ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ, ਸੁਣੀ ਹਵਾਲਾਤੀਆਂ ਅਤੇ ਕੈਦੀਆਂ ਦੀ ਸਮੱਸਿਆਵਾਂ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)–) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਕੇਂਦਰੀ “ਅਧੀਨ ਅਦਾਲਤਾਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅਪੀਲਾਂ ਦਾਇਰ ਨਾ ਕਰਨ ਵਾਲੇ ਦੋਸ਼ੀਆਂ ਦੀ ਪਛਾਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਵਿੱਚ […]

Continue Reading

ਐੱਸ.ਡੀ.ਐੱਮ ਵੱਲੋਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮਹੁੱਈਆ ਕਰਵਾਉਣ ਲਈ ਨੋਡਲ ਅਫਸਰ ਨਾਲ ਕੀਤੀ ਮੀਟਿੰਗ

ਨੋਡਲ ਅਫਸਰ ਵੱਖ- ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮੁਹੱਈਆ ਕਰਾਉਣ ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)–ਕਰਮਜੀਤ ਸਿੰਘ, ਐਸ.ਡੀ.ਐਮ. ਗੁਰਦਾਸਪੁਰ ਵਲੋਂ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਲੋਂੜੀਦੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਨੇ ਨੋਡਲ ਅਫਸਰਾਂ […]

Continue Reading

ਏਡੀਸੀ ਵੱਲੋਂ ਬਲਾਕ ਧਾਰੀਵਾਲ ਦੇ ਪਿੰਡ ਸੋਹਲ ਅਤੇ ਬਿਧੀਪੁਰ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ )— ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਬਲਾਕ ਧਾਰੀਵਾਲ ਦੇ ਪਿੰਡ ਸੋਹਲ ਅਤੇ ਬਿਧੀਪੁਰ ਦਾ […]

Continue Reading

ਪੰਚਾਇਤੀ ਚੋਣਾ 2024 ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਗੁਰਦਾਸਪੁਰ ਦੇ 200 ਲਾਇਸੰਸ ਧਾਰਕਾਂ ਦੇ ਹਥਿਆਰ ਜਮ੍ਹਾਂ ਕਰਵਾਏ

ਉਮਾ ਸ਼ੰਕਰ ਗੁਪਤਾ, ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈਗੁਰਦਾਸਪੁਰ,10 ਅਕਤੂਬਰ (ਸਰਬਜੀਤ ਸਿੰਘ)– ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਉਮਾ ਸ਼ੰਕਰ ਗੁਪਤਾ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਸੁਰਿੰਦਰ ਸਿੰਘ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ, ਜੁਗਰਾਜ ਸਿੰਘ, ਪੁਲਸ ਕਪਤਾਨ (ਹੈੱਡਕੁਆਰਟਰ), ਗੁਰਦਾਸਪੁਰ ਅਤੇ ਜਸਵੰਤ […]

Continue Reading

ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ- ਕੈਬਨਿਟ ਮੰਤਰੀ ਮੁੰਡੀਆ

ਸੈਣੀ ਸਭਾ ਗੁਰਦਾਸਪੁਰ ਦਾ ਵਫਦ ਵੱਲੋਂ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨਾਲ ਗੱਲਬਾਤ ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਭ ਵਰਗਾਂ ਦੇ ਲੋਕਾਂ ਦੀਆਂ ਭਲਾਈ ਲਈ ਵਚਨਬੱਧ ਹੈ। ਇਹ ਗੱਲ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ […]

Continue Reading

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਗੁਰਦਾਸਪੁਰ ਵਿਖੇ ਜਾ ਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਿਹਾ-ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਗੁਰਦਾਸਪੁਰ ਵਿਖੇ ਜਾ ਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਲਈ।ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ […]

Continue Reading

11 ਅਕਤੂਬਰ ਨੂੰ ਇਨ੍ਹਾਂ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਗੁਰਦਾਸਪੁਰ ਦਿਹਾਤੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ 132 ਕੇ.ਵੀ ਸਬ ਸਟੇਸ਼ਨ ਗੁਰਦਾਸਪੁਰ ਦੀ ਜਰੂਰੀ ਮੁਰੰਮਤ ਕਾਰਨ 11 ਕੇ.ਵੀ ਮੀਰਪੁਰ ਫੀਡਰ ਦੀ ਬਿਜਲੀ ਸਪਲਾਈ 11 ਅਕਤੂਬਰ ਦਿਨ ਸ਼ੁਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ। ਜਿਸ […]

