ਡੇਰਾ ਬਾਬਾ ਨਾਨਕ ਦੀ ਉਪ ਚੋਣ -2024 ਮੱਦੇਨਜ਼ਰ ਜਿਲ੍ਹਾ ਪੱਧਰ ‘ਤੇ ਵੱਖ-ਵੱਖ ਸੈੱਲ ਸਥਾਪਿਤ- ਡਿਪਟੀ ਕਮਿਸ਼ਨਰ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਓਮ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 10- ਡੇਰਾ ਬਾਬਾ ਨਾਨਕ ਦੀ ਉਪ ਚੋਣ -2024 ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਵੱਖ-ਵੱਖ ਸੈੱਲ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਵੋਟਰ ਹੈਲਪਲਾਈਨ, ਰੂਮ ਨੰਬਰ 427, […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 14 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ

ਲੋੜਵੰਦਾਂ ਲੋਕ, ਮੁਫ਼ਤ ਕਾਨੂੰਨੀ ਸੇਵਾਵਾਂ ਲੈਣ ਲਈ ਨਾਲਸਾ ਦੇ ਹੈਲਪਲਾਈਨ ਨੰਬਰ 15100 ‘ਤੇ ਸੰਪਰਕ ਕਰਨ ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 14 ਦਸੰਬਰ 2024 ਨੂੰ ਲਗਾਈ ਜਾਵੇਗੀ।ਰਾਸ਼ਟਰੀ ਲੋਕ ਅਦਾਲਤ ਦੀਆਂ ਤਿਆਰੀਆਂ ਸਬੰਧੀ […]

Continue Reading

ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਗੁਰਮਤਿ ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਫਿਲੌਰ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆ ਤੇ ਹੋਰਾਂ […]

Continue Reading

ਸੀ.ਬੀ.ਏ ਇਨਫੋਟੈਕ ਦੀਵਾਲੀ ਮੌਕੇ ਵਿਦਿਆਰਥੀਆਂ ਲਈ ਖਾਸ ਛੂਟ, 20 ਪ੍ਰਤੀਸ਼ਤ ਤੱਕ ਦੀ ਛੂਟ ਨਾਲ ਕੋਰਸਾਂ ਦਾ ਵੱਡਾ ਪੈਕੇਜ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ) – ਸੀ.ਬੀ.ਏ ਇਨਫੋਟੈਕ, ਗੁਰਦਾਸਪੁਰ ਦੀ ਮਸ਼ਹੂਰ ਆਈ.ਟੀ. ਟ੍ਰੇਨਿੰਗ ਸੰਸਥਾ, ਇਸ ਦੀਵਾਲੀ ਦੇ ਮੌਕੇ ‘ਤੇ ਵਿਦਿਆਰਥੀਆਂ ਲਈ ਖਾਸ ਤੋਹਫ਼ਾ ਲੈ ਕੇ ਆਈ ਹੈ। ਸੰਸਥਾ ਦੇ ਐਮ.ਡੀ., ਇੰਜੀਨੀਅਰ ਸੰਦੀਪ ਕੁਮਾਰ ਨੇ ਦੱਸਿਆ ਕਿ 4 ਨਵੰਬਰ ਤੋਂ ਪਹਿਲਾਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਹਰ ਕੋਰਸ ‘ਤੇ 20 ਪ੍ਰਤੀਸ਼ਤ ਦੀ ਛੂਟ ਦਿੱਤੀ ਜਾਵੇਗੀ। ਉਹਨਾਂ […]

Continue Reading

ਪੰਜਾਬ ਪੁਲਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐੈਸ.ਪੀ

ਜ਼ਿਲ੍ਹਾ ਪੱਧਰੀ ‘ ਪੁਲਸ ਸ਼ਹੀਦੀ ਦਿਵਸ’ ਸਬੰਧੀ ਪੁਲਸ ਲਾਈਨ ਗੁਰਦਾਸਪੁਰ ਵਿਖੇ ਸਮਾਗਮ ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)–ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਹਰੀਸ਼ ਦਯਾਮਾ, ਐਸ.ਐਸ.ਪੀ ਗੁਰਦਾਸਪੁਰ ਨੇ ਪੁਲਸ […]

Continue Reading

ਐਸ. ਡੀ. ਐਮ ਗੁਰਦਾਸਪੁਰ ਨੇ ਪਿੰਡ ਬੱਬੇਹਾਲੀ ਵਿਖੇ ਪਰਾਲੀ ਦੇ ਫੂਸ ਨੂੰ ਲੱਗੀ ਅੱਗ, ਖੁਦ ਜਾ ਕੇ ਬੁਝਾਈ ਗਈ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)—ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਦੇ ਸਿਵਲ ਤੇ ਪੁਲਸ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਲਗਾਤਾਰ ਮਿਲਿਆ ਜਾ ਰਿਹਾ ਹੈ। ਪਰਾਲੀ ਨਾ ਸਾੜਨ ਦੀ ਅਪੀਲ ਕਰਕੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਐਸ ਡੀ ਐਮ ਗੁਰਦਾਸਪੁਰ, ਕਰਮਜੀਤ ਸਿੰਘ, ਜਦ ਪਿੰਡਾਂ ਵਿੱਚ ਕਿਸਾਨਾਂ […]

Continue Reading

ਕੱਲ੍ਹ ਇਨ੍ਹਾਂ ਇਲਾਕਿਆਂ ਦੀ ਬਿਜਲੀ ਸਪਲਾਈ ਰਹੇਗੀ ਬੰਦ- ਐਸਡੀਓ ਬਾਜਵਾ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਦਿਹਾਤੀ ਇੰਜੀ ਹਿਰਦੇਪਾਲ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 11 ਕੇ.ਵੀ ਮੰਡੀ ਫੀਡਰ, 11 ਕੇ.ਵੀ ਮੀਰਪੁਰ ਫੀਡਰ ਅਤੇ 11 ਕੇਵੀ ਆਈ ਟੀ ਆਈ ਫੀਡਰ ਦੀ ਜ਼ਰੂਰੀ ਮੁਰੰਮਤ ਲਈ 22 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ […]

Continue Reading

ਮੁੱਖ ਮੰਤਰੀ ਮਾਨ ਰਾਈਸ ਮਿੱਲਰਾਂ ਦੇ 6000 ਕਰੋੜ ਰੁਪਏ ਦੇ ਨੁਕਸਾਨ ਦੀ ਭਰਪਾਈ ਕਰਨ- ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਚੌਲ ਮਿੱਲ ਮਾਲਕਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ, ਜੋ ਕਿ ਝੋਨੇ ਦੀ ਖਰੀਦ ਸੰਕਟ ਨਾਲ ਸਰਕਾਰ ਦੇ ਘੋਰ ਕੁਪ੍ਰਬੰਧਨ ਕਾਰਨ 6000 ਕਰੋੜ ਰੁਪਏ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਹਨ। […]

Continue Reading

ਡਿਪਟੀ ਕਮਿਸ਼ਨਰ, ਕਾਹਨੂੰਵਾਨ ਦਾਣਾ ਮੰਡੀ ਪਹੁੰਚੇ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ

ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ )– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਨਾਲ ਦੀ ਨਾਲ ਚੁਕਾਈ ਕੀਤੀ ਜਾ ਰਹੀ ਹੈ। ਮੰਡੀਆਂ ਵਿੱਚ ਕਰੀਬ 42 ਫੀਸਦ ਝੋਨਾ ਚੁੱਕਿਆ ਗਿਆ ਹੈ ਅਤੇ ਝੋਨੇ ਦੀ ਚੁਕਾਈ ਵਿੱਚ ਹੋਰ ਤੇਜ਼ੀ ਆਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਖੁਦ ਮੰਡੀਆਂ […]

Continue Reading

ਜਦੋਂ, ਡਿਪਟੀ ਕਮਿਸ਼ਨਰ ਨੇ ਪਿੰਡ ਬੁੱਟਰ ਕਲਾਂ ਦੇ ਖੇਤ ਵਿੱਚ ਲੱਗੀ ਅੱਗ ਨੂੰ ਖੁਦ ਜਾ ਕੇ ਬੁਝਾਇਆ

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਦੀ ਅਪੀਲ ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)– ਅੱਜ ਜਦੋਂ, ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ, ਕਾਹਨੂੰਵਾਨ ਅਤੇ ਕਾਦੀਆਂ ਦਾਣਾ ਮੰਡੀ ਦਾ ਦੌਰਾ ਕਰਕੇ ਵਾਪਸ ਗੁਰਦਾਸਪੁਰ ਨੂੰ ਆ ਰਹੇ ਸਨ ਤਾਂ ਉਨ੍ਹਾਂ ਪਿੰਡ ਬੁੱਟਰ ਕਲਾਂ ਨੇੜੇ ਖੇਤ ਵਿੱਚ ਲੱਗੀ ਅੱਗ ਨੂੰ ਦੇਖਿਆ। ਡਿਪਟੀ ਕਮਿਸ਼ਨਰ ਵਲੋਂ […]

Continue Reading