ਡਾ. ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ‘ਜ਼ਿਲਾ ਇੰਨਵਾਇਰਮੈਂਟ ਪਲਾਨ’ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 27 ਜੁਲਾਈ (ਸਰਬਜੀਤ)  ਡਾ. ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ‘ਜ਼ਿਲ੍ਹਾ ਇੰਨਵਾਇਰਮੈਂਟ ਪਲਾਨ’ ਦੇ ਸਬੰਧ ਵਿਚ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸੰਦੀਪ ਮਲਹੋਤਰਾ ਡੀਡੀਪੀਓ, ਰਾਜੇਸ਼ ਕੁਮਾਰ ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਵਿਨੋਦ ਕੁਮਾਰ ਐਸ.ਡੀ.ਓ., ਡਾ. ਅਰਵਿੰਦ ਮਨਚੰਦਾ, ਪ੍ਰਭਜੋਤ ਸਿੰਘ ਖੇਤੀਬਾੜੀ ਵਿਭਾਗ, ਪੁਲਿਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨਗਰ ਕੋਂਸਲਾਂ ਦੇ ਈ.ਓ ਆਦਿ ਮੋਜੂਦ ਸਨ। ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ‘ਜ਼ਿਲ੍ਹਾ ਇੰਨਵਾਇਰਮੈਂਟ ਪਲਾਨ’ ਤਿਆਰ ਕੀਤਾ ਜਾ ਰਿਹਾ ਹੈ ਪਰ ਕੁਝ ਵਿਭਾਗਾਂ ਵਲੋਂ ਅਜੇ ਤਕ ਆਪਣਾ ਪਲਾਨ ਅਪਡੇਟ ਨਹੀਂ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜੇਕਰ ਸਬੰਧਤ ਵਿਭਾਗ ਅੱਜ ਸ਼ਾਮ ਤਕ ਆਪਣਾ ਪਲਾਨ ਅਪਡੇਟ ਨਹੀਂ ਕਰਦੇ ਤਾਂ ਇਸਦੀ ਜ਼ਿੰਮੇਵਾਰੀ ਨਿਰੋਲ ਉਨਾਂ ਦੀ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ‘ਸਿੰਗਲ ਯੂਜ਼ ਪਲਾਸਟਿਕ’ ਦੀ ਗੱਲ ਕਰਦਿਆਂ ਦੱਸਿਆ ਕਿ 1 ਜੁਲਾਈ 2022 ਤੋਂ ਪੂਰੇ ਦੇਸ਼ ਅੰਦਰ ਇੱਕ ਵਾਰ ਵਰਤੋਂ ਵਿਚ ਪਲਾਸਟਿਕ ਵਰਤਣ ’ਤੇ ਪਾਬੰਦੀ ਲਗਾਈ ਹੈ ਅਤੇ ਜ਼ਿਲੇ ਗੁਰਦਾਸਪੁਰ ਵਿਚ ਇਸ ਨੂੰ ਸਖਤੀ ਨਾਲ ਲਾਗੂ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਜ਼ਿਲੇ ਦੇ ਸਮੂਹ ਹੋਟਲਾਂ ਤੇ ਰੈਸਟੋਰੈਂਟਾਂ ਆਦਿ ਨੂੰ ਇਸ ਬਾਬਤ ਜਾਣੂੰ ਕਰਵਾ ਦਿੱਤਾ ਗਿਆ ਹੈ ਅਤੇ ਹੁਣ ਇਸ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਉਨਾਂ ਸੋਲਡ ਵੈਸਟ ਮੈਨਜੇਮੈਂਟ ਤੋਂ ਇਲਾਵਾ ਸਮੂਹ ਨਗਰ ਕੌਸਲ ਦੇ ਕਾਰਜਸਾਧਕ ਅਫਸਰਾਂ ਕੋਲੋਂ ਸੋਲਡ ਵੇਸਟ ਜਨਰੇਟ ਕਰਨ ਸਬੰਧੀ, ਸੈਗਰੀਕੇਸ਼ਨ, ਮੈਨੂਅਲ ਸਵੀਪਿੰਗ, ਡੋਰ ਟੂ ਡੋਰ ਕੁਲੈਕਸ਼ਨ ਕਰਨ ਸਬੰਧੀ, ਡੋਰ ਟੂ ਡੋਰ ਕੁਲੈਕਸ਼ਨ ਦੇ ਪ੍ਰਬੰਧਾਂ ਬਾਰੇ, ਕੰਪੋਜ਼ ਪਿੱਟਸ, ਸਮਾਜ ਸੇਵੀ ਸੰਸਥਾਵਾਂ ਨਾਲ ਸਹਿਯੋਗ, ਈ-ਵੇਸਟ ਕੁਲੈਕਸ਼ਨ, ਪ੍ਰਮੋਸ਼ਨ ਆਫ ਈ-ਵਹੀਕਲ, ਅੰਡਰ ਗਰਾਊਂਡ ਸੀਵਰੇਜ ਨੈਟਵਰਕ ਸਮੇਤ ਵੱਖ-ਵੱਖ ਵਿਸ਼ਿਆਂ ਦੀ ਜਾਣਕਾਰੀ ਲਈ ਤੇ ਇਸ ਕੰਮ ਵਿਚ ਤੇਜ਼ੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਚੇਅਰਮੈਨ ਆਫ ਮੋਨਟਰਿੰਗ ਕਮੇਟੀ, ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੀ ਪ੍ਰਧਾਨਗੀ ਹੇਠ ‘ਜ਼ਿਲਾ ਇੰਨਵਾਇਰਮੈਂਟ ਪਲਾਨ’ ਦਾ ਰੀਵਿਊ ਕਰਨ ਲਈ ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ ਸੀ, ਉਨਾਂ ਵਲੋਂ ਇਸ ਸਬੰਧੀ ਸਖਤ ਹਦਾਇਤਾਂ ਕੀਤੀਆਂ ਗਈਆਂ ਸਨ। ਉਨਾਂ ਜਿਲੇ ਅੰਦਰ ਡਰੇਨਜ਼, ਪਿੰਡਾਂ ਅੰਦਰ ਛੱਪੜਾਂ ਆਦਿ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਜਾਣਕਾਰੀ ਲਈ ਸੀ ਅਤੇ ਕਿਹਾ ਸੀ ਕਿ ਪੇਂਡੂ ਤੇ ਸ਼ਹਿਰੀ ਖੇਤਰਾਂ ਅੰਦਰ ਮੀਂਹ ਦੇ ਪਾਣੀ ਦੇ ਸੰਭਾਲ ਲਈ ਤੇਜ਼ੀ ਨਾਲ ਯਤਨ ਕੀਤੇ ਜਾਣ।

Continue Reading

ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ‘ਅਗਨੀਵੀਰ ਭਰਤੀ ਰੈਲੀ’ ਦੇ ਸਬੰਧ ਵਿਚ ਮੀਟਿੰਗ ਆਯੋਜਿਤ

ਗੁਰਦਾਸਪੁਰ, 27 ਜੁਲਾਈ (ਸਰਬਜੀਤ ) ਤਿੱਬੜੀ ਕੈਂਟ, ਗੁਰਦਾਸਪੁਰ ਵਿਖੇ ਸਾਲ 2022-23 ਲਈ ‘ਅਗਨੀਵੀਰ ਭਰਤੀ ਰੈਲੀ’ 01 ਸਤੰਬਰ 2022 ਤੋਂ 14 ਸਤੰਬਰ 2022 ਤੱਕ ਕਰਵਾਈ ਜਾ ਰਹੀ ਹੈ। ਭਰਤੀ ਰੈਲੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਅੱਜ ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਆਨਲਾਈਨ ਵੈਬਕਸ ਰਾਹੀਂ […]

Continue Reading

ਸਿਵਲ ਸਰਜਨ ਗੁਰਦਾਸਪੁਰ ਵਲੋ ਮਿੰਨੀ ਪੀ ਐਚ ਸੀ ਦਾ ਦੌਰਾ

ਗੁਰਦਾਸਪੁਰ, 27 ਜੁਲਾਈ  ( ਸਰਬਜੀਤ) ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ  ਨੇ ਅੱਜ ਮੰਗਲਵਾਰ ਨੂੰ ਮਿੰਨੀ ਪੀ ਐਚ ਸੀ ਗਿੱਲ ਮੰਜ ਬਲਾਕ  ਕਾਹਨੂੰਵਾਨ ਦਾ ਦੌਰਾ ਕੀਤਾ। ਸਿਵਲ ਸਰਜਨ ਨੇ ਚੈਕਿੰਗ ਦੌਰਾਨ  ਹਸਪਤਾਲ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧ, ਮਰੀਜ਼ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਬਰੀਕੀ ਚੈੱਕ ਕੀਤਾ। ਸਿਵਲ ਸਰਜਨ ਨੇ ਹਸਪਤਾਲ ਦੀ ਇਮਾਰਤ  ਦੀ ਚੈਕਿੰਗ ਕੀਤੀ ਅਤੇ ਉੱਥੇ […]

Continue Reading

ਸਰਕਾਰੀ ਸਕੂਲਾਂ ਦੇ ਰੀਡ ਟੂਮੀ ਐਪ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਗੁਰਦਾਸਪੁਰ, 27 ਜੁਲਾਈ (ਸਰਬਜੀਤ) ਐਸ.ਸੀ.ਈ.ਆਰ.ਟੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਪ੍ਰਿੰਸੀਪਲ ਡਾਈਟ ਚਰਨਬੀਰ ਸਿੰਘ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਭਾਸ਼ਾ ਕੌਂਸਲ ਨੂੰ ਪ੍ਰਫੁੱਲਿਤ ਕਰਨ ਲਈ ਰੀਡ ਟੂ ਮੀ ਐਪ ਰਾਹੀਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਦੇ ਤਹਿਤ ਗੁਰਦਾਸਪੁਰ ਦੇ 09 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ […]

Continue Reading

ਸਵੱਛ ਭਾਰਤ ਮਿਸ਼ਨ ( ਗ੍ਰਾਮੀਣ ) ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਚਲ ਰਹੇ ਵਿਕਾਸ ਕਾਰਜਾਂ ਸਬੰਧੀ   ਮੀਟਿੰਗ

ਗੁਰਦਾਸਪੁਰ 27 ਜੁਲਾਈ ( ਸਰਬਜੀਤ);- ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਦਾਸਪੁਰ  ਸ਼੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਚੱਲ ਰਹੇ ਸੱਵਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਵਿਕਾਸ ਕਾਰਜਾਂ ਦਾ ਰੀਵਿਉ ਮਾਨਯੋਗ ਨਿਗਰਾਨ ਇੰਜੀਨਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ, ਗੁਰਦਾਸਪੁਰ ਸ. ਨਰਿੰਦਰ ਪਾਲ ਸਿੰਘ ਉਹਨਾਂ ਅਧੀਨ ਆਉਂਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਬੀ.ਡੀ.ਓ.ਜ਼ ਨਾਲ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੱਵਛ ਭਾਰਤ […]

Continue Reading

ਭਾਰਤ ਦੇ ਬੈਂਕਾਂ ਵਿੱਚ ਰੋਜਾਨਾ ਹੀ 100 ਕਰੋੜ ਰੂਪਏ ਦੀ ਹੋ ਰਹੀ ਧੋਖਾਧੜੀ

ਗੁਰਦਾਸਪੁਰ, 26 ਜੁਲਾਈ (ਸਰਬਜੀਤ)- ਭਾਰਤ ਦੇ ਬੈਂਕਾਂ ਵਿੱਚ ਰੋਜਾਨਾ ਹੀ 100 ਕਰੋੜ ਰੂਪਏ ਦੀ ਧੋਖਾਧੜੀ ਹੋ ਰਹੀ ਹੈ। ਇਹ ਪ੍ਰਕਿਰਿਆ ਬੀਤੇ 7 ਸਾਲ ਤੋਂ ਚੱਲ ਰਹੀ ਹੈ।ਜੇਕਰ ਇਹ ਹੀ ਕਰਤੱਵ ਸਾਡੇ ਦੇਸ਼ ਵਿੱਚ ਨਿਰੰਤਰ ਲਾਗੂ ਰਹੇਗਾ ਤਾਂ ਦੇਸ਼ ਕੰਗਾਲੀ ਦੇ ਰਾਹ ’ਤੇ ਚੱਲ ਪਵੇਗਾ ਅਤੇ ਭਾਰਤ ਦਾ ਅਰਥ ਵਿਵਸਥਾ ਡਾਵਾਂਡੋਲ ਹੋ ਜਾਵੇਗਾ। ਲੋਕ ਬੈਂਕਾਂ ਤੋਂ […]

Continue Reading

ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਰਵਾਨਾ-ਯਾਤਰੀਆਂ ਨੇ ਦਸਤਾਵੇਜੀ ਫਿਲਮ ਵੇਖੀ

ਗੁਰਦਾਸਪੁਰ, 26 ਜੁਲਾਈ (ਸਰਬਜੀਤ)— ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ,  ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਪੰਚਾਇਤ ਭਵਨ ਗੁਰਦਾਸਪੁਰ ਤੋਂ ਰਵਾਨਾ ਕੀਤੀ ਗਈ। ਇਸ ਸਬੰਧੀ ਗੱਲ ਕਰਦਿਆਂ ਐਸ.ਡੀ.ਐਮ ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੋਰ ਘੁੰਮਣ ਨੇ ਦੱਸਿਆ ਡਿਪਟੀ ਕਮਿਸਨਰ ਗੁਰਦਾਸਪੁਰ ਦੀ ਅਗਵਾਈ ਹੇਠ ਸ਼ੁਰੂ […]

Continue Reading

ਉੱਜਵਲ ਭਾਰਤ ਉੱਜਵਲ ਭਵਿੱਖ ਤਹਿਤ 2 ਜ਼ਿਲਿਆ ਵਿੱਚ 26 ਜੁਲਾਈ ਤੋਂ ਕਰਵਾਏ ਜਾ ਰਹੇ ਹਨ ਵਿਸ਼ੇਸ਼ ਪ੍ਰੋਗਰਾਮ-ਇੰਜੀ: ਅਰਵਿੰਦਰਜੀਤ ਸਿੰਘ ਬੋਪਾਰਾਏ

ਗੁਰਦਾਸਪੁਰ, 26 ਜੁਲਾਈ (ਸਰਬਜੀਤ)– ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਗੁਰਦਾਸਪੁਰ ਦੇ ਉਪ ਮੁੱਖ ਇੰਜੀਨੀਅਰ ਅਰਵਿੰਦਰਜੀਤ ਸਿੰਘ ਬੋਪਾਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਉੱਜਵਲ ਭਾਰਤ ਉੱਜਵਲ ਭਵਿੱਖ’ ਤਹਿਤ ਕੇਂਦਰ ਸਰਕਾਰ ਊਰਜਾ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਿਟਡ, ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਿਟਡ ਨੂੰ ਐਸ.ਜੇ. ਵੀ. ਐਨ ਐਲ ਵੱਲੋਂ ਜਿਲਾ ਪ੍ਰਸਾਸਨ ਗੁਰਦਾਸਪੁਰ […]

Continue Reading

ਸਰਕਾਰੀ ਸਕੂਲਾਂ ਵਿੱਚ ਲੱਗਣਗੇ ਗਣਿਤ ਮੇਲੇ

ਗੁਰਦਾਸਪੁਰ , 26 ਜੁਲਾਈ (ਸਰਬਜੀਤ)- ਸਿੱਖਿਆ ਵਿਭਾਗ ਵੱਲੋਂ ਭੇਜੀ ਸਮਾਂ-ਸਾਰਣੀ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਗਣਿਤ ਮੇਲੇ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਆਦੇਸ਼ਾਂ ਤੇ ਅਮਲ ਕਰਦਿਆਂ ਜ਼ਿਲ੍ਹੇ ਦੇ ਸਾਰੇ ਮਿਡਲ ,ਹਾਈ ਤੇ ਸੈਕੰਡਰੀ ਸਕੂਲਾਂ ਵਿੱਚ ਗਣਿਤ ਮੇਲੇ ਆਯੋਜਿਤ ਕੀਤੇ ਜਾ ਰਹੇ […]

Continue Reading

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲਾਭਪਾਤਰੀਆਂ ਗਰਭਵਤੀ ਔਰਤਾਂ ਨੂੰ ਦਿੱਤੀ ਜਾਂਦੀ ਹੈ  5 ਹਜ਼ਾਰ ਰੁਪਏ ਦੀ ਰਾਸ਼ੀ  

  ਗੁਰਦਾਸਪੁਰ, 26 ਜੁਲਾਈ (ਸਰਬਜੀਤ)– ਮੈਡਮ ਸੁਮਨਦੀਪ ਕੌਰ, ਜਿਲ੍ਹਾ ਪ੍ਰੇਗਰਾਮ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਨੂੰ ਹਰ ਜ਼ਿਲ੍ਹੇ ਵਿੱਚ ਲਾਗੂ ਕੀਤਾ ਗਿਆ ਹੈ ਇਸ ਯੋਜਨਾ ਨੂੰ ਸੁਰੂ ਕਰਨ ਦਾ ਮੰਤਵ ਤਨਖਾਹ/ਮਜ਼ਦੂਰੀ ਦੇ ਘਾਟੇ ਨੂੰ ਨਗਦ ਰਕਮ ਦੇ ਰੂਪ  ਵਿੱਚ ਦੇ ਅੰਕਿਸ਼ਕ […]

Continue Reading