ ਅਤੇ ਸਿਆਸੀ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਦਾ ਸਖ਼ਤ ਵਿਰੋਧ ਮੋਦੀ ਸਰਕਾਰ ਅਜਿਹੇ  ਹੱਥਕੰਡਿਆਂ ਨਾਲ ਦੇਸ਼ ਦੀ ਜਨਤਾ ਦੇ ਵਿਰੋਧ ਨੂੰ ਠੱਲ੍ਹ ਨਹੀਂ ਪਾ ਸਕਦੀ ਮਾਨਸਾ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਅਤੇ ਹੋਰ ਸੰਗਠਨਾਂ ਨੇ ਦੇਸ਼ ਧ੍ਰੋਹੀ ਮੁੱਖ ਚੋਣ ਕਮਿਸ਼ਨਰ […]

Continue Reading

ਸਵਰਗੀ ਖੁਸ਼ਹਾਲ ਬਹਿਲ ਦੀ ਯਾਦ ਵਿੱਚ ਕ੍ਰਿਕਟ ਟੂਰਨਾਮੈਂਟ ਸ਼ੁਰੂ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ: ਗੁਰਦੀਪ ਸਿੰਘ ਰੰਧਾਵਾ ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)- ਸਵਰਗੀ ਖੁਸ਼ਹਾਲ ਬਹਿਲ ਦੀ ਯਾਦ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਗੁਰਦਾਸਪੁਰ ਦੇ ਕ੍ਰਿਕਟ ਮੈਦਾਨ ਵਿੱਚ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਵਿੱਚ ਲਗਭਗ 16 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਮੌਕੇ ਵਿਧਾਨ […]

Continue Reading

ਜੰਤਰ ਮੰਤਰ ਉਤੇ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈਕੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਬਹੁਤ ਸਾਰੇ ਸਮਾਜਿਕ ਅਤੇ ਸਿਆਸੀ ਆਗੂਆਂ ਨੂੰ ਹਿਰਾਸਤ ਵਿੱਚ ਲਿਆ-ਸੁਖਦਰਸ਼ਨ ਸਿੰਘ ਨੱਤ

ਲਿਬਰੇਸ਼ਨ ਵਲੋਂ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੀ ਸਖ਼ਤ ਨਿੰਦਾ – ਮੋਦੀ ਸਰਕਾਰ ਅਜਿਹੇ ਜਮਹੂਰੀਅਤ ਵਿਰੋਧੀ ਹੱਥਕੰਡਿਆਂ ਨਾਲ ਦੇਸ਼ ਦੀ ਜਨਤਾ ਦੇ ਵਿਰੋਧ ਨੂੰ ਠੱਲ੍ਹ ਨਹੀਂ ਪਾ ਸਕਦੀ ਮਾਨਸਾ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਅਤੇ ਹੋਰ ਸੰਗਠਨਾਂ ਨੇ ਦੇਸ਼ ਧ੍ਰੋਹੀ ਮੁੱਖ ਚੋਣ ਕਮਿਸ਼ਨਰ ਖਿਲਾਫ ਕੇਸ ਦਰਜ ਕਰਨ ਦੀ ਮੰਗ ਨੂੰ ਲੈਕੇ ਦਿੱਲੀ ਜੰਤਰ […]

Continue Reading