Continue Reading

ਚੋਣ ਨਤੀਜ਼ਿਆਂ ਤੋਂ ਜਨਤਾ ਦੀ ‘ਫਾਸ਼ੀਵਾਦ ਵਿਰੋਧੀ ਭਾਵਨਾ’ ਅਤੇ ਵਿਰੋਧੀ ਧਿਰ ਵੱਲੋਂ ਇਸਦੀ ਵਰਤੋਂ ਕਰਨ ਵਿੱਚ ਅਸਫ਼ਲਤਾ ਉਜਾਗ਼ਰ ਹੋਈ-ਲਾਭ ਸਿੰਘ ਅਕਲੀਆ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਲਾਭ ਸਿੰਘ ਅਕਲੀਆ , ਸੂਬਾ ਸਕੱਤਰ ਸੀ ਪੀ ਆਈ (ਐਮ ਐਲ) ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਚੋਣ ਨਤੀਜ਼ੇ ਧਾਰਾ 370 ਨੂੰ ਰੱਦ ਕਰਨ ਅਤੇ ਮੋਦੀ ਸਰਕਾਰ ਦੀਆਂ ਫਾਸ਼ੀਵਾਦੀ ਨੀਤੀਆਂ ਦੇ ਖ਼ਿਲਾਫ਼ ਜਨਤਾ ਦਾ ਢੁੱਕਵਾਂ ਫ਼ੈਸਲਾ ਹੈ, ਬਹੁਤ ਹੀ ਉਤਸ਼ਾਹ ਜਨਕ ਹੈ ਅਤੇ ਖ਼ਾਸ ਕਰਕੇ ਜੰਮੂ […]

Continue Reading

ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਨਾ ਰੋਕਣ ਕਾਰਨ 7 ਪਿੰਡਾਂ ਦੇ ਨੰਬਰਦਾਰਾਂ ਨੂੰ ਨੋਟਿਸ ਜਾਰੀ

ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਨੂੰ ਇੰਨਬਿੰਨ ਲਾਗੂ ਕੀਤਾ ਜਾਵੇਗਾ ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਅਤੇ ਇਸ ਮੁਹਿੰਮ ਵਿੱਚ ਢਿੱਲਮੱਠ […]

Continue Reading

ਏ.ਡੀ.ਜੀ.ਪੀ ਦੀ ਨਿਗਰਾਨੀ ਅਤੇ ਐਸ.ਐਸ.ਪੀ ਗੁਰਦਾਸਪੁਰ ਦੀ ਅਗਵਾਈ ਹੇਠ ਗੁਰਦਾਸਪੁਰ ਪੁਲਸ ਵੱਲੋਂ ਚਲਾਇਆ ਗਿਆ ਸਪੈਸ਼ਲ ਸਰਚ ਓਪਰੇਸ਼ਨ

ਸਮੂਹਿਕ ਸਹਿਯੋਗ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕੀਤਾ ਜਾਵੇਗਾ-ਏ.ਡੀ.ਜੀ.ਪੀਗੁਰਦਾਸਪੁਰ, 9 ਅਕਤੂਬਰ ( ਸਰਬਜੀਤ ਸਿੰਘ )-ਪੰਜਾਬ ਸਰਕਾਰ ਅਤੇ ਡੀ.ਜੀ.ਪੀ, ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜਿਲ੍ਹਾ ਗੁਰਦਾਸਪੁਰ ਵਿਖੇ ਸੁਰਿੰਦਰਪਾਲ ਸਿੰਘ ਪਰਮਾਰ, ਆਈ.ਪੀ.ਐਸ, ਵਧੀਕ ਡਾਇਰੈਕਟਰ ਜਨਰਲ ਪੁਲਸ, ਲਾਅ ਐਂਡ ਆਰਡਰ, ਪੰਜਾਬ ਦੀ ਨਿਗਰਾਨੀ ਹੇਠ ਅਤੇ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਦੀ ਅਗਵਾਈ ਵਿੱਚ […]

Continue Reading