ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ)– ਸਹਿਯੋਗੀ ਨਿਰਦੇਸ਼ਕ ਸਿਖਲਾਈ ਕੇ.ਵੀ.ਕੇ ਨੇ ਇੱਕ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਅਤੇ ਸੁਰੱਖਿਆ ਖੇਤੀ ਸਬੰਧੀ ਸਿਖਲਾਈ ਕੋਰਸ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ 24 ਜੁਲਾਈ ਤੋਂ 28 ਜੁਲਾਈ ਤੱਕ ਚਾਰ ਰੋਜ਼ਾ ਤੱਕ ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਅਤੇ ਸੁਰੱਖਿਅਤ ਖੇਤੀ ਸਬੰਧੀ ਸਿਖਲਾਈ ਕੋਰਸ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਕਿਸਾਨ ਭਰਾਵਾਂ ਅਤੇ ਕਿਸਾਨ ਬੀਬੀਆਂ ਨੂੰ ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਅਤੇ ਸੁਰੱਖਿਅਤ ਖੇਤੀ ਸਬੰਧੀ ਵਿਸਥਾਰਪੂਰਵਕ ਸਿਖਲਾਈ ਦਿੱਤੀ ਜਾਵੇਗੀ। ਕੋਰਸ ਲਗਾਉਣ ਦੇ ਚਾਹਵਾਨ 24 ਜੁਲਾਈ ਨੂੰ ਸਵੇਰੇ 10 ਵਜੇ ਤੱਕ ਕ੍ਰਿਸ਼ੀ ਵਿਗਿਆਨ ਕੇਂਦਰ ਪੀ.ਏ.ਯੂ ਖੇਤੀ ਕੇਂਦਰ ਗੁਰਦਾਸਪੁਰ ਵਿਖੇ ਪਹੁੰਚ ਕੇ ਆਪਣਾ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਹੋਰ ਜਾਣਕਾਰੀ ਲਈ ਦਫਤਰੀ ਟੈਲੀਫੋਨ ਨੰਬਰ 01874-220743 ਤੇ ਸੰਪਰਕ ਕੀਤਾ ਜਾ ਸਕਦਾ ਹੈ।


