ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਵਿਖੇ ਹਰਮਹਿਨੇ ਦੀਵਾਨ ਦੀ ਮਰਯਾਦਾ ਅਨੁਸਾਰ ਇਸ ਵਾਰ ਸਰਬੱਤ ਦੇ ਭਲੇ ਲਈ 13 ਅਖੰਡ ਪਾਠਾਂ ਦੇ ਭੋਗ ਪਾ ਕੇ ਦੀਵਾਨ ਸਜਾਏ ਗਏ, ਜਿਸ ਵਿਚ ਸਮੂਹ ਬੁਲਾਰਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਗੁਰੂ ਜਸ ਸਰਵਣ ਕਰਵਾਇਆ ਗਿਆ, ਸਮੂਹ ਧਾਰਮਿਕ ਅਤੇ ਹੋਰ ਸਨਮਾਨ ਯੋਗ ਸ਼ਖ਼ਸੀਅਤਾਂ ਦਾ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਅਤੇ ਗੁਰੂਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕੀ ਚੀਫ਼ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨਾਲ ਟੈਲੀਫੋਨ ਤੇ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ,ਭਾਈ ਖਾਲਸਾ ਨੇ ਸਪਸ਼ਟ ਕੀਤਾ, ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਪ੍ਰੇਰਨਾ ਸਦਕਾ ਹਰ ਮਹੀਨੇ ਸੰਗਤਾਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਸ਼ਰਧਾਵਾਨ ਸੰਗਤਾਂ ਨੂੰ ਗੁਰਬਾਣੀ ,ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਵਾਸਤੇ ਇਕ ਧਾਰਮਿਕ ਲਹਿਰ ਚਲਾਈ ਹੋਈ ਹੈ।

ਇਸੇ ਹੀ ਕੜੀ ਤਹਿਤ ਇਸ ਵਾਰ ਸਾਵਣ ਮਹੀਨੇ ਦੇ ਜੇਠੇ ਐਤਵਾਰ ਨੂੰ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਰੱਖੇਂ 13 ਅਖੰਡ ਪਾਠਾਂ ਦੀ ਲੜੀ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਜੀ ਦੇ ਰਾਗੀ ਜਥੇ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਹੁਕਮਨਾਮੇ ਦੀ ਸ਼ਬਦ ਗੁਰਬਾਣੀ ਕਥਾ ਵਿਚਾਰ ਕਰਨ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਪਰ ਅਰੰਭਤਾ ਹੋਈ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਆਈ ਸੰਗਤ ਨੂੰ ਗੁਰਬਾਣੀ ,ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਅਤੇ ਲੋੜੀਂਦੇ ਉਪਰਾਲੇ ਕੀਤੇ ,ਸਮੂਹ ਅਖੰਡ ਪਾਠ ਸਾਹਿਬ ਸ਼ਰਧਾਲੂਆਂ, ਧਾਰਮਿਕ ਬੁਲਾਰਿਆਂ ਤੇ ਹੋਰ ਸਮਾਗਮ’ਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਪਤਵੰਤੇ ਮੋਹਤਬਾਰਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ , ਸਰਪ੍ਰਸਤ ਮਹਾਂਪੁਰਸ਼ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਗਰੇਵਾਲ ਲੁਧਿਆਣਾ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ,ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਨੇ ਬੋਲਦਿਆਂ ਸਮੂਹ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਕਿ ਉਹ ਕੁਦਰਤ ਵੱਲੋਂ ਵਰਸ ਰਹੇ ਕਹਿਰ ਆਫ਼ਤ ਲਈ ਅਤੇ ਸਰਬੱਤ ਦੇ ਭਲੇ ਲਈ ਅਰਦਾਸਾਂ ਤੇ ਲੋੜਵੰਦ ਪੀੜਤਾ ਦੀ ਹਰ ਤਰ੍ਹਾਂ ਦੀ ਮਦਦ ਕਰਨ ਦੀ ਲੋੜ ਤੇ ਜ਼ੋਰ ਦੇਣ ,ਦੀਵਾਨ ਦੀ ਸਮਾਪਤੀ ਤੋਂ ਬਾਅਦ ਸਭਨਾਂ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਮਰਯਾਦਾ ਅਨੁਸਾਰ ਪ੍ਰਸ਼ਾਦਾ ਸਕਿਆਂ ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਸੰਤ ਬਾਬਾ ਜਰਨੈਲ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ ਬੀਬੀ ਕਰਮਜੀਤ ਕੌਰ ਸੰਧੂ ਭਾਈ ਵਿਰਸਾ ਸਿੰਘ ਖਾਲਸਾ ,ਭਾਈ ਗਰੇਵਾਲ ਲੁਧਿਆਣਾ ,ਭਾਈ ਹਰਜੀਤ ਸਿੰਘ, ਬਾਬਾ ਦਾਰਾ ਸਿੰਘ ਆਦਿ ਆਗੂਆਂ ਤੋਂ ਇਲਾਵਾ ਸੈਂਕੜੇ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ।



