ਗੁਰਦਾਸਪੁਰ 5 ਜੁਲਾਈ ( ਸਰਬਜੀਤ ) :- ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜਗਾਰ ਤਹਿਤ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਡਾ.ਅਮਨਦੀਪ ਕੌਰ, ਗੁਰਦਾਸਪੁਰ ਜੀ ਦੀ ਅਗਵਾਈ ਹੇਠ ਮਿਤੀ 6 ਜੁਲਈ 2022 ਨੂੰ ਮਿਊਸਿਪਲ ਕਾਰਪੋਰੇਸ਼ਨ ਦਫਤਰ, ਬਟਾਲਾ ਵਿਖੇ ਇੱਕ ਪਲੇਸਮੈਂਟ ਕੈਂਪ/ਰੋਜਗਾਰ ਮੇਲਾ ਲਗਾਇਆ ਜਾ ਰਿਹਾ ਹੈ । ਇਸ ਰੋਜਗਾਰ ਮੇਲੇ ਵਿੱਚ ਰੱਖਿਆ ਸਕਿਊਰਟੀ ਸਰਵਿਸ ਲਿਮਟਿਡ ਕੰਪਨੀ ਵਲੋਂ ਸਕਿਉਰਟੀ ਗਾਰਡ ਦੀ ਭਰਤੀ ਕੀਤੀ ਜਾਣੀ ਹੈ ।ਸਕਿਉਰਟੀ ਗਾਰਡ ਦੀ ਅਸਾਮੀ ਲਈ ( ਕੇਵਲ ਲੜਕੇ ) ਪ੍ਰਾਰਥੀਆ ਦੀ ਜਰੂਰਤ ਹੈ । ਸਕਿਉਰਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀ ਪਾਸ, ਉਮਰ 18 ਤੋਂ 35 ਸਾਲ, ਕੱਦ 167ਸੈ:ਮੀ ਅਤੇ ਭਾਰ 50 ਕਿਲੋ ਤੋਂ ਉਪਰ ਹੋਣਾ ਚਾਹੀਦਾ ਹੈ । ਜੋ ਪ੍ਰਾਰਥੀ ਆਫਿਸਰ ਰੈਂਕ ਦੀ ਜਾਬ ਲਈ ਅਪਲਾਈ ਕਰਨ ਦੇ ਚਾਹਵਾਨ ਹੋਣ, ਉਹਨਾਂ ਲਈ ਘੱਟੋ ਘੱਟ ਯੋਗਤਾ ਗ੍ਰੈਜੂਏਟ ਪਾਸ ਹੈ । ਕੰਪਨੀ ਵਲੋਂ ਰੋਜਗਾਰ ਮੇਲੇ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆ ਦੀ ਇੰਟਰਵਿਊ ਲਈ ਜਾਵੇਗੀ ।
ਜਿਲ੍ਹਾ ਰੋਜਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਕੰਪਨੀ ਵਲੋਂ ਚੁਣੇ ਗਏ ਪ੍ਰਾਰਥੀਆ ਨੂੰ 35 ਦਿਨਾਂ ਦੀ ਆਫ-ਲਾਈਨ ਟ੍ਰੇਨਿੰਗ ਵਿਖੇ ਦਿੱਤੀ ਜਾਵੇਗੀ । ਟ੍ਰੇਨਿੰਗ ਮੁਕੰਮਲ ਹੋਣ ਤੋਂ ਬਾਅਦ 13000 ਤੋਂ 15000/- ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ । ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ, ਬੋਨਸ ਆਦਿ ਵੀ ਦਿੱਤੇ ਜਾਂਦੇ ਹਨ । ਉਹਨਾਂ ਨੇ ਦੱਸਿਆ ਕਿ ਚੁਣੇ ਗਏ ਪ੍ਰਾਰਥੀਆ ਨੂੰ ਵੱਖ ਵੱਖ ਏਅਰਪੋਰਟ, ਮਲਟੀਨੈਸ਼ਨਲ ਕੰਪਨੀਆ ਆਦਿ ਵਿੱਚ ਜਾਬ ਮੁਹੱਈਆ ਕਰਵਾਈ ਜਾਂਦੀ ਹੈ । ਵੱਧ ਤੋਂ ਵੱਧ ਪ੍ਰਾਰਥੀਆ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆ ਹੋਇਆ ਹਰ ਹਫਤੇ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ/ ਰੋਜਗਾਰ ਮੇਲੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਲਗਾਏ ਜਾ ਰਹੇ ਹਨ ਅਤੇ ਅਗਾਂਹ ਵੀ ਇਸੇ ਤਰ੍ਹਾ ਇਹ ਰੋਜਗਾਰ ਕੈਂਪ ਲਗਾਏ ਜਾਂਦੇ ਰਹਿਣਗੇ । ਜਿਲ੍ਹਾ ਰੋਜਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਕਿਹਾ ਕਿ ਇਸ ਪਲੇਸਮੈਂਟ ਕੈਂਪ ਲਈ ਵੱਧ ਤੋਂ ਵੱਧ ਚਾਹਵਾਨ ਬੇਰੁਜਗਾਰ ਪ੍ਰਾਰਥੀ ਮਿਤੀ 6.ਜੁਲਾਈ , 2022 ਨੂੰ ਕਮਰਾ ਨੂੰ 13 , ਇੰਜੀਨੀਅਰ ਬਰਾਂਚ , ਮਿਊਂਸਪਲ ਕਾਰਪੋਰੇਸ਼ਨ ਦਫਤਰ, ਬਟਾਲਾ ਵਿਖੇ ਸਵੇਰੇ 10:00 ਵਜੇ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉੱਠਾਉਣ ।


