ਪ੍ਰਾਇਮਰੀ ਦੀ 6635 ਭਰਤੀ ਅਧੀਨ ਜ਼ਿਲਾ ਗੁਰਦਾਸਪੁਰ ਵਿਖੇ 136 ਨਵ-ਨਿਯੁਕਤ ਅਧਿਆਪਕਾਂ ਨੂੰ ਆਰਡਰ ਦਿੱਤੇ ਗਏ

ਗੁਰਦਾਸਪੁਰ

ਗੁਰਦਾਸਪੁਰ: 4 ਜੁਲਾਈ (ਸਰਬਜੀਤ)– ਜ਼ਿਲਾ ਸਿੱਖਿਆ ਦਫਤਰ ਐਲੀ: ਗੁਰਦਾਸਪੁਰ ਵਿਖੇ ਅੱਜ 6635 ਭਰਤੀ ਅਧੀਨ 136 ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲਾ ਸਿੱਖਿਆ ਅਫਸਰ ਐਲੀ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਦੇ 136 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਗਏ ਹਨ। ਉਨਾਂ ਆਰਡਰ ਪ੍ਰਾਪਤ ਕਰਨ ਵਾਲੇ ਸਾਰੇ ਨਵ-ਨਿਯੁਕਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨਾਂ ਕਿਹਾ ਕਿ ਸਰਕਾਰੀ ਸਕੂਲ ਬਿਹਤਰੀਨ ਸਕੂਲ ਹਨ , ਜਿੱਥੇ ਉੱਚ ਯੋਗਤਾ ਪ੍ਰਾਪਤ ਸਟਾਫ ਬੱਚਿਆਂ ਨੂੰ ਹਰ ਪੱਖੋਂ ਮਿਹਨਤ ਕਰਵਾਉਂਦਾ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸ ਦੌਰਾਨ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਆਰਡਰ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੱਤੀ ਦਿੰਦੇ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆ। ਇਸ ਦੌਰਾਨ ਨਵ ਨਿਯੁਕਤ ਅਧਿਆਪਕ ਨਿਯੁਕਤੀ ਪੱਤਰ ਪ੍ਰਾਪਤ ਕਰਕੇ ਬਹੁਤ ਖੁਸ ਨਜਰ ਆਏ ਅਤੇ ਉਨਾਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਕੇ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਸੀਨੀਅਰ ਸਹਾਇਕ ਮਿੱਤਰਵਾਸੂ, ਪ੍ਰਬੋਧ ਕੁਮਾਰ, ਮੀਡੀਆ ਇੰਚਾਰਜ ਗਗਨਦੀਪ ਸਿੰਘ,ਫਰਜੰਦ ਮਸੀਹ, ਸਤਨਾਮ ਸਿੰਘ , ਗੁਰਮੁੱਖ ਸਿੰਘ , ਜਸਪਿੰਦਰ ਸਿੰਘ ,ਅਮਨਪ੍ਰੀਤ ਕੌਰ ,ਪਿ੍ਰਥਵੀ ਬਹਾਦੁਰ , ਪਰਵੀਨ ਕੁਮਾਰ ਆਦਿ ਹਾਜਰ ਸਨ। *

Leave a Reply

Your email address will not be published. Required fields are marked